Punjab Vigilance Bureau News: ਦੱਸ ਦਈਏ ਕਿ ਮੁਲਜ਼ਮ ਵੱਲੋਂ ਜ਼ਬਤ ਕੀਤੇ ਗਏ ਆਟੋ-ਰਿਕਸ਼ਾ ਨੂੰ ਛੱਡਣ ਬਦਲੇ ਲਈ ਰਿਸ਼ਵਤ ਲਈ ਸੀ।
Trending Photos
Punjab Vigilance Bureau Arrests ASI in Corruption Case News: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਯਾਨੀ ਸ਼ਨੀਵਾਰ ਨੂੰ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਸੁਧਾਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਖਦੇਵ ਸਿੰਘ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦਈਏ ਕਿ ਇਹ ਮਾਮਲਾ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਦੇ ਅਧੀਨ 16 ਜੂਨ ਨੂੰ ਥਾਣਾ ਸੁਧਾਰ ਦਰਜ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਇਸ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੂੰ ਸੌਂਪ ਦਿੱਤੀ ਗਈ ਸੀ।
ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਕਿ ਸ਼ਿਕਾਇਤਕਰਤਾ ਵੱਲੋਂ ਦੋਸ਼ ਲਾਇਆ ਗਿਆ ਹੈ ਕਿ ਏ.ਐਸ.ਆਈ. ਸੁਖਦੇਵ ਸਿੰਘ ਵੱਲੋਂ ਉਸ ਦਾ ਜ਼ਬਤ ਕੀਤਾ ਆਟੋ ਰਿਕਸ਼ਾ ਛੱਡਣ ਦੇ ਬਦਲੇ 1500 ਰੁਪਏ ਦੀ ਰਿਸ਼ਵਤ ਲਈ ਸੀ।
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਏ.ਐਸ.ਆਈ. ਵੱਲੋਂ ਇਸ ਤੋਂ ਪਹਿਲਾਂ ਵੀ ਉਸ ਕੋਲੋਂ 2500 ਰੁਪਏ ਦੀ ਰਿਸ਼ਵਤ ਲਈ ਗਈ ਸੀ। ਸ਼ਿਕਾਇਤਕਰਤਾ ਵੱਲੋਂ ਉਕਤ ਏਐਸਆਈ ਦੀ ਉਸ ਕੋਲੋਂ 1500 ਰੁਪਏ ਰਿਸ਼ਵਤ ਲੈਂਦੇ ਹੋਏ ਦੀ ਵੀਡੀਓ ਵੀ ਦਿਖਾਈ ਗਈ ਸੀ। ਉਨ੍ਹਾਂ ਦੱਸਿਆ ਕਿ ਉਕਤ ਏਐਸਆਈ ਲੰਬੇ ਸਮੇਂ ਤੋਂ ਫਰਾਰ ਸੀ ਅਤੇ ਉਸਦੀ ਅਗਾਊਂ ਜ਼ਮਾਨਤ ਲੁਧਿਆਣਾ ਦੀ ਅਦਾਲਤ ਵੱਲੋਂ ਖਾਰਜ਼ ਕਰ ਦਿੱਤੀ ਗਈ ਸੀ।
ਬੁਲਾਰੇ ਵੱਲੋਂ ਇਹ ਵੀ ਦੱਸਿਆ ਗਿਆ ਕਿ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦੀ ਟੀਮ ਵੱਲੋਂ ਅੱਜ ਏਐਸਆਈ. ਸੁਖਦੇਵ ਸਿੰਘ ਨੂੰ ਬਰਨਾਲਾ ਜ਼ਿਲ੍ਹੇ ਦੇ ਪਿੰਡ ਗਾਗੇਵਾਲ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Nangal Flood News: ਨੰਗਲ ਤੋਂ ਰੂਪਨਗਰ ਤੱਕ ਸਤਲੁਜ ਦਰਿਆ ਵਿੱਚ ਛੋਟੇ ਡੈਮ ਬਣਾਏ ਜਾਣ, ਰਾਣਾ ਕੇ ਪੀ ਸਿੰਘ ਦਾ ਬਿਆਨ
(For more news apart from Punjab Vigilance Bureau Arrests ASI in Corruption Case News, stay tuned to Zee PHH)