Punjab Flood News: ਹੜ੍ਹ ਦਾ ਖ਼ਤਰਾ ਬਰਕਰਾਰ! ਹੁਣ ਤੱਕ 26,000 ਤੋਂ ਵੱਧ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕੱਢਿਆ ਗਿਆ ਬਾਹਰ
Punjab Flood News: ਸੂਬੇ `ਚ ਹੜ੍ਹ ਦਾ ਖ਼ਤਰਾ ਬਰਕਰਾਰ ਹੈ, ਕਿਉਂਕਿ ਮੌਸਮ ਵਿਭਾਗ ਨੇ ਮੰਗਲਵਾਰ ਨੂੰ ਵੀ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਮੁਤਾਬਕ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ
Punjab Flood News: ਪੰਜਾਬ ਵਿੱਚ ਹੜ੍ਹਾਂ ਦਾ ਕਹਿਰ ਇੱਕ ਹਫ਼ਤੇ ਬਾਅਦ ਵੀ ਜਾਰੀ ਹੈ। ਇਸ ਦੇ ਨਾਲ ਹੀ ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਸਵੇਰੇ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ, ਦਸੂਹਾ ਅਤੇ ਮੁਕੇਰੀਆਂ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਦੇ 18 ਜ਼ਿਲ੍ਹਿਆਂ ਦੇ 1422 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਕੁੱਲ 168 ਰਾਹਤ ਕੈਂਪ ਸਥਾਪਤ ਕੀਤੇ ਗਏ ਹਨ। ਸੂਬੇ ਵਿੱਚ ਹੁਣ ਤੱਕ 26250 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਕੱਢ ਕੇ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ।
ਦੂਜੇ ਪਾਸੇ ਸੂਬੇ 'ਚ ਹੜ੍ਹ ਦਾ ਖ਼ਤਰਾ ਬਰਕਰਾਰ ਹੈ, ਕਿਉਂਕਿ ਮੌਸਮ ਵਿਭਾਗ ਨੇ ਮੰਗਲਵਾਰ ਨੂੰ ਵੀ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਮੁਤਾਬਕ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਮਾਨਸਾ ਅਤੇ ਸੰਗਰੂਰ ਵਿੱਚ ਐਨਡੀਆਰਐਫ ਦੀਆਂ ਟੀਮਾਂ ਤਾਇਨਾਤ ਹਨ।
ਵੇਖੋ ਵੱਖ-ਵੱਖ ਜ਼ਿਲ੍ਹਿਆਂ ਦਾ ਹਾਲ
ਮਿਲੀ ਜਾਣਕਾਰੀ ਦੇ ਅਨੁਸਾਰ ਪਟਿਆਲਾ ਵਿੱਚ 14,296, ਫਿਰੋਜ਼ਪੁਰ ਵਿੱਚ 5,400, ਰੂਪਨਗਰ ਵਿੱਚ 2,200, ਮੋਹਾਲੀ ਵਿੱਚ 1,400, ਜਲੰਧਰ ਵਿੱਚ 670, ਫਤਿਹਗੜ੍ਹ ਸਾਹਿਬ ਵਿੱਚ 600, ਕਪੂਰਥਲਾ ਵਿੱਚ 380, ਲੁਧਿਆਣਾ ਵਿੱਚ 300, ਸੰਗਰੂਰ ਵਿੱਚ 32,42, ਸੰਗਰੂਰ ਵਿੱਚ 320 ਲੋਕਾਂ ਨੂੰ ਬਚਾਇਆ ਗਿਆ ਹੈ।
ਤਰਨਤਾਰਨ ਵਿੱਚ 200, ਐਸਬੀਐਸ ਨਗਰ ਵਿੱਚ 200, ਮਾਨਸਾ ਵਿੱਚ 33 ਅਤੇ ਫਾਜ਼ਿਲਕਾ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ 17 ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ।
ਇਹ ਵੀ ਪੜ੍ਹੋ: Punjab News: ਹੜ੍ਹ ਪ੍ਰਭਾਵਿਤ ਸਰਕਾਰੀ ਸਕੂਲਾਂ ਲਈ ਪੰਜਾਬ ਸਰਕਾਰ ਨੇ 27.77 ਕਰੋੜ ਰੁਪਏ ਕੀਤੇ ਜਾਰੀ
ਹੁਣ ਤੱਕ 168 ਰਾਹਤ ਕੈਂਪ ਸਥਾਪਿਤ
ਬੀਤੇ ਦਿਨ ਤੱਕ 1,422 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਸੂਬੇ ਵਿੱਚ ਕੁੱਲ 168 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ ਪਟਿਆਲਾ ਅਤੇ ਰੂਪਨਗਰ ਵਿੱਚ 16-16, ਮੋਗਾ ਵਿੱਚ ਸੱਤ, ਲੁਧਿਆਣਾ ਵਿੱਚ ਤਿੰਨ, ਮੁਹਾਲੀ ਵਿੱਚ ਇੱਕ, ਐਸਬੀਐਸ ਨਗਰ ਵਿੱਚ ਦੋ, ਸੰਗਰੂਰ ਵਿੱਚ 27, ਫਿਰੋਜ਼ਪੁਰ ਵਿੱਚ 18, ਹੁਸ਼ਿਆਰਪੁਰ ਵਿੱਚ ਤਿੰਨ, ਤਰਨਤਾਰਨ ਵਿੱਚ ਸੱਤ, ਜਲੰਧਰ ਵਿੱਚ 38, ਕਪੂਰਥਲਾ ਵਿੱਚ ਅੱਠ, ਫਾਜ਼ਿਲਕਾ ਵਿੱਚ ਦੋ ਅਤੇ ਮਾਨਸਾ ਵਿੱਚ 20 ਕੈਂਪ ਲਗਾਏ ਗਏ ਹਨ।
18 ਜ਼ਿਲ੍ਹੇ ਪ੍ਰਭਾਵਿਤ ਹੋਏ ਹਨ ਇਹ ਵਿੱਚ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸਏਐਸ ਨਗਰ, ਜਲੰਧਰ, ਸੰਗਰੂਰ, ਐਸਬੀਐਸ ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ ਅਤੇ ਪਠਾਨਕੋਟ ਸ਼ਾਮਿਲ ਹਨ।
-ਕੁੱਲ 1,728 ਪਸ਼ੂਆਂ ਦਾ ਵੀ ਇਲਾਜ ਕੀਤਾ ਗਿਆ ਹੈ ਅਤੇ 4,283 ਹੋਰਾਂ ਦਾ ਟੀਕਾਕਰਨ ਕੀਤਾ ਗਿਆ ਹੈ। ਪਸ਼ੂ ਪਾਲਣ ਵਿਭਾਗ ਦੀਆਂ ਬਚਾਅ ਟੀਮਾਂ ਪਸ਼ੂਆਂ ਦਾ ਇਲਾਜ, ਫੀਡ ਸਪਲਾਈ, ਚਾਰਾ ਅਤੇ ਸਿਲੇਜ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ।
-ਸਿਹਤ ਵਿਭਾਗ ਦੀਆਂ ਟੀਮਾਂ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਰਾਜ ਭਰ ਵਿੱਚ ਕੁੱਲ 437 ਰੈਪਿਡ ਰਿਸਪਾਂਸ ਟੀਮਾਂ (ਆਰਆਰਟੀ) ਕੰਮ ਕਰ ਰਹੀਆਂ ਹਨ। ਵਿਭਾਗ ਨੇ 243 ਮੈਡੀਕਲ ਕੈਂਪ ਲਗਾਏ ਹਨ ਅਤੇ ਓਪੀਡੀ ਦੀ ਕੁੱਲ ਗਿਣਤੀ 7,551 ਹੈ।
ਦੂਜੇ ਪਾਸੇ ਪਿਛਲੇ ਦਿਨੀਂ ਪੌਂਗ ਡੈਮ ਤੋਂ ਦੂਜੀ ਵਾਰ ਪਾਣੀ ਛੱਡਣ ਤੋਂ ਬਾਅਦ ਬਿਆਸ ਦੇ ਪਾਣੀ ਦੇ ਪੱਧਰ ਵਿੱਚ ਵਾਧਾ ਹੋਇਆ ਸੀ ਪਰ ਬਿਆਸ ਹਾਲੇ ਵੀ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ ਅਤੇ ਸਥਿਤੀ ਕਾਬੂ ਹੇਠ ਹੈ। ਘੱਗਰ ਦੇ ਕੰਢੇ ਵਸੇ ਪਿੰਡਾਂ ਵਿੱਚ ਅੱਜ ਵੀ ਹੜ੍ਹਾਂ ਕਾਰਨ ਲੋਕ ਪ੍ਰੇਸ਼ਾਨ ਹਨ।
ਇਹ ਵੀ ਪੜ੍ਹੋ: Tomato Price Latest News: ਲੋਕਾਂ ਲਈ ਰਾਹਤ ਭਰੀ ਖ਼ਬਰ! ਮੰਡੀ 'ਚ ਟਮਾਟਰ ਦੀਆਂ ਕੀਮਤਾਂ 'ਚ ਆਈ ਕਮੀ