Punjab Vigilance: PSIEC ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ 6 ਅਧਿਕਾਰੀਆਂ ਵਿਰੁੱਧ ਵਿਜੀਲੈਂਸ ਵੱਲੋਂ ਕੇਸ ਦਰਜ
Punjab Vigilance: PSIEC ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ 6 ਅਧਿਕਾਰੀਆਂ ਵਿਰੁੱਧ ਵਿਜੀਲੈਂਸ ਵੱਲੋਂ ਕੇਸ ਦਰਜ
Punjab Vigilance: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਛੇ ਅਧਿਕਾਰੀਆਂ ਐਸ. ਪੀ. ਸਿੰਘ, ਚੀਫ ਜਨਰਲ ਮੈਨੇਜਰ (ਸੇਵਾ ਮੁਕਤ), ਜਸਵਿੰਦਰ ਸਿੰਘ ਰੰਧਾਵਾ ਜਨਰਲ ਮੈਨੇਜਰ (ਸੇਵਾ ਮੁਕਤ), ਅਮਰਜੀਤ ਸਿੰਘ ਕਾਹਲੋਂ ਅਸਟੇਟ ਅਫਸਰ (ਸੇਵਾ ਮੁਕਤ), ਵਿਜੈ ਗੁਪਤਾ ਸੀਨੀਅਰ ਸਹਾਇਕ (ਸੇਵਾ ਮੁਕਤ), ਦਰਸ਼ਨ ਗਰਗ ਕੰਸਲਟੈਂਟ (ਸੇਵਾ ਮੁਕਤ) ਅਤੇ ਸਵਤੇਜ ਸਿੰਘ ਐਸ.ਡੀ.ਓ.(ਸੇਵਾ ਮੁਕਤ) ਵਗੈਰਾ ਵਿਰੁੱਧ ਦਰਜ ਕੀਤਾ ਗਿਆ ਹੈ।
ਇੰਨਾਂ ਮੁਲਜ਼ਮਾਂ ਉੱਪਰ ਦੋਸ਼ ਹਨ ਕਿ ਇੰਨਾਂ ਅਧਿਕਾਰੀਆਂ/ਕਰਮਚਾਰੀਆਂ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਮਹਿੰਗੇ ਸਨਅਤੀ ਪਲਾਟ ਗਲਤ ਢੰਗ ਨਾਲ ਆਪਣੇ ਰਿਸ਼ਤੇਦਾਰਾਂ, ਦੋਸਤਾਂ ਤੇ ਨਜਦੀਕੀਆਂ ਨੂੰ ਅਲਾਟ ਕਰਵਾਏ ਜਿਸ ਨਾਲ ਸਰਕਾਰ ਨੂੰ 8,72,71,66 ਕਰੋੜ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਹੈ। ਇਸ ਮੁਕੱਦਮੇ ਵਿੱਚ ਨਿਗਮ ਤੋਂ ਸੇਵਾ ਮੁਕਤ ਹੋ ਚੁੱਕੇ ਦੋ ਅਧਿਕਾਰੀਆਂ ਮੁੱਖ ਜਨਰਲ ਮੈਨੇਜਰ (ਅਸਟੇਟ) ਐਸ. ਪੀ. ਸਿੰਘ ਤੇ ਜਨਰਲ ਮੈਨੇਜਰ (ਪ੍ਰਸੋਨਲ) ਜਸਵਿੰਦਰ ਸਿੰਘ ਰੰਧਾਵਾ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਵੱਲੋਂ ਵਿਜੀਲੈਂਸ ਨੂੰ ਕੇਸ ਦੀ ਤਫ਼ਤੀਸ਼ ਕਰਨ ਲਈ ਚਾਰ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ। ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਹੈ।
ਇਹ ਵੀ ਪੜ੍ਹੋ: Punjab Weather Update: ਪੰਜਾਬ ਤੇ ਚੰਡੀਗੜ੍ਹ ਬਾਰੇ ਨਵੀਂ ਅਪਡੇਟ! 20 ਜ਼ਿਲ੍ਹਿਆਂ 'ਚ ਮੀਂਹ ਦਾ ਯੈਲੋ ਅਲਰਟ
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਦਰਜ ਵਿਜੀਲੈਂਸ ਮੁਕੱਦਮਾ ਨੰਬਰ 03 ਮਿਤੀ 04-04-2018 ਦੀ ਪੜਤਾਲ ਉਪਰੰਤ ਪੀ.ਐਸ.ਆਈ.ਈ.ਸੀ. ਉਪਰੋਕਤ ਛੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਆਈ.ਪੀ.ਸੀ. ਦੀ ਧਾਰਾ 409, 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 13(1), 13(2) ਅਧੀਨ ਥਾਣਾ ਵਿਜੀਲੈਂਸ ਬਿਊਰੋ, ਫਲਾਇੰਗ ਸਕੁਐਡ-1, ਪੰਜਾਬ, ਮੋਹਾਲੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਨੰ: 04 ਮਿਤੀ 08.03.2024 ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਪੀ.ਐਸ.ਆਈ.ਈ.ਸੀ. ਵੱਲੋਂ ਸਨਅਤੀ ਪਲਾਟਾ ਦੀ ਵੰਡ ਸਮੇਂ ਨਿਰਧਾਰਿਤ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਗਈ। ਨਿਗਮ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਮਹਿੰਗੇ ਸਨਅਤੀ ਪਲਾਟ ਗਲਤ ਢੰਗ ਨਾਲ ਆਪਣੇ ਰਿਸ਼ਤੇਦਾਰਾਂ/ਦੋਸਤਾਂ/ਨਜਦੀਕੀਆਂ ਨੂੰ ਵੰਡ ਦਿੱਤੇ ਜਿਸ ਕਰਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਿਆ ਹੈ। ਇਸ ਘਪਲੇ ਨੂੰ ਦਬਾਉਣ ਲਈ ਉਕਤ ਮੁਲਜ਼ਮਾਂ ਨੇ ਆਪਸੀ ਮਿਲੀਭੁਗਤ ਨਾਲ ਇੰਨਾਂ ਪਲਾਟਾਂ ਦੀ ਗੈਰਕਾਨੂੰਨੀ ਅਲਾਟਮੈਂਟ ਸਬੰਧੀ ਕੁੱਝ ਸਰਕਾਰੀ ਫ਼ਾਈਲਾਂ ਵੀ ਗੁੰਮ ਕਰ ਦਿੱਤੀਆਂ ਹਨ।
ਇਹ ਵੀ ਪੜ੍ਹੋ: Adampur Airport: ਲੋਕਾਂ ਦਾ ਇੰਤਜ਼ਾਰ ਖਤਮ! PM ਮੋਦੀ ਕਰਨਗੇ ਆਦਮਪੁਰ ਹਵਾਈ ਅੱਡੇ ਦਾ ਉਦਘਾਟਨ