Tarn Taran Retired Army ISI Agent arrest News: ਤਰਨਤਾਰਨ ਪੁਲਿਸ ਨੇ ਭਿੱਖੀਵਿੰਡ ਨੇੜੇ ਇੱਕ ਸੇਵਾਮੁਕਤ ਫੌਜੀ ਨੂੰ ISI ਨਾਲ ਸਬੰਧ ਰੱਖਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦਾ ਫ਼ੋਨ ਵੀ ਜ਼ਬਤ ਕਰ ਲਿਆ ਹੈ। ਮੁਲਜ਼ਮ ਪਾਕਿਸਤਾਨੀ ਖੁਫੀਆ ਏਜੰਸੀਆਂ ਦੇ ਏਜੰਟਾਂ ਨਾਲ ਸੰਪਰਕ ਕਰਕੇ ਭਾਰਤੀ ਫੌਜ ਦੀਆਂ ਕਾਰਵਾਈਆਂ ਨਾਲ ਸਬੰਧਤ ਖੁਫੀਆ ਜਾਣਕਾਰੀ, ਸੰਵੇਦਨਸ਼ੀਲ ਥਾਵਾਂ ਦੀਆਂ ਤਸਵੀਰਾਂ ਅਤੇ ਨਕਸ਼ੇ ਪਾਕਿਸਤਾਨੀ ਏਜੰਸੀਆਂ ਨੂੰ ਮੁਹੱਈਆ ਕਰਵਾ ਰਿਹਾ ਸੀ। 


COMMERCIAL BREAK
SCROLL TO CONTINUE READING

ਪੁਲਿਸ ਨੇ ਮੁਲਜ਼ਮ (ਸੇਵਾਮੁਕਤ ਫੌਜੀ) ਨੂੰ ਗ੍ਰਿਫਤਾਰ (Retired Army ISI Agent arrest) ਕਰ ਲਿਆ ਹੈ ਅਤੇ ਉਸ ਦਾ ਫੋਨ ਜਾਂਚ ਲਈ ਟੈਕਨੀਕਲ ਸੈੱਲ ਨੂੰ ਭੇਜ ਦਿੱਤਾ ਹੈ। ਪੁਲਿਸ ਮੁਲਜ਼ਮਾਂ ਦੀਆਂ ਡਿਲੀਟ ਕੀਤੀਆਂ ਚੈਟਾਂ ਨੂੰ ਬਰਾਮਦ ਕਰਨ ਵਿੱਚ ਲੱਗੀ ਹੋਈ ਹੈ।


ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਨਰਸਿੰਗ ਵਿਦਿਆਰਥਣ ਦੇ ਪ੍ਰੇਮੀ ਨੇ ਵੱਢਿਆ ਗਲਾ, ਜਾਣੋ ਪੂਰਾ ਮਾਮਲਾ

ਡੀਐਸਪੀ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਥਾਣਾ ਭਿੱਖੀਵਿੰਡ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਜਸਵੰਤ ਸਿੰਘ ਪੁੱਤਰ ਅਮਰਬੀਰ ਸਿੰਘ ਤੋਤਾ ਵਾਸੀ ਮਾੜੀ ਗੌਰ ਸਿੰਘ ਜੋ ਕਿ ਭਾਰਤੀ ਫੌਜ ਵਿੱਚੋਂ ਸੇਵਾਮੁਕਤ (Retired Army ISI Agent arrest) ਹੋ ਕੇ ਹੁਣ ਆਪਣੇ ਪਿੰਡ ਵਿੱਚ ਰਹਿੰਦਾ ਹੈ। ਦੋਸ਼ੀ ਪਾਕਿਸਤਾਨੀ ਸਮੱਗਲਰਾਂ ਨਾਲ ਕੰਮ ਕਰ ਰਿਹਾ ਹੈ। 


ਮੁਲਜ਼ਮ ਲੰਬੇ ਸਮੇਂ ਤੋਂ ਵਟਸਐਪ ਰਾਹੀਂ ਖੁਫੀਆ ਏਜੰਸੀਆਂ ਨਾਲ ਸੰਪਰਕ ਕਰ ਰਿਹਾ ਸੀ ਅਤੇ ਭਾਰਤੀ ਫੌਜ ਦੀਆਂ ਕਾਰਵਾਈਆਂ ਨਾਲ ਸਬੰਧਤ ਖੁਫੀਆ ਜਾਣਕਾਰੀ ਭੇਜ ਰਿਹਾ ਸੀ। ਇੰਨਾ ਹੀ ਨਹੀਂ ਕਈ ਅਹਿਮ ਅਤੇ ਸੰਵੇਦਨਸ਼ੀਲ ਥਾਵਾਂ ਦੀਆਂ ਤਸਵੀਰਾਂ, ਨਕਸ਼ੇ ਆਦਿ ਸਮੇਤ ਹੋਰ ਜਾਣਕਾਰੀ ਵੀ ਦੁਸ਼ਮਣ ਦੇਸ਼ ਨੂੰ ਦਿੱਤੀ ਜਾ ਰਹੀ ਸੀ।


ਇਹ ਵੀ ਪੜ੍ਹੋPunjab News: 2 ਕੁੜੀਆਂ ਦੇ ਅਨੰਦ ਕਾਰਜ ਕਰਵਾਉਣ ਦਾ ਮਾਮਲਾ- ਸ੍ਰੀ ਅਕਾਲ ਤਖ਼ਤ ਸਾਹਿਬ ਨੇ ਗੁਰਦੁਆਰਾ ਕਮੇਟੀ 'ਤੇ ਲਾਈ ਪੂਰਨ ਰੋਕ

ਇਹ ਜਾਣਕਾਰੀ ਦੁਸ਼ਮਣ ਦੇਸ਼ ਭਾਰਤ ਦੀ ਸੁਰੱਖਿਆ, ਏਕਤਾ ਅਤੇ ਅਖੰਡਤਾ ਨੂੰ ਤਬਾਹ ਕਰਨ ਲਈ ਵਰਤ ਸਕਦਾ ਹੈ। ਉਨ੍ਹਾਂ ਦੱਸਿਆ ਕਿ ਉਕਤ ਸੂਚਨਾ ਦੇ ਆਧਾਰ 'ਤੇ ਸਬ-ਇੰਸਪੈਕਟਰ ਬਲਬੀਰ ਸਿੰਘ ਦੀ ਅਗਵਾਈ 'ਚ ਤਿਆਰ ਕੀਤੀ ਟੀਮ ਨੇ ਯੋਜਨਾਬੱਧ ਤਰੀਕੇ ਨਾਲ ਨਾਕਾਬੰਦੀ ਕਰ ਕੇ ਅਮਰਬੀਰ ਸਿੰਘ ਤੋਤਾ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਉਸ ਖ਼ਿਲਾਫ਼ ਥਾਣਾ ਭਿੱਖੀਵਿੰਡ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਸ ਕੋਲੋਂ ਬਰਾਮਦ ਹੋਏ ਮੋਬਾਈਲ ਦੀ ਜਾਂਚ ਕੀਤੀ ਜਾ ਰਹੀ ਹੈ।