Punjab Budget Session 2023: ਪੰਜਾਬ ਵਿਧਾਨ ਸਭਾ `ਚ ਗੂੰਜਿਆ `ਆਪ੍ਰੇਸ਼ਨ ਅੰਮ੍ਰਿਤਪਾਲ ਸਿੰਘ` ਦਾ ਮੁੱਦਾ
ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਬੇਕਸੂਰ ਨੌਜਵਾਨਾਂ ਦੀ ਮਦਦ ਲਈ ਇੱਕ ਟਵੀਟ ਰਾਹੀਂ ਕਾਨੂੰਨੀ ਕਮੇਟੀ ਦਾ ਐਲਾਨ ਕੀਤਾ ਅਤੇ ਵਕੀਲਾਂ ਦੀ ਸੂਚੀ ਜਾਰੀ ਕੀਤੀ।
Punjab Vidhan Sabha Budget Session 2023: ਪੰਜਾਬ ਪੁਲਿਸ ਵੱਲੋਂ ‘ਭਗੌੜਾ’ ਐਲਾਨੇ ਗਏ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਮੁੱਦਾ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ। ਇਸ ਦੌਰਾਨ ਜਿੱਥੇ ਪੰਜਾਬ ਕਾਂਗਰਸ ਨੇ ਵਾਕਆਊਟ ਕੀਤਾ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਇਆਲੀ ਨੇ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ 'ਤੇ ਲਗਾਏ ਗਏ ਐਨਐਸਏ ਐਕਟ ਦਾ ਵਿਰੋਧ ਕਰਦਿਆਂ ਐਨਐਸਏ ਨੂੰ ਹਟਾਉਣ ਦੀ ਮੰਗ ਕੀਤੀ।
ਇਸ ਦੌਰਾਨ ਪੰਜਾਬ ਵਿਧਾਨ ਸਭਾ (Punjab Vidhan Sabha Budget Session 2023) ਵਿੱਚ ਮਨਪ੍ਰੀਤ ਇਆਲੀ ਨੇ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਘਟਨਾਕ੍ਰਮ ਵਿੱਚ ਨਜ਼ਰਬੰਦ ਕੀਤੇ ਗਏ ਬੇਕਸੂਰ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਇਆਲੀ ਨੇ ਕਿਹਾ ਕਿ 'ਆਪਰੇਸ਼ਨ ਅੰਮ੍ਰਿਤਪਾਲ ਸਿੰਘ' (Operation Amritpal Singh latest news) ਦਾ ਵਿਦੇਸ਼ਾਂ 'ਚ ਬੈਠੇ ਸਿੱਖ ਭਾਈਚਾਰੇ 'ਤੇ ਵੀ ਗਲਤ ਪ੍ਰਭਾਵ ਪੈ ਰਿਹਾ ਹੈ ਅਤੇ ਇਹ ਬਹੁਤ ਚਿੰਤਤ ਹੈ। ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਬੇਕਸੂਰ ਨੌਜਵਾਨਾਂ ਦੀ ਮਦਦ ਲਈ ਇੱਕ ਟਵੀਟ ਰਾਹੀਂ ਕਾਨੂੰਨੀ ਕਮੇਟੀ ਦਾ ਐਲਾਨ ਕੀਤਾ ਅਤੇ ਵਕੀਲਾਂ ਦੀ ਸੂਚੀ ਜਾਰੀ ਕੀਤੀ।
ਉਧਰ, ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਟੈਂਡ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਵਿੱਚ ਸਿੱਖ ਸ਼ਬਦ ਦੀ ਵਰਤੋਂ ਕਰਨਾ ਉਚਿਤ ਨਹੀਂ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਆਪਣੇ ਆਪ ਨੂੰ ਦੇਸ਼ ਦਾ ਨਾਗਰਿਕ ਨਹੀਂ ਸਮਝਦਾ ਅਤੇ ਦੇਸ਼ ਦੇ ਤਿਰੰਗੇ ਦਾ ਅਪਮਾਨ ਕਰਨ ਵਾਲੇ ਅਤੇ ਪੰਜਾਬ ਨੂੰ ਮੁੜ ਬਦਹਾਲੀ ਵੱਲ ਧੱਕਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਇਹ ਵੀ ਪੜ੍ਹੋ: Earthquake In Pakistan: ਪਾਕਿਸਤਾਨ 'ਚ ਭੂਚਾਲ ਕਾਰਨ ਹੁਣ ਤੱਕ 9 ਲੋਕਾਂ ਦੀ ਹੋਈ ਮੌਤ, 100 ਤੋਂ ਵੱਧ ਲੋਕ ਜ਼ਖ਼ਮੀ
ਅਸ਼ਵਨੀ ਸ਼ਰਮਾ ਨੇ ਇਹ ਵੀ ਕਿਹਾ ਕਿ ਕਿਸੇ ਵੀ ਬੇਕਸੂਰ ਵਿਰੁੱਧ ਕਾਰਵਾਈ ਨਾ ਕੀਤੀ ਜਾਵੇ ਅਤੇ ਸਰਕਾਰ ਨੂੰ ਇਹ ਵੀ ਸੁਝਾਅ ਦਿੱਤਾ ਕਿ ਇਸ ਸੰਬੰਧੀ ਸਾਵਧਾਨੀ ਨਾਲ ਕਦਮ ਚੁੱਕੇ ਜਾਣ। ਦੂਜੇ ਪਾਸੇ ਪੰਜਾਬ ਕਾਂਗਰਸ ਦੇ ਵਿਧਾਇਕਾਂ ਨੇ ਸਦਨ ਵਿੱਚ ਹੰਗਾਮਾ ਕੀਤਾ ਅਤੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ‘ਆਪ੍ਰੇਸ਼ਨ ਅੰਮ੍ਰਿਤਪਾਲ ਸਿੰਘ’ ਦੀ ਆੜ ਵਿੱਚ ਬੇਕਸੂਰ ਨੌਜਵਾਨਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
(For more latest news apart from Punjab Vidhan Sabha Budget Session 2023, and Operation Amritpal Singh, stay tuned to Zee PHH)