Manpreet Badal News: ਮਨਪ੍ਰੀਤ ਬਾਦਲ ਦੇ ਕਰੀਬੀਆਂ `ਤੇ ਵਿਜੀਲੈਂਸ ਦਾ ਛਾਪਾ, ਤਿੰਨ ਕਾਬੂ- ਸੂਤਰ
Manpreet Badal News: ਪੰਜਾਬ ਵਿਜੀਲੈਂਸ ਨੇ ਮਨਪ੍ਰੀਤ ਬਾਦਲ ਖਿਲਾਫ ਪਲਾਟ ਘੁਟਾਲੇ ਵਿੱਚ ਕੇਸ ਦਰਜ ਕੀਤਾ ਹੈ। ਉਨ੍ਹਾਂ `ਤੇ ਆਪਣੇ ਮੰਤਰੀ ਅਹੁਦੇ ਦੀ ਵਰਤੋਂ ਕਰਕੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਦਾ ਦੋਸ਼ ਹੈ। ਉਸ ਦੇ ਦੋ ਰਿਹਾਇਸ਼ੀ ਪਲਾਟਾਂ ਕਾਰਨ ਸਰਕਾਰੀ ਖਜ਼ਾਨੇ ਨੂੰ ਕਰੀਬ 65 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।
Manpreet Badal News: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਅਤੇ ਬਿਕਰਮਜੀਤ ਸਿੰਘ ਸ਼ੇਰਗਿੱਲ ਵਿਜੀਲੈਂਸ ਦੀ ਗ੍ਰਿਫਤਾਰੀ ਕਰਕੇ ਫਰਾਰ ਹਨ। ਇਸ ਵਿਚਾਕਾਰ ਸੂਤਰਾਂ ਦੇ ਹਵਾਲੇ ਨਾਲ ਖ਼ਬਰ ਸਾਹਮਣੇ ਆਈ ਹੈ ਕਿ ਵਿਜੀਲੈਂਸ ਨੇ ਮਨਪ੍ਰੀਤ ਸਿੰਘ ਦੇ ਕਰੀਬੀ ਸ਼ਰਾਬ ਕਾਰੋਬਾਰੀ ਜੁਗਨੂੰ ਦੇ ਦਫਤਰ 'ਤੇ ਛਾਪਾ ਮਾਰਿਆ। ਟੀਮ ਨੇ ਉਥੋਂ ਡੀਵੀਆਰ, ਹਾਰਡ ਡਿਸਕ ਅਤੇ ਦਸਤਾਵੇਜ਼ ਜ਼ਬਤ ਕੀਤੇ ਹਨ। ਇਸ ਤੋਂ ਇਲਾਵਾ ਮਨਪ੍ਰੀਤ ਬਾਦਲ ਦੇ ਤਿੰਨ ਕਰੀਬੀਆਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ।
ਦਿੱਲੀ ਸਮੇਤ ਕਈ ਰਾਜਾਂ ਵਿੱਚ ਵਿਜੀਲੈਂਸ ਟੀਮਾਂ ਤਾਇਨਾਤ ਹਨ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਮੀਦ ਹੈ ਕਿ ਮਨਪ੍ਰੀਤ ਬਾਦਲ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਸੀਐਮ ਦਫ਼ਤਰ ਨੂੰ ਹਰ ਅਪਡੇਟ ਦਿੱਤੀ ਜਾ ਰਹੀ ਹੈ। ਵਿਜੀਲੈਂਸ ਨੇ ਪਲਾਟ ਘੁਟਾਲੇ ਵਿੱਚ ਮਨਪ੍ਰੀਤ ਬਾਦਲ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਨ੍ਹਾਂ 'ਤੇ ਆਪਣੇ ਮੰਤਰੀ ਅਹੁਦੇ ਦੀ ਵਰਤੋਂ ਕਰਕੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਦਾ ਦੋਸ਼ ਹੈ।
ਸੂਤਰਾਂ ਅਨੁਸਾਰ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਬਿਊਰੋ ਦੀਆਂ 6 ਟੀਮਾਂ ਕੰਮ ਕਰ ਰਹੀਆਂ ਹਨ। ਉਹ ਪਿਛਲੇ 65 ਦਿਨਾਂ ਤੋਂ ਲਾਪਤਾ ਹਨ। ਉਸ ਦੀ ਗ੍ਰਿਫ਼ਤਾਰੀ ਲਈ ਛੇ ਟੀਮਾਂ ਬਣਾਈਆਂ ਗਈਆਂ ਹਨ, ਜਿਨ੍ਹਾਂ ਵਿੱਚੋਂ ਚਾਰ ਟੀਮਾਂ ਦਿੱਲੀ, ਰਾਜਸਥਾਨ, ਉਤਰਾਖੰਡ ਅਤੇ ਹਿਮਾਚਲ ਵਿੱਚ ਛਾਪੇਮਾਰੀ ਕਰ ਰਹੀਆਂ ਹਨ, ਜਦੋਂ ਕਿ ਦੋ ਟੀਮਾਂ ਪੰਜਾਬ ਵਿੱਚ ਉਸ ਦੇ ਰਿਸ਼ਤੇਦਾਰਾਂ ਤੇ ਦੋਸਤਾਂ ਦੇ ਘਰਾਂ ’ਤੇ ਛਾਪੇਮਾਰੀ ਕਰਕੇ ਮਨਪ੍ਰੀਤ ਬਾਦਲ ਦਾ ਪਤਾ ਲਾਉਣ ਵਿੱਚ ਰੁੱਝੀਆਂ ਹੋਈਆਂ ਹਨ। ਇਸ ਲਈ ਮਨਪ੍ਰੀਤ ਬਾਦਲ ਨਾ ਤਾਂ ਕੋਈ ਮੋਬਾਈਲ ਫ਼ੋਨ ਵਰਤ ਰਿਹਾ ਹੈ ਅਤੇ ਨਾ ਹੀ ਉਹ ਆਪਣੇ ਕਿਸੇ ਪਰਿਵਾਰ ਜਾਂ ਦੋਸਤ ਦੇ ਸੰਪਰਕ ਵਿੱਚ ਹੈ। ਮਨਪ੍ਰੀਤ ਬਾਦਲ ਵੱਲੋਂ ਅਗਾਊਂ ਜ਼ਮਾਨਤ ਲਈ ਕੀਤੀ ਗਈ ਕਾਨੂੰਨੀ ਪ੍ਰਕਿਰਿਆ ਦੇ ਫੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ।ਫੈਸਲੇ ਤੋਂ ਬਾਅਦ ਉਹ ਵੀ ਅੱਗੇ ਆ ਸਕਦੇ ਹਨ। ਫੈਸਲਾ ਕੀਤਾ ਗਿਆ ਕਿ ਵਕੀਲ ਅੱਜ ਤੋਂ ਹੀ ਕੰਮ 'ਤੇ ਪਰਤਣਗੇ।
ਇਹ ਵੀ ਪੜ੍ਹੋ: Manpreet Badal News: ਪਲਾਟ ਖਰੀਦੋ-ਫਰੋਖਤ ਮਾਮਲੇ 'ਚ 3 ਵਿਅਕਤੀ ਅਦਾਲਤ 'ਚ ਪੇਸ਼, ਮਿਲਿਆ ਦੋ ਦਿਨ ਦਾ ਰਿਮਾਂਡ
ਦਰਅਸਲ ਉਹਨਾਂ ਵੱਲੋਂ ਖਰੀਦੇ ਗਏ ਦੋ ਰਿਹਾਇਸ਼ੀ ਪਲਾਟਾਂ ਨਾਲ ਸਰਕਾਰੀ ਖਜ਼ਾਨੇ ਨੂੰ ਕਰੀਬ 65 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਦੇ ਨਾਲ ਹੀ ਜਿਨ੍ਹਾਂ ਅਧਿਕਾਰੀਆਂ 'ਤੇ ਉਸ ਨੇ ਦਬਾਅ ਪਾਇਆ ਸੀ, ਉਨ੍ਹਾਂ ਨੇ ਇਕ ਮਹਿਲਾ ਅਧਿਕਾਰੀ ਦੇ ਡਿਜ਼ੀਟਲ ਦਸਤਖਤ ਵੀ ਕਰ ਲਏ ਸਨ। ਹੁਣ ਤੱਕ ਵਿਜੀਲੈਂਸ ਨੇ ਮਨਪ੍ਰੀਤ ਸਿੰਘ ਖ਼ਿਲਾਫ਼ ਸਿਰਫ਼ ਇੱਕ ਕੇਸ ਦਰਜ ਕੀਤਾ ਹੈ। ਜਦਕਿ ਦੂਜਾ ਮਾਮਲਾ ਦਰਜ ਕਰਨ ਦੀ ਤਿਆਰੀ ਚੱਲ ਰਹੀ ਹੈ। ਟੀਮਾਂ ਤੱਥ ਇਕੱਠੇ ਕਰਨ ਵਿੱਚ ਰੁੱਝੀਆਂ ਹੋਈਆਂ ਹਨ।
ਗੌਰਤਲਬ ਹੈ ਕਿ ਬੀਤੇ ਦਿਨੀ ਬਠਿੰਡਾ ਵਿਜੀਲੈਂਸ ਵੱਲੋਂ ਮਨਪ੍ਰੀਤ ਸਿੰਘ ਬਾਦਲ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਵੀਰਵਾਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸ ਵਿੱਚ ਵਿਜੀਲੈਂਸ ਨੇ ਚਾਰ ਦਿਨ ਦੇ ਰਿਮਾਂਡ ਦੀ ਮੰਗ ਕੀਤੀ ਹੈ। ਪਰ ਉਸ ਦਾ ਦੋ ਦਿਨ ਦਾ ਹੀ ਰਿਮਾਂਡ ਮਿਲ ਸਕਿਆ। ਹੁਣ ਵਿਜੀਲੈਂਸ ਤਿੰਨਾਂ ਮੁਲਜ਼ਮਾਂ ਨੂੰ 30 ਸਤੰਬਰ ਨੂੰ ਅਦਾਲਤ ਵਿੱਚ ਪੇਸ਼ ਕਰੇਗੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਤਿੰਨੋਂ ਮੁਲਜ਼ਮ ਚਾਰ ਦਿਨ ਦੇ ਰਿਮਾਂਡ 'ਤੇ ਸਨ। ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਇੱਕ ਨਿੱਜੀ ਪਲਾਟ ਖਰੀਦਣ ਦੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਅਮਨਦੀਪ, ਰਾਜੀਵ ਕੁਮਾਰ ਅਤੇ ਵਿਕਾਸ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।