Tomato Rate Today: ਬਾਰਿਸ਼ ਕਰਕੇ ਮਹਿੰਗੀ ਹੋਈ ਸਬਜ਼ੀ ! ਟਮਾਟਰ ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ
ਦੇਸ਼ ਵਿੱਚ ਲਗਾਤਾਰ ਪੈ ਰਹੇ ਮੀਂਹ ਕਰਕੇ ਰਸੋਈ ਦਾ ਬਜਟ ਵੀ ਵਿਗੜ ਗਿਆ ਹੈ। ਇਸ ਬਰਸਾਤ ਦੇ ਮੌਸਮ ਵਿੱਚ ਸਪੱਸ਼ਟ ਸੰਕੇਤ ਮਿਲੇ ਹਨ ਕਿ ਟਮਾਟਰ ਅਤੇ ਹੋਰ ਸਬਜ਼ੀਆਂ ਦੇ ਭਾਅ ਵਿੱਚ ਕੋਈ ਰਾਹਤ ਨਹੀਂ ਮਿਲੇਗੀ। ਇਸ ਦੇ ਨਾਲ ਹੀ ਇਹ ਵੀ ਸੰਕੇਤ ਹੈ ਕਿ ਟਮਾਟਰ ਦੀ ਕੀਮਤ ਵਿੱਚ ਹੋਰ ਵਾਧਾ ਦੇਖਿਆ ਜਾ ਸਕਦਾ ਹੈ। ਕਿਹਾ ਜਾ ਰਿਹਾ ਹੈ ਕਿ ਜਲਦੀ ਹੀ ਟਮਾਟ
Tomato Rate Today: ਦੇਸ਼ ਵਿੱਚ ਲਗਾਤਾਰ ਪੈ ਰਹੇ ਮੀਂਹ ਕਰਕੇ ਰਸੋਈ ਦਾ ਬਜਟ ਵੀ ਵਿਗੜ ਗਿਆ ਹੈ। ਇਸ ਬਰਸਾਤ ਦੇ ਮੌਸਮ ਵਿੱਚ ਸਪੱਸ਼ਟ ਸੰਕੇਤ ਮਿਲੇ ਹਨ ਕਿ ਟਮਾਟਰ ਅਤੇ ਹੋਰ ਸਬਜ਼ੀਆਂ ਦੇ ਭਾਅ ਵਿੱਚ ਕੋਈ ਰਾਹਤ ਨਹੀਂ ਮਿਲੇਗੀ। ਇਸ ਦੇ ਨਾਲ ਹੀ ਇਹ ਵੀ ਸੰਕੇਤ ਹੈ ਕਿ ਟਮਾਟਰ ਦੀ ਕੀਮਤ ਵਿੱਚ ਹੋਰ ਵਾਧਾ ਦੇਖਿਆ ਜਾ ਸਕਦਾ ਹੈ।
ਕਿਹਾ ਜਾ ਰਿਹਾ ਹੈ ਕਿ ਜਲਦੀ ਹੀ ਟਮਾਟਰ ਦੀ ਥੋਕ ਕੀਮਤ 150 ਰੁਪਏ ਪ੍ਰਤੀ ਕਿਲੋ ਤੱਕ ਜਾ ਸਕਦੀ ਹੈ। ਇਸ ਦਾ ਮਤਲਬ ਹੈ ਕਿ ਅਗਲੇ ਕੁਝ ਦਿਨਾਂ 'ਚ ਟਮਾਟਰ ਦੀ ਕੀਮਤ 200 ਰੁਪਏ ਤੱਕ ਪਹੁੰਚ ਸਕਦੀ ਹੈ। ਇਸ ਤੋਂ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਟਮਾਟਰ ਦੀਆਂ ਕੀਮਤਾਂ ਕਿਸ ਨਵੇਂ ਪੱਧਰ 'ਤੇ ਪਹੁੰਚ ਸਕਦੀਆਂ ਹਨ। ਦਰਅਸਲ ਹਿਮਾਚਲ ਪ੍ਰਦੇਸ਼ 'ਚ ਭਾਰੀ ਬਾਰਿਸ਼ ਜਾਰੀ ਹੈ, ਜਿਸ ਕਾਰਨ ਵਾਢੀ ਅਤੇ ਲੌਜਿਸਟਿਕਸ 'ਚ ਰੁਕਾਵਟ ਆ ਰਹੀ ਹੈ।
ਇਹ ਵੀ ਪੜ੍ਹੋ: Punjab Weather News: ਖਤਰੇ ਦੇ ਨਿਸ਼ਾਨ ਤੋਂ ਉੱਤੇ ਪਹੁੰਚਿਆ ਘੱਗਰ ਦਰਿਆ; ਪ੍ਰਸ਼ਾਸਨ ਹੋਇਆ ਅਲਰਟ
ਪਹਿਲੀ ਵਾਰ ਟਮਾਟਰ ਦੀ ਕੀਮਤ ਵਿੱਚ ਰਿਕਾਰਡ ਵਾਧਾ ਹੋਇਆ ਹੈ। ਸੋਮਵਾਰ ਨੂੰ ਲੁਧਿਆਣਾ ਮੰਡੀ ਵਿੱਚ ਟਮਾਟਰ 250 ਰੁਪਏ ਪ੍ਰਤੀ ਕਿਲੋ ਤੱਕ ਵਿਕਿਆ। ਉੱਤਰੀ ਭਾਰਤ 'ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਟਮਾਟਰ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਗਈਆਂ ਹਨ। ਮੰਡੀ ਵਿੱਚ ਟਮਾਟਰ ਵੇਚਣ ਵਾਲਿਆਂ ਨੇ ਦੱਸਿਆ ਕਿ ਉਹ ਕਈ ਸਾਲਾਂ ਤੋਂ ਟਮਾਟਰ ਵੇਚ ਰਹੇ ਹਨ। ਇਸ ਵਾਰ ਪਹਿਲੀ ਵਾਰ ਉਸ ਨੇ ਇੰਨਾ ਮਹਿੰਗਾ ਟਮਾਟਰ ਵੇਚਿਆ ਹੈ। ਚੰਗੀ ਕੁਆਲਿਟੀ ਦੇ ਟਮਾਟਰ 250 ਰੁਪਏ ਪ੍ਰਤੀ ਕਿਲੋ ਅਤੇ ਬਹੁਤ ਹੀ ਹਲਕੇ ਟਮਾਟਰ 170 ਤੋਂ 180 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਹੇ ਹਨ।
ਟਮਾਟਰ ਤੋਂ ਇਲਾਵਾ ਹੋਰ ਸਬਜ਼ੀਆਂ ਦੀ ਕੀਮਤ ਵੀ ਦੋ ਤੋਂ ਤਿੰਨ ਗੁਣਾ ਵਧ ਗਈ ਹੈ। ਐਤਵਾਰ ਦੀ ਛੁੱਟੀ ਤੋਂ ਬਾਅਦ ਸੋਮਵਾਰ ਨੂੰ ਜਦੋਂ ਬਾਜ਼ਾਰ ਖੁੱਲ੍ਹਿਆ ਤਾਂ ਸਬਜ਼ੀਆਂ ਦੀ ਕੀਮਤ ਕਈ ਗੁਣਾ ਵਧ ਗਈ ਸੀ। ਬਰਸਾਤ ਕਾਰਨ ਹਿਮਾਚਲ ਪ੍ਰਦੇਸ਼ ਨੂੰ ਜਾਣ ਵਾਲੇ ਰਸਤੇ ਬੰਦ ਹੋਣ ਕਾਰਨ ਪੂਰੀ ਗੋਭੀ ਮੰਡੀ ਵਿੱਚ ਨਹੀਂ ਪੁੱਜੀ।
ਇਹ ਵੀ ਪੜ੍ਹੋ: Gangster Lawrence Bishnoi News: ਬਠਿੰਡਾ ਜੇਲ੍ਹ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵਿਗੜੀ ਸਿਹਤ
ਜ਼ਿਕਰਯੋਗ ਹੈ ਕਿ ਬਰਸਾਤ ਦੇ ਮੌਸਮ ਦੌਰਾਨ ਵੱਡੀ ਮਾਤਰਾ ਵਿੱਚ ਹਰੀਆਂ ਸਬਜ਼ੀਆਂ ਹਿਮਾਚਲ ਤੋਂ ਆਉਂਦੀਆਂ ਹਨ। ਭਾਰੀ ਮੀਂਹ ਕਾਰਨ ਸਬਜ਼ੀਆਂ ਮੰਡੀਆਂ ਵਿੱਚ ਨਹੀਂ ਪਹੁੰਚ ਰਹੀਆਂ ਹਨ। ਹਿਮਾਚਲ ਦੇ ਨੀਵੇਂ ਇਲਾਕਿਆਂ ਸੋਲਨ, ਨਾਲਾਗੜ੍ਹ, ਸੁੰਦਰ ਨਗਰ ਤੋਂ ਬਹੁਤ ਘੱਟ ਮਾਤਰਾ ਵਿੱਚ ਸਬਜ਼ੀਆਂ ਪਹੁੰਚ ਰਹੀਆਂ ਹਨ।