Punjab Tehsil, DC offices and SDM offices strike news: ਪੰਜਾਬ ਵਿੱਚ ਤਹਿਸੀਲਾਂ ਤੋਂ ਬਾਅਦ ਹੁਣ ਡੀਸੀ ਦਫ਼ਤਰ ਤੋਂ ਲੈ ਕੇ ਐਸਡੀਐਮ ਦਫ਼ਤਰ ਵਿੱਚ ਵੀ ਹੜਤਾਲ ਕੀਤੀ ਜਾਵੇਗੀ। ਅੱਜ ਯਾਨੀ ਮੰਗਲਵਾਰ ਨੂੰ ਡੀਸੀ ਦਫ਼ਤਰਾਂ ਵਿੱਚ ਕੰਮਕਾਜ ਨਹੀਂ ਹੋਵੇਗਾ ਅਤੇ ਡੀਸੀ ਦਫ਼ਤਰਾਂ ਦੇ ਮੁਲਾਜ਼ਮ ਵੀ ਹੜਤਾਲ ’ਤੇ ਚਲੇ ਗਏ ਹਨ।


COMMERCIAL BREAK
SCROLL TO CONTINUE READING

ਦੱਸ ਦਈਏ ਕਿ ਇਸ ਦੌਰਾਨ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਦੀ ਤਹਿਸੀਲ ਵਿੱਚ ਜ਼ਮੀਨ ਦੀ ਰਜਿਸਟਰੀ ਤੇ ਹੋਰ ਕੰਮ ਨਹੀਂ ਹੋ ਰਹੇ ਹਨ। ਅੱਗੇ ਵੀ ਕੁਝ ਦਿਨ ਅਜਿਹੇ ਹੀ ਹਾਲਾਤ ਬਣੇ ਰਹਿਣ ਦੇ ਆਸਾਰ ਹਨ। ਦੱਸਣਯੋਗ ਹੈ ਕਿ ਇਹ ਹੜਤਾਲ ਰੂਪਨਗਰ ਦੇ ਵਿਧਾਇਕ ਦਿਨੇਸ਼ ਕੁਮਾਰ ਚੱਢਾ ਦੇ ਖਿਲਾਫ ਕੀਤਾ ਜਾ ਰਿਹਾ ਹੈ ਕਿਉਂਕਿ ਤਹਿਸੀਲ ਦੇ ਮੁਲਾਜ਼ਮਾਂ ਦੇ ਖਿਲਾਫ ਉਨ੍ਹਾਂ ਦਾ ਚੱਲ ਰਿਹਾ ਵਿਵਾਦ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ।  


ਤਹਿਸੀਲ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਵਿਧਾਇਕ ਦਿਨੇਸ਼ ਚੱਢਾ ਵੱਲੋਂ ਉਨ੍ਹਾਂ ਦੇ ਨਾਲ ਬਦਸਲੂਕੀ ਕੀਤੀ ਗਈ ਸੀ। ਇਸ ਦੌਰਾਨ ਤਹਿਸੀਲ ਮੁਲਾਜ਼ਮਾਂ ਦੇ ਨਾਲ ਨਾਲ ਡੀਸੀ ਦਫਤਰ ਤੇ ਐਸਡੀਐਮ ਦਫਤਰ ਦੇ ਮੁਲਾਜ਼ਮ ਵੀ ਇਸ ਹੜਤਾਲ 'ਚ ਸ਼ਾਮਿਲ ਹੋ ਗਏ ਹਨ।  


ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਵਿਧਾਇਕ ਦਿਨੇਸ਼ ਚੱਢਾ ਉਨ੍ਹਾਂ ਤੋਂ ਮੁਆਫੀ ਨਹੀਂ ਮੰਗਦਾ ਉਦੋਂ ਤੱਕ ਉਨ੍ਹਾਂ ਦੀ ਕਲਮ ਛੋੜ ਹੜਤਾਲ ਜਾਰੀ ਰਹੇਗੀ।


ਇਸ ਦੌਰਾਨ ਰੂਪਨਗਰ ਦੇ ਵਿਧਾਇਕ ਦਿਨੇਸ਼ ਕੁਮਾਰ ਚੱਢਾ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਉਹ ਅਚਨਚੇਤ ਚੈਕਿੰਗ ਕਰਦੇ ਰਹਿਣਗੇ। ਹਾਲਾਂਕਿ ਵਿਧਾਇਕ ਤੇ ਮੁਲਾਜ਼ਮ ਵਿਚਾਲੇ ਚੱਲ ਰਹੇ ਵਿਵਾਦ ਨੂੰ ਲੈ ਕੇ ਲੋਕਾਂ ਨੂੰ ਬਹੁਤ ਖੱਜਲ-ਖੁਆਰ ਹੋਣਾ ਪੈ ਰਿਹਾ ਹੈ।  


ਫਿਲਹਾਲ ਕੁਝ ਦਿਨ ਹੋਰ ਤਹਿਸੀਲਾਂ, ਡੀਸੀ ਦਫਤਰਾਂ ਤੇ ਐਸਡੀਐਮ ਦਫਤਰਾਂ 'ਚ ਕੰਮ ਨਹੀਂ ਕੀਤਾ ਜਾਵੇਗਾ। 


ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਨਹਾਉਂਦੇ ਸਮੇਂ ਹੋਈ ਨੌਜਵਾਨ ਦੀ ਮੌਤ, ਬਾਥਰੂਮ 'ਚੋਂ ਮਿਲੀ ਲਾਸ਼, ਜਾਣੋ ਪੂਰਾ ਮਾਮਲਾ 


(For more news apart from Punjab Tehsil, DC offices and SDM offices strike news, stay tuned to Zee PHH)