ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਟੋਲਰੈਂਸ ਨੀਤੀ ਨੂੰ ਮੁੱਖ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਚੱਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਰੂਪਨਗਰ ਦੇ ਥਾਣਾ ਨੂਰਪੁਰ ਬੇਦੀ ਵਿਖੇ ਤਾਇਨਾਤ ਏ.ਐਸ.ਆਈ. ਜੁਝਾਰ ਸਿੰਘ ਨੂੰ ਰੰਗੇ ਹੱਥੀਂ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ।


COMMERCIAL BREAK
SCROLL TO CONTINUE READING

 


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਏ. ਐਸ. ਆਈ.  ਜੁਝਾਰ ਸਿੰਘ ਨੂੰ ਬਰਜਿੰਦਰ ਸਿੰਘ ਵਾਸੀ ਪਿੰਡ ਮਟੌਰ,  ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਨੇ ਇਕ ਪੁਲੀਸ ਕੇਸ ਵਿਚ ਜ਼ਬਤ ਕੀਤੀ ਪੁਲੀਸ ਹਿਰਾਸਤ ਵਿਚੋਂ ਆਪਣੀ ਗੱਡੀ ਛੁਡਵਾਉਣੀ ਹੈ ਪਰ ਮੁਲਜ਼ਮ ਏ. ਐਸ. ਆਈ. ਇਸ ਬਦਲੇ 10 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਸੀ। ਉਸਨੇ ਅੱਗੇ ਦੋਸ਼ ਲਗਾਇਆ ਕਿ ਏ. ਐਸ. ਆਈ. ਜੁਝਾਰ ਸਿੰਘ ਪਹਿਲਾਂ ਵੀ 5000 ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ ਅਤੇ ਉਸਦੀ ਗੱਡੀ ਛੁਡਾਉਣ ਲਈ 5000 ਰੁਪਏ ਹੋਰ ਮੰਗ ਰਿਹਾ ਹੈ।


 


ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਤੱਥਾਂ ਅਤੇ ਸਬੂਤ ਸਮੱਗਰੀ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜੁਝਾਰ ਸਿੰਘ ਏ.ਐਸ.ਆਈ. ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਲਏ ਸਨ।


 


ਇਸ ਸਬੰਧ ਵਿਚ ਐਫ. ਆਈ. ਆਰ ਨੰਬਰ 16 ਮਿਤੀ 30-09-2022 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਵਿਜੀਲੈਂਸ ਬਿਓਰੋ ਦੇ ਥਾਣਾ ਫਲਾਇੰਗ ਸਕੁਐਡ-1, ਪੰਜਾਬ, ਐਸ. ਏ. ਐਸ. ਨਗਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਜਾਰੀ ਹੈ।


 


WATCH LIVE TV