ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਸਬੰਧੀ ਸੂਚੀ ਜਾਰੀ ਹੋਣ `ਤੇ ਤਹਿਸੀਲਾਂ ਵਿੱਚ ਮਚਿਆ ਹੜਕੰਪ
Punjab News: ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਅਤੇ ਨੰਗਲ ਤਹਿਸੀਲ ਵਿੱਚ ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਵਸੀਕਾ ਨਵੀਸ ਦਾ ਨਾਂ ਇਸ ਸੂਚੀ ਵਿੱਚ ਸ਼ਾਮਲ ਹੈ.
Punjab Vigilance Bureau action against Punjab Tehsildar, Naib Tehsildar over corruption news: ਵਿਜੀਲੈਂਸ ਬਿਊਰੋ ਪੰਜਾਬ ਦੇ ਡਾਇਰੈਕਟਰ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਰਾਹੀਂ ਜਾਣਕਾਰੀ ਦਿੰਦਿਆਂ 19 ਜ਼ਿਲ੍ਹਿਆਂ ਵਿੱਚ 48 ਦੇ ਕਰੀਬ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਅਤੇ ਵਸੀਕਾ ਨਵੀਸਾਂ ਦੀ ਸੂਚੀ ਜਾਰੀ ਕਰਕੇ ਕਾਰਵਾਈ ਦੀ ਮੰਗ ਕੀਤੀ ਗਈ।
ਇਸ ਸੂਚੀ ਰਾਹੀਂ ਮੁੱਖ ਸਕੱਤਰ ਨੂੰ ਦੱਸਿਆ ਗਿਆ ਕਿ ਇਹ ਸਾਰੇ ਭ੍ਰਿਸ਼ਟਾਚਾਰ ਵਿੱਚ ਸ਼ਾਮਿਲ ਹਨ ਅਤੇ ਰਜਿਸਟਰੀਆਂ ਕਰਵਾਉਣ ਦੇ ਬਦਲੇ ਨਕਸ਼ਾ ਨਵੀਸਾਂ ਅਤੇ ਹੋਰ ਮੁਲਾਜ਼ਮਾਂ ਦੇ ਜ਼ਰੀਏ ਰਿਸ਼ਵਤ ਦੀ ਮੰਗ ਕਰਦੇ ਹਨ।
ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਅਤੇ ਨੰਗਲ ਤਹਿਸੀਲ ਵਿੱਚ ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਵਸੀਕਾ ਨਵੀਸ ਦਾ ਨਾਂ ਇਸ ਸੂਚੀ ਵਿੱਚ ਸ਼ਾਮਲ ਹੈ, ਜਿਸ ਨੂੰ ਦੇਖਦਿਆਂ ਨੰਗਲ ਤਹਿਸੀਲ ਵਿੱਚ ਹੜਕੰਪ ਮੱਚ ਗਿਆ ਅਤੇ ਸਾਰੇ ਆਪਣੇ ਦਫਤਰਾਂ ਤੋਂ ਗੈਰ-ਹਾਜ਼ਰ ਪਾਏ ਗਏ।
ਪੰਜਾਬ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਕਿਹਾ ਗਿਆ ਹੈ ਕਿ 19 ਜ਼ਿਲ੍ਹਿਆਂ ਵਿੱਚ 48 ਦੇ ਕਰੀਬ ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਵਸੀਕਾ ਨਵੀਸ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹਨ ਅਤੇ ਇਸ ਪੱਤਰ ਦੇ ਵਾਇਰਲ ਹੁੰਦੇ ਹੀ ਸੂਬੇ ਭਰ ਦੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਵਿੱਚ ਹੜਕੰਪ ਮੱਚ ਗਿਆ ਹੈ।
ਇਹ ਵੀ ਪੜ੍ਹੋ: Ludhiana CMS loot case: ਲੁਧਿਆਣਾ CMS ਲੁੱਟ ਮਾਮਲੇ 'ਚ ਪੁਲਿਸ ਹੱਥ ਲੱਗੀ ਵੱਡੀ ਸਫਲਤਾ! ਨਾਲੇ 'ਚੋਂ ਹੋਈ ਇੱਕ ਹੋਰ ਬਰਾਮਦਗੀ
ਦੱਸਿਆ ਜਾ ਰਿਹਾ ਹੈ ਕਿ ਸੂਬੇ ਭਰ ਦੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਹੜਤਾਲ ’ਤੇ ਚਲੇ ਗਏ ਹਨ। ਇਸ ਸੂਚੀ ਵਿੱਚ ਜ਼ਿਲ੍ਹਾ ਰੂਪਨਗਰ ਨਾਲ ਸਬੰਧਤ ਚਾਰ ਤਹਿਸੀਲਦਾਰ/ਨਾਇਬ ਤਹਿਸੀਲਦਾਰ ਵੀ ਸ਼ਾਮਲ ਹਨ। ਉਦੋਂ ਉਹ ਵਸੀਕਾ ਨਵੀਸਾਂ ਰਾਹੀਂ ਰਜਿਸਟਰੀਆਂ ਅਤੇ ਹੋਰ ਕੰਮਾਂ ਲਈ ਮੋਟੀ ਰਿਸ਼ਵਤ ਵਸੂਲ ਰਹੇ ਸਨ ਅਤੇ ਜਦੋਂ ਸਾਡੀ ਟੀਮ ਨੇ ਤਹਿਸੀਲ ਨੰਗਲ ਦਾ ਦੌਰਾ ਕੀਤਾ ਤਾਂ ਵਸੀਕਾ ਨਵੀਸ ਦੇ ਲਗਭਗ ਸਾਰੇ ਬੂਥ ਬੰਦ ਸਨ ਅਤੇ ਤਹਿਸੀਲਦਾਰ/ਨਾਇਬ ਤਹਿਸੀਲ ਦੀ ਕੁਰਸੀ ਵੀ ਖਾਲੀ ਸੀ।
- ਨੰਗਲ ਤੋਂ ਬਿਮਲ ਸ਼ਰਮਾ ਦੀ ਰਿਪੋਰਟ
ਇਹ ਵੀ ਪੜ੍ਹੋ: Moga news: ਸੁਨਿਆਰ ਦੀ ਦੁਕਾਨ 'ਤੇ ਡਾਕਾ ਅਤੇ ਕਤਲ ਕਰਨ ਵਾਲੇ 5 ਦੋਸ਼ੀ ਗ੍ਰਿਫਤਾਰ!
(For more news apart from Punjab Vigilance Bureau action against Punjab Tehsildar, Naib Tehsildar over corruption news, stay tuned to Zee PHH)