Punjab High Alert: ਪੁਲਿਸ ਵੱਲੋਂ ਸ਼ਹਿਰ ਵਿੱਚ ਸੁਰੱਖਿਆ ਪੁਖ਼ਤਾ ਕਰ ਦਿੱਤੀ ਗਈ ਹੈ ਅਤੇ ਨਾਲ ਹੀ ਦਫ਼ਤਰ ਦੇ ਬਾਹਰ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ।
Trending Photos
Punjab terrorist attack news: ਪਿਛਲੇ ਕੁਝ ਸਮੇਂ ਤੋਂ ਦੇਸ਼ ਵਿਰੋਧੀ ਅਨਸਰਾਂ ਪੰਜਾਬ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਲਾਂਕਿ ਪੰਜਾਬ ਪੁਲਿਸ ਹਰ ਵਾਰ ਇਨ੍ਹਾਂ ਅਨਸਰਾਂ ਦੇ ਮਨਸੂਬਿਆਂ 'ਤੇ ਪਾਣੀ ਫੇਰ ਰਹੀ ਹੈ। ਸੂਤਰਾਂ ਅਨੁਸਾਰ ਖੁਫੀਆ ਏਜੰਸੀਆਂ ਦੇ ਹਵਾਲੇ ਨਾਲ ਪੰਜਾਬ ਬਾਰੇ ਬੇਹੱਦ ਹੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ 'ਚ ਅੱਤਵਾਦੀ ਹਮਲੇ ਦੀ ਵੱਡੀ ਸਾਜ਼ਿਸ਼ ਰਚੀ ਜਾ ਰਹੀ ਹੈ।
ਖੁਫੀਆ ਏਜੰਸੀਆਂ ਨੇ ਪੰਜਾਬ 'ਚ ਅੱਤਵਾਦੀ ਹਮਲੇ ਨੂੰ ਲੈ ਕੇ ਇਕ ਵਾਰ ਫਿਰ ਵੱਡਾ ਅਲਰਟ ਜਾਰੀ ਕੀਤਾ ਹੈ। ਅਲਰਟ 'ਚ ਕਿਹਾ ਗਿਆ ਹੈ ਕਿ ਪਾਕਿਸਤਾਨ ਦੇ ਅੱਤਵਾਦੀ ਸਮੂਹ ਨਾਲ ਸਬੰਧਤ ਪੰਜਾਬ 'ਚ ਮੌਜੂਦ ਅੱਤਵਾਦੀ ਪੁਲਸ ਸਟੇਸ਼ਨ ਨੂੰ ਨਿਸ਼ਾਨਾ (Punjab terrorist attack) ਬਣਾ ਸਕਦੇ ਹਨ।
ਇਹ ਵੀ ਪੜ੍ਹੋ: Shraddha Murder Case: ਸ਼ਰਧਾ ਕਤਲ ਕੇਸ 'ਚ ਦਿੱਲੀ ਪੁਲਿਸ ਜਲਦ ਹੀ ਦਾਖ਼ਲ ਕਰ ਸਕਦੀ ਹੈ ਚਾਰਟਸ਼ੀਟ
ਇਸ ਦੌਰਾਨ ਹੁਣ 26 ਜਨਵਰੀ ਗਣਤੰਤਰ ਦਿਵਸ ਮੌਕੇ ਪੰਜਾਬ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਮੁਹਾਲੀ ਪੁਲਿਸ ਉੱਤਰੀ ਸੜਕਾਂ 'ਤੇ ਵਿਸ਼ੇਸ਼ ਨਾਕਾਬੰਦੀ ਕਰ ਰਹੀ ਹੈ। ਇਸ ਦੌਰਾਨ ਪੁਲਿਸ ਵੱਲੋਂ ਕਈ ਵਾਹਨਾਂ ਦੇ ਚਲਾਨ ਕੀਤੇ ਗਏ ਹਨ। ਮਿਲੀ ਜਾਣਕਾਰੀ ਦੇ ਮੁਤਾਬਿਕ ਨਜਾਇਜ਼ ਤੌਰ 'ਤੇ ਪੁਲਿਸ ਦੇ ਸਟਿੱਕਰ ਲਗਾ ਕੇ ਘੁੰਮ ਰਹੇ ਵਿਅਕਤੀਆਂ ਦੇ ਵਾਹਨ ਜ਼ਬਤ ਕੀਤੇ ਗਏ ਹਨ।
ਇਸ ਦੇ ਨਾਲ ਕਿਹਾ ਜਾ ਰਿਹਾ ਹੈ ਕਿ 26 ਜਨਵਰੀ ਨੂੰ ਲੈ ਕੇ ਪੰਜਾਬ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ। ਇਸ ਤੋਂ ਇਲਾਵਾ ਇਹ ਵੀ ਸੁਣਨ ਨੂੰ ਰਿਹਾ ਹੈ ਕਿ (Punjab terrorist attack)ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵੱਲੋਂ ਇਨਪੁਟਸ ਮਿਲੇ ਹਨ ਕਿ ਬੱਬਰ ਖਾਲਸਾ ਇੰਟਰਨੈਸ਼ਨਲ ਨਾਮ ਦਾ ਇੱਕ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਪੰਜਾਬ ਵਿੱਚ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦੇ ਸਕਦਾ ਹੈ। ਖੁਫੀਆ ਏਜੰਸੀਆਂ ਨੂੰ ਸੂਚਨਾ ਮਿਲਦੇ ਹੀ ਪੰਜਾਬ ਦੇ ਪੁਲਿਸ ਥਾਣੇ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪੰਜਾਬ ਪੁਲਿਸ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ।
ਇਸ ਕਰਕੇ ਹਾਈਵੇ 'ਤੇ ਥਾਣਿਆਂ ਦੀ ਸੁਰੱਖਿਆ ਵਧਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਪੰਜਾਬ ਪੁਲਿਸ (Punjab terrorist attack) ਵੱਲੋਂ ਜਾਂਚ ਮਸ਼ੀਨਾਂ ਰਾਹੀਂ ਆਉਣ-ਜਾਣ ਵਾਲੇ ਲੋਕਾਂ 'ਤੇ ਨਜ਼ਰਾਂ ਰੱਖੀਆਂ ਹੋਈਆਂ ਹਨ।