ਪੰਜਾਬ ਦੇ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਵਿਚ ਕਿਲੋਮੀਟਰ ਸਕੀਮ ਤਹਿਤ ਬੱਸਾਂ ਚਲਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਟੈਂਡਰ ਜਾਰੀ ਕਰ ਦਿੱਤੇ ਗਏ ਹਨ ਜਿਸ ਦੀ ਆਖਰੀ ਮਿਤੀ 2 ਅਗਸਤ ਹੈ।
Trending Photos
ਚੰਡੀਗੜ: ਪੰਜਾਬ ਵਿਚ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਆਪਣੇ ਫਲੀਟ ਵਿੱਚ 219 ਨਵੀਆਂ ਬੱਸਾਂ ਸ਼ਾਮਲ ਕਰੇਗੀ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਜਾਣਕਾਰੀ ਦਿੱਤੀ। ਭੁੱਲਰ ਨੇ ਕਿਹਾ ਕਿ ਪੀ.ਆਰ.ਟੀ.ਸੀ. ਨੂੰ ਨਵੇਂ ਰੂਟ ਲਈ ਹੋਰ ਨਵੀਆਂ ਬੱਸਾਂ ਦੀ ਲੋੜ ਸੀ ਜਿਸ ਕਾਰਨ ਪੀ.ਆਰ.ਟੀ.ਸੀ. ਦੇ ਫਲੀਟ ਵਿੱਚ 219 ਆਮ ਨਵੀਆਂ ਬੱਸਾਂ ਨੂੰ ਸ਼ਾਮਿਲ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਵਾਨਗੀ ਦੇ ਦਿੱਤੀ ਹੈ।
ਪੰਜਾਬ ਦੇ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਵਿਚ ਕਿਲੋਮੀਟਰ ਸਕੀਮ ਤਹਿਤ ਬੱਸਾਂ ਚਲਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਟੈਂਡਰ ਜਾਰੀ ਕਰ ਦਿੱਤੇ ਗਏ ਹਨ ਜਿਸ ਦੀ ਆਖਰੀ ਮਿਤੀ 2 ਅਗਸਤ ਹੈ। ਮੰਤਰੀ ਨੇ ਕਿਹਾ ਕਿ ਇਸ ਤਹਿਤ ਆਪਰੇਟਰ ਪੀ.ਆਰ.ਟੀ.ਸੀ. ਨੂੰ ਬਿਲਕੁਲ ਨਵੀਂ ਬੱਸ ਮੁਹੱਈਆ ਕਰਵਾਉਣਗੇ। ਉਨ੍ਹਾਂ ਕਿਹਾ ਕਿ ਪੀ.ਆਰ.ਟੀ.ਸੀ ਵੱਲੋਂ ਬੱਸ ਲਈ ਕੇਵਲ ਕੰਡਕਟਰ ਮੁਹੱਈਆ ਕਰਵਾਇਆ ਜਾਵੇਗਾ ਅਤੇ ਬੱਸ ਤੋਂ ਹੋਣ ਵਾਲੀ ਆਮਦਨ ਪੀ.ਆਰ.ਟੀ.ਸੀ. ਦੇ ਖਾਤੇ ਵਿਚ ਜਮਾਂ ਕਰਵਾਈ ਜਾਵੇਗੀ। ਇਨ੍ਹਾਂ 219 ਬੱਸਾਂ ਨਾਲ ਪੀ.ਆਰ.ਟੀ.ਸੀ. ਨਿਰਧਾਰਤ ਮਾਈਲੇਜ ਨੂੰ ਪੂਰਾ ਕਰ ਸਕੇਗੀ ਜਿਸ ਨਾਲ ਨਾ ਸਿਰਫ਼ ਲੋਕਾਂ ਨੂੰ ਬਿਹਤਰ ਸਫ਼ਰ ਦੀ ਸਹੂਲਤ ਮਿਲੇਗੀ ਸਗੋਂ ਪੀ.ਆਰ.ਟੀ.ਸੀ. ਦੀ ਆਮਦਨ ਵਿਚ ਵੀ ਵਾਧਾ ਹੋਵੇਗਾ। ਇਸ ਦੇ ਨਾਲ ਹੀ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ।
ਸਰਕਾਰੀ ਵੋਲਵੋ ਵਿੱਚ ਮੁਸਾਫਰਾਂ ਦੀ ਗਿਣਤੀ ਵਧਣ ਲੱਗੀ
ਹਾਲ ਹੀ ਵਿਚ ਪੰਜਾਬ ਤੋਂ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਸ਼ੁਰੂ ਕੀਤੀ ਗਈ ਨਵੀਂ ਵੋਲਵੋ ਬੱਸ ਸੇਵਾ ਹੁਣ ਯਾਤਰੀਆਂ ਨੂੰ ਮਿਲ ਰਹੀ ਹੈ। ਇਕ ਮਹੀਨੇ ਤੋਂ ਵੀ ਘੱਟ ਸਮੇਂ ਵਿਚ ਹੁਣ ਤੱਕ ਕਰੀਬ 17500 ਯਾਤਰੀ ਇਸ ਬੱਸ ਸੇਵਾ ਦਾ ਲਾਭ ਲੈ ਚੁੱਕੇ ਹਨ। ਇਹ ਜਾਣਕਾਰੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਿੱਤੀ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 15 ਜੂਨ ਨੂੰ ਬੱਸ ਸੇਵਾ ਸ਼ੁਰੂ ਕੀਤੀ ਸੀ। ਹੁਣ 25 ਦਿਨਾਂ ਵਿਚ ਪੰਜਾਬ ਅਤੇ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਵਿਚਕਾਰ ਚੱਲਣ ਵਾਲੀ ਵੋਲਵੋ ਬੱਸ ਸੇਵਾ ਆਮ ਲੋਕਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ। ਮੰਤਰੀ ਨੇ ਦੱਸਿਆ ਕਿ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਦੀਆਂ 20 ਵੋਲਵੋ ਬੱਸਾਂ ਰੋਜ਼ਾਨਾ ਅੰਮ੍ਰਿਤਸਰ, ਪਠਾਨਕੋਟ, ਲੁਧਿਆਣਾ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਪਟਿਆਲਾ, ਨਵਾਂਸ਼ਹਿਰ, ਰੋਪੜ, ਮੋਗਾ ਅਤੇ ਚੰਡੀਗੜ੍ਹ ਤੋਂ ਅੰਤਰਰਾਸ਼ਟਰੀ ਹਵਾਈ ਅੱਡੇ ਨਵੀਂ ਦਿੱਲੀ ਤੱਕ ਚੱਲ ਰਹੀਆਂ ਹਨ।
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਪ੍ਰਾਈਵੇਟ ਟਰਾਂਸਪੋਰਟਰਾਂ ਨਾਲੋਂ ਅੱਧੇ ਤੋਂ ਵੀ ਘੱਟ ਕਿਰਾਏ 'ਤੇ ਸਸਤੀ, ਆਰਾਮਦਾਇਕ ਅਤੇ ਆਲੀਸ਼ਾਨ ਸਫ਼ਰ ਦੀ ਸਹੂਲਤ ਪ੍ਰਦਾਨ ਕਰਨ ਵਾਲੀਆਂ ਇਨ੍ਹਾਂ ਵੋਲਵੋ ਬੱਸਾਂ ਨੇ ਪ੍ਰਾਈਵੇਟ ਟਰਾਂਸਪੋਰਟਰਾਂ ਦੀ ਅਜਾਰੇਦਾਰੀ ਨੂੰ ਖਤਮ ਕਰਨ ਦਾ ਰਾਹ ਪੱਧਰਾ ਕਰ ਦਿੱਤਾ ਹੈ। ਬੱਸ ਕਾਊਂਟਰਾਂ 'ਤੇ ਟਿਕਟਾਂ ਦੀ ਬੁਕਿੰਗ ਤੋਂ ਇਲਾਵਾ ਏਅਰਪੋਰਟ ਜਾਣ ਦੇ ਚਾਹਵਾਨ ਯਾਤਰੀ ਆਨਲਾਈਨ ਬੁਕਿੰਗ ਦਾ ਵੀ ਲਗਾਤਾਰ ਲਾਭ ਲੈ ਰਹੇ ਹਨ।
WATCH LIVE TV