Punjab News: ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ, "ਵੀਬੀ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਏਐਸਆਈ ਹਰਜਿੰਦਰ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਹਰਪ੍ਰੀਤ ਸਿੰਘ ਤੋਂ 20,000 ਰੁਪਏ ਲੈਂਦੇ ਹੋਏ ਗ੍ਰਿਫਤਾਰ ਕਰ ਲਿਆ।"
Trending Photos
Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇੱਕ ਸਹਾਇਕ ਸਬ-ਇੰਸਪੈਕਟਰ (ਏਐਸਆਈ) ਨੂੰ ਕਥਿਤ ਤੌਰ ’ਤੇ 20,000 ਰੁਪਏ ਦੀ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ, "ਵੀਬੀ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਏਐਸਆਈ ਹਰਜਿੰਦਰ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਹਰਪ੍ਰੀਤ ਸਿੰਘ ਤੋਂ 20,000 ਰੁਪਏ ਲੈਂਦੇ ਹੋਏ ਗ੍ਰਿਫਤਾਰ ਕਰ ਲਿਆ।"
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਏ.ਐਸ.ਆਈ ਗੁਰਮੇਲ ਕੌਰ ਵਾਸੀ ਪਿੰਡ ਮਹੀਆਂਵਾਲਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਵਿੱਚ ਹਰਪ੍ਰੀਤ ਖਿਲਾਫ ਕਾਰਵਾਈ ਨਾ ਕਰਨ ਬਦਲੇ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਇਹ ਵੀ ਦਾਅਵਾ ਕੀਤਾ ਕਿ ਏਐਸਆਈ ਹਰਜਿੰਦਰ ਸਿੰਘ ਨੇ 4 ਅਗਸਤ ਨੂੰ ਉਸ ਤੋਂ 3000 ਰੁਪਏ ਲਏ ਸਨ ਅਤੇ ਹੁਣ ਉਹ ਰਿਸ਼ਵਤ ਵਜੋਂ 20,000 ਰੁਪਏ ਹੋਰ ਮੰਗ ਰਿਹਾ ਸੀ।
ਇਹ ਵੀ ਪੜ੍ਹੋ: Punjab Bandh News: ਈਸਾਈ ਭਾਈਚਾਰੇ ਤੇ ਐਸਸੀ ਭਾਈਚਾਰੇ ਨੇ 9 ਅਗਸਤ ਨੂੰ ਪੰਜਾਬ ਬੰਦ ਦਾ ਕੀਤਾ ਐਲਾਨ
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਇਸ ਸਬੰਧ ਵਿੱਚ ਇੱਕ ਕਾਲ ਰਿਕਾਰਡਿੰਗ ਵੀ ਪੇਸ਼ ਕੀਤੀ ਹੈ। ਇਸ ਸਬੰਧੀ ਏ.ਐਸ.ਆਈ.ਹਰਜਿੰਦਰ ਸਿੰਘ ਦੇ ਖਿਲਾਫ ਥਾਣਾ ਵਿਜੀਲੈਂਸ, ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਪਰਚਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Punjab News: 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਮੁਨਸ਼ੀ ਕਾਬੂ; SHO ਤੇ ASI ਦੀ ਭੂਮਿਕਾ ਜਾਂਚ ਅਧੀਨ
ਵਿਜੀਲੈਂਸ ਬਿਊਰੋ ਵੱਲੋਂ ਬੀਤੇ ਦਿਨ ਥਾਣਾ ਕੂਮ ਕਲਾਂ ਵਿਖੇ ਤਾਇਨਾਤ ਮੁਨਸ਼ੀ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁਨਸ਼ੀ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਦੁਆਬਾ ਭੈਣੀ ਦੀ ਰਹਿਣ ਵਾਲੀ ਏਕਤਾ ਨਾਮ ਦੀ ਮਹਿਲਾ ਤੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਗਈ ਸੀ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਵੱਲੋਂ ਦੱਸਿਆ ਗਿਆ ਕਿ ਸ਼ਿਕਾਇਤਕਰਤਾ ਏਕਤਾ ਵੱਲੋਂ 21 ਜੁਲਾਈ ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਗਈ ਸੀ। ਸ਼ਿਕਾਇਤ ਦੇ ਮੁਤਾਬਕ 13 ਅਪ੍ਰੈਲ ਨੂੰ ਉਸਦੇ ਭਰਾ ਦੀਪਕ ਕੁਮਾਰ ਤੇ ਹੋਰਨਾਂ ਖ਼ਿਲਾਫ਼ ਥਾਣਾ ਕੂਮ ਕਲਾਂ ਵਿਖੇ ਆਈਪੀਸੀ ਦੀ ਧਾਰਾ 323, 341, 506, 148,149 ਦੇ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਸੀ।