Punjab Heat Wave Alert/ਸੰਜੀਵ ਲੱਕੀ:  ਪੰਜਾਬ ਵਿਚ ਅੱਤ ਦੀ ਗਰਮੀ ਪੈ ਰਹੀ ਹੈ। ਇਸ ਦੌਰਾਨ ਲੋਕਾਂ ਵਿੱਚ ਗਰਮੀ ਕਰਕੇ ਬਿਮਾਰੀਆਂ ਵੀ ਵੱਧ ਰਹੀਆਂ ਹਨ। ਇਸ ਵਿਚਾਲੇ ਜ਼ੀ ਮੀਡੀਆ ਦੀ ਟੀਮ ਨੇ ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਦੇ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ ਤਾਂ ਡਾਕਟਰ ਨੇ ਦੱਸਿਆ ਕਿ ਜਿੱਥੇ ਰੋਜ਼ਾਨਾ ਤਿੰਨ ਤੋਂ ਚਾਰ ਡਾਇਰੀਆ ਦੇ ਮਰੀਜ਼ ਆਉਂਦੇ ਹਨ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੋਣ ਕਾਰਨ ਉਨ੍ਹਾਂ ਨੂੰ ਦਵਾਈਆਂ ਦੇ ਕੇ ਘਰ ਭੇਜ ਦਿੱਤਾ ਜਾਂਦਾ ਹੈ। ਲੋਕਾਂ ਨੂੰ ਕਿਹਾ ਕਿ ਅੱਤ ਦੀ ਗਰਮੀ ਕਾਰਨ ਉਹ ਜ਼ਿਆਦਾਤਰ ਘਰਾਂ ਵਿੱਚ ਹੀ ਰਹਿਣ ਅਤੇ ਬਾਜ਼ਾਰੀ ਭੋਜਨ ਨਾ ਖਾਣ ਅਤੇ ਘਰ ਦਾ ਬਣਿਆ ਭੋਜਨ ਹੀ ਖਾਣ।


COMMERCIAL BREAK
SCROLL TO CONTINUE READING

ਜਦੋਂ ਹਸਪਤਾਲ ਵਿੱਚ ਮਰੀਜ਼ਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਚੰਗੇ ਡਾਕਟਰ ਹਨ ਅਤੇ ਉਨ੍ਹਾਂ ਵੱਲੋਂ ਚੰਗੀਆਂ ਦਵਾਈਆਂ ਵੀ ਦਿੱਤੀਆਂ ਜਾਂਦੀਆਂ ਹਨ ਅਤੇ ਸਫ਼ਾਈ ਸਬੰਧੀ ਗੱਲ ਕਰਦਿਆਂ ਮਰੀਜ਼ ਨੇ ਕਿਹਾ ਕਿ ਹਸਪਤਾਲ ਵਿੱਚ ਸਫ਼ਾਈ ਦਾ ਕੋਈ ਪ੍ਰਬੰਧ ਨਹੀਂ ਹੈ। ਪੀਣ ਵਾਲੇ ਪਾਣੀ ਦੀ ਸਪਲਾਈ ਨਹੀਂ ਹੈ ਅਤੇ ਇਸ ਗਰਮੀ ਵਿੱਚ ਮਰੀਜ਼ਾਂ ਨੂੰ ਪਾਣੀ ਲਈ ਇਧਰ-ਉਧਰ ਭਟਕਣਾ ਪੈ ਰਿਹਾ ਹੈ।


ਇਹ ਵੀ ਪੜ੍ਹੋ: Punjab Weather Update: ਪੰਜਾਬ ਵਿੱਚ ਅੱਤ ਦੀ ਗਰਮੀ ਹੋਰ ਕੱਢੇਗੀ ਵੱਟ, ਮੌਸਮ ਵਿਭਾਗ ਵੱਲੋਂ ਹੀਟ ਵੇਵ ਦਾ ਰੈੱਡ ਅਲਰਟ

ਜਾਣੋ ਡਾਕਟਰ ਦੀ ਸਲਾਹ 


ਕਹਿਰ ਦੀ ਗਰਮੀ ਵਿੱਚ ਬਿਮਾਰੀਆਂ ਲੋਕਾਂ ਨੂੰ ਪ੍ਰਭਾਵਿਤ ਕਰ ਰਹੀਆਂ ਹਨ। ਜ਼ਿਲ੍ਹਾ ਹਸਪਤਾਲ ਵਿੱਚ ਡਾਇਰੀਆ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਅਚਾਨਕ ਵਾਧਾ ਹੋ ਗਿਆ ਹੈ।  ਇਸ ਸਮੇਂ ਗਰਮੀ ਵੱਧ ਰਹੀ ਹੈ ਇਸ ਲਈ ਸਾਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਦੀ ਲੋੜ ਹੈ। ਧੁੱਪ ਵਿਚ ਬਾਹਰ ਜਾਣ ਤੋਂ ਬਚੋ। ਗਰਮੀ ਤੋਂ ਬਚਣ ਦੀ ਕੋਸ਼ਿਸ਼ ਕਰੋ। ਹਲਕਾ ਭੋਜਨ ਖਾਓ। ਤਾਜ਼ੇ ਫਲ ਅਤੇ ਸਬਜ਼ੀਆਂ ਦਾ ਸੇਵਨ ਕਰੋ। ਬਹੁਤ ਸਾਰਾ ਪਾਣੀ ਪੀਓ। ਸਰੀਰ ਵਿੱਚ ਪਾਣੀ ਦੀ ਕਮੀ ਨਾ ਹੋਣ ਦਿਓ। ਜੇਕਰ ਉਲਟੀਆਂ ਅਤੇ ਦਸਤ ਲੱਗਦੇ ਹਨ, ਤਾਂ ਤੁਰੰਤ ਓ.ਆਰ.ਐੱਸ. ਦਾ ਘੋਲ ਲਓ। ਵੱਧ ਤੋਂ ਵੱਧ ਤਰਲ ਪਦਾਰਥ ਪੀਓ। ਪੂਰਾ ਭੋਜਨ ਨਾ ਖਾਓ।


ਕੀ ਹੁੰਦਾ ਹੈ ਡਾਇਰੀਆ/ਦਸਤ 
ਜਦੋਂ ਤੁਹਾਨੂੰ ਦਸਤ ਹੁੰਦੇ ਹਨ, ਤਾਂ ਦਿਨ ਵਿੱਚ ਕਈ ਵਾਰ ਟਾਇਲਟ ਜਾਣ ਦੀ ਜ਼ਰੂਰਤ ਮਹਿਸੂਸ ਕਰਨਾ ਆਮ ਗੱਲ ਹੈ। ਇਸ ਦੇ ਨਾਲ, ਕਈ ਵਾਰ ਤੁਹਾਨੂੰ ਉਲਟੀਆਂ, ਫੁੱਲੇ ਹੋਏ ਮਹਿਸੂਸ ਜਾਂ ਪੇਟ ਵਿਚ ਕੜਵੱਲ ਵੀ ਮਹਿਸੂਸ ਹੋ ਸਕਦੀ ਹੈ।


ਇਹ ਵੀ ਪੜ੍ਹੋ: Hemkund Sahib Yatra 2024: ਖੁੱਲ੍ਹ ਗਏ ਸ੍ਰੀ ਹੇਮਕੁੰਟ ਸਾਹਿਬ ਦੇ ਦਰਵਾਜੇ, ਪਹਿਲੇ ਜਥੇ ਨੇ ਕੀਤੇ ਦਰਸ਼ਨ