Tarntaran Car Accident: ਪੰਜਾਬ `ਚ ਵਾਪਰਿਆ ਵੱਡਾ ਹਾਦਸਾ, ਧਾਰਮਿਕ ਸਥਾਨਾਂ ਤੋਂ ਪਰਤ ਰਹੇ 5 ਸ਼ਰਧਾਲੂਆਂ ਦੀ ਹੋਈ ਮੌਤ
Tarntaran Car Accident:ਪੁਲਿਸ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਗੁਰੂਹਰਸਹਾਏ ਦਾ ਪਰਿਵਾਰ ਅੰਮ੍ਰਿਤਸਰ ਮੱਥਾ ਟੇਕ ਕੇ ਵਾਪਸ ਘਰ ਜਾ ਰਿਹਾ ਸੀ।
Tarntaran Car Accident/ਮਨੀਸ਼ ਸ਼ਰਮਾ: ਪੰਜਾਬ ਵਿੱਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ ਜਿੱਥੇ ਬੀਤੀ ਰਾਤ ਸੰਘਣੀ ਧੁੰਦ ਕਾਰਨ ਇੱਕ ਕਾਰ ਅਤੇ ਟਰਾਲੀ ਵਿਚਾਲੇ ਹੋਏ ਹਾਦਸੇ ਵਿੱਚ 5 ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਇੱਕ ਗੰਭੀਰ ਜ਼ਖ਼ਮੀ ਹੋ ਗਿਆ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਪਹੁੰਚਾਇਆ। ਟਰੱਕ ਅਤੇ ਟਰਾਲੀ ਨੂੰ ਜ਼ਬਤ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
ਇਹ ਹਾਦਸਾ ਤਰਨਤਾਰਨ ਬਠਿੰਡਾ ਨੈਸ਼ਨਲ ਹਾਈਵੇਅ ਹਰੀਕੇ ਬਾਈਪਾਸ 'ਤੇ ਵਾਪਰਿਆ ਹੈ। ਦੇਰ ਰਾਤ ਸੜਕ 'ਤੇ ਖੜ੍ਹੇ ਇੱਕ ਟਰੱਕ ਨਾਲ ਟਰਾਲੀ ਅਤੇ ਸਵਿਫਟ ਕਾਰ ਦੀ ਪਿੱਛਿਓਂ ਆ ਰਹੀ ਟੱਕਰ 'ਚ ਪੰਜ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖ਼ਮੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲਾ ਅੰਮ੍ਰਿਤਸਰ ਦੇ ਧਾਰਮਿਕ ਸਥਾਨ 'ਤੇ ਮੱਥਾ ਟੇਕ ਕੇ ਵਾਪਸ ਗੁਰੂ ਹਰਸਰਾਏ ਸਵਿਫਟ ਕਾਰ ਜਾ ਰਹੀ ਸੀ।
ਇਹ ਵੀ ਪੜ੍ਹੋ: Lehragaga Accident News: ਪਾਤੜਾਂ-ਲਹਿਰਾਗਾਗਾ ਰੋਡ ਉੱਤੇ ਵਾਪਰਿਆ ਭਿਆਨਕ ਹਾਦਸਾ, ਇੱਕ ਦੀ ਮੌਤ
ਸਥਾਨਕ ਲੋਕਾਂ ਨੇ ਦੱਸਿਆ ਕਿ ਚਾਰ ਵਿਅਕਤੀ ਚਿੱਟੇ ਰੰਗ ਦੀ ਸਵਿਫਟ ਕਾਰ 'ਚ ਨੈਸ਼ਨਲ 54 'ਤੇ ਹਰੀਕੇ ਬਾਈਪਾਸ 'ਤੇ ਜਾ ਰਹੇ ਸਨ। ਇਸ ਦੌਰਾਨ ਇੱਕ ਟੁੱਟੀ ਟਰਾਲੀ ਸੜਕ ਕਿਨਾਰੇ ਖੜ੍ਹੀ ਸੀ। ਧੁੰਦ ਵਿੱਚ ਵਿਜ਼ੀਬਿਲਟੀ ਘੱਟ ਹੋਣ ਕਾਰਨ ਸਵਿਫਟ ਕਾਰ ਪਿੱਛੇ ਤੋਂ ਖੜ੍ਹੀ ਟਰਾਲੀ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਨਾਲ ਟਕਰਾਉਣ ਤੋਂ ਬਾਅਦ ਕਾਰ ਦੀ ਛੱਤ ਅਤੇ ਇਕ ਪਾਸੇ ਦਾ ਸਾਰਾ ਹਿੱਸਾ ਡਿੱਗ ਗਿਆ। ਕਾਰ 'ਚ ਬੈਠੇ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਨੂੰ ਤੁਰੰਤ ਕਾਰ 'ਚੋਂ ਬਾਹਰ ਕੱਢ ਕੇ ਹਸਪਤਾਲ ਲਿਜਾਇਆ ਗਿਆ।
ਕਾਰ ਦੀ ਰਫ਼ਤਾਰ ਅਤੇ ਟੱਕਰ ਇੰਨੀ ਜ਼ਬਰਦਸਤ ਸੀ ਕਿ ਟੱਕਰ ਤੋਂ ਬਾਅਦ ਅੱਗੇ ਖੜ੍ਹੀ ਟਰਾਲੀ ਕਰੀਬ 20 ਮੀਟਰ ਤੱਕ ਅੱਗੇ ਵਧ ਗਈ ਅਤੇ ਸਾਹਮਣੇ ਖੜ੍ਹੇ ਟਰੱਕ ਨਾਲ ਜਾ ਟਕਰਾਈ। ਟਰਾਲੀ ਚਾਲਕ ਮੌਕੇ ਤੋਂ ਫਰਾਰ ਹੈ। ਪੁਲੀਸ ਨੇ ਟਰਾਲੀ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਕਾਰ 'ਚ ਬੈਠੇ ਲੋਕਾਂ ਦੇ ਪਰਿਵਾਰ ਵਾਲਿਆਂ ਨੂੰ ਵੀ ਹਾਦਸੇ ਦੀ ਸੂਚਨਾ ਦੇ ਦਿੱਤੀ ਗਈ ਹੈ।
ਗੌਰਤਲਬ ਹੈ ਕਿ ਸਵੇਰੇ ਪਾਤੜਾਂ- ਲਹਿਰਾਗਾਗਾ ਰੋਡ ਦੇ ਸਕੂਟਰੀ ਅਤੇ ਕਾਰ ਦੀ ਭਿਆਨਕ ਟੱਕਰ ਹੋਈ ਅਤੇ ਇਸ ਹਾਦਸੇ ਵਿੱਚ ਇੱਕ ਦੀ ਮੌਤ ਹੋ ਗਈ ਅਤੇ ਇੱਕ ਜ਼ਖ਼ਮੀ ਹੋ ਗਿਆ। ਸਕੂਟਰੀ ਸਵਾਰ ਨੌਜਵਾਨ ਵੈਲਡਿੰਗ ਦਾ ਕੰਮ ਕਰਦਾ ਸੀ ਅਤੇ ਆਪਣੀ ਦੁਕਾਨ ਤੋਂ ਘਰ ਵਾਪਸ ਜਾ ਰਿਹਾ ਦੀ ਜਿਸ ਸਮੇਂ ਵਰਨਾ ਕਾਰ ਦੇ ਨਾਲ ਹਾਦਸਾ ਹੋਇਆ। ਸਕੂਟਰੀ ਸਵਾਰ ਦੋ ਨੌਜਵਾਨਾਂ ਦੇ ਵਿੱਚੋਂ ਇੱਕ ਦੀ ਹੋਈ ਮੌਤ ਅਤੇ ਇੱਕ ਗੰਭੀਰ ਜ਼ਖ਼ਮੀ ਹੈ। ਕਾਰ ਸਵਾਰ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ: Paddy Price: ਪੰਜਾਬ ਸਰਕਾਰ ਵੱਲੋਂ ਝੋਨੇ ਦਾ ਭਾਅ 3284 ਰੁਪਏ ਦੇਣ ਦੀ ਮੰਗ