Punjab Weather News: ਦੇਸ਼ 'ਚ ਮੌਸਮ ਦਾ ਮਿਜ਼ਾਜ ਤੇਜ਼ੀ ਨਾਲ ਬਦਲ ਰਿਹਾ ਹੈ। ਕੜਾਕੇ ਦੀ ਠੰਡ ਨੇ ਲੋਕਾਂ ਦਾ ਜਿਊਣਾ ਮੁਹਾਲ ਕਰ ਦਿੱਤਾ ਹੈ। ਤਾਪਮਾਨ 'ਚ ਤੇਜ਼ੀ ਨਾਲ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸੰਘਣੀ ਧੁੰਦ ਕਾਰਨ ਸੜਕਾਂ 'ਤੇ ਵਾਹਨ ਦੀ ਰਫ਼ਤਾਰ ਬਹੁਤ ਜ਼ਿਆਦਾ ਹੌਲੀ ਹੋ ਗਈ ਹੈ।
Trending Photos
Punjab Weather Today: ਪੰਜਾਬ ਵਿੱਚ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਸੰਘਣੀ ਧੁੰਦ ਅਤੇ ਸੀਤ ਲਹਿਰ ਕਰਕੇ ਪੰਜਾਬ ਦੇ ਕਈ ਜਿਲ੍ਹਿਆਂ ਲਪੇਟ ਵਿੱਚ ਹਨ। ਬੁੱਧਵਾਰ ਨੂੰ ਧੁੰਦ ਕਾਰਨ ਵਾਹਨ ਦੀ ਗਤੀ ਹੌਲੀ ਹੋ ਗਈ ਹੈ। ਧੁੰਦ ਕਾਰਨ 20 ਤੋਂ ਵੱਧ ਟਰੇਨਾਂ ਡੇਢ ਘੰਟੇ ਤੋਂ ਅੱਠ ਘੰਟੇ ਦੇਰੀ ਨਾਲ ਚੱਲ ਰਹੀਆਂ ਹਨ। ਇਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਬੀਤੇ ਦਿਨੀ ਰੈੱਡ ਅਲਰਟ ਜਾਰੀ ਕੀਤਾ ਹੈ।
ਦਿਨੋਂ ਦਿਨ ਤਾਪਮਾਨ ਵਿੱਚ ਗਿਰਾਵਟ ਆ ਰਹੀ ਹੈ। ਸੀਜ਼ਨ ਦੀ ਪਹਿਲੀ ਕੜਾਕੇ ਦੀ ਠੰਢ ਨੇ ਲੋਕਾਂ ਨੂੰ ਘਰਾਂ ਵਿੱਚ ਲੁਕਣ ਲਈ ਮਜਬੂਰ ਕਰ ਦਿੱਤਾ ਹੈ। ਦੂਜੇ ਪਾਸੇ ਬਾਜ਼ਾਰਾਂ ਵਿੱਚ ਦੁਕਾਨਦਾਰ ਅੱਗ ਬਾਲ ਕੇ ਆਪਣੇ ਆਪ ਨੂੰ ਠੰਢ ਤੋਂ ਬਚਾਉਂਦੇ ਦੇਖੇ ਗਏ। ਸਵੇਰ ਤੋਂ ਹੀ ਸੰਘਣੀ ਧੁੰਦ ਪੈਣ ਕਾਰਨ ਠੰਢ ਹੋਰ ਵਧ ਗਈ। ਇੰਨਾ ਹੀ ਨਹੀਂ ਇਸ ਕੜਾਕੇ ਦੀ ਠੰਡ ਦੇ ਵਿਚਕਾਰ ਕਈ ਸੂਬਿਆਂ 'ਚ ਬਾਰਿਸ਼ ਨੇ ਵੀ ਲੋਕਾਂ ਨੂੰ ਪਰੇਸ਼ਾਨ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਇਕ ਪੁੱਤ ਦੀ ਮੌਤ, ਦੂਜੇ ਨਸ਼ੇ 'ਚ; ਬਜ਼ੁਰਗ ਮਾਂ ਠੰਡ 'ਚ ਡੰਗਰਾਂ ਦੇ ਢਾਰੇ 'ਚ ਰਹਿਣ ਨੂੰ ਮਜ਼ਬੂਰ
ਮੌਸਮ ਵਿਭਾਗ ਦੇ ਡਾਇਰੈਕਟਰ ਅਨੁਸਾਰ ਪੰਜਾਬ ਵਿੱਚ ਅਗਲੇ ਸੱਤ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ ਅਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਡ ਕਰਕੇ ਲੋਕ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਵਿਜ਼ੀਬਿਲਟੀ ਬਹੁਤ ਘੱਟ ਗਈ ਹੈ ਅਤੇ ਵਾਹਨਾਂ ਦੀ ਆਵਾਜ਼ ਹੌਲੀ ਹੈ। ਦੇਸ਼ ਵਿੱਚ 23 ਦਸੰਬਰ ਤੋਂ ਸੀਤ ਲਹਿਰ ਦਾ ਪ੍ਰਕੋਪ ਦੇਖਿਆ ਜਾ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਤੱਕ ਦਿੱਲੀ, ਹਿਮਾਚਲ, ਪੰਜਾਬ, ਹਰਿਆਣਾ, ਉੱਤਰਾਖੰਡ ਅਤੇ ਉੱਤਰੀ ਰਾਜਸਥਾਨ ਵਿੱਚ ਸੀਤ ਲਹਿਰ ਦਾ ਅਸਰ ਦੇਖਿਆ ਜਾ ਸਕਦਾ ਹੈ। ਸਵੇਰੇ ਹਵਾ ਦੀ ਰਫ਼ਤਾਰ ਵੀ ਤੇਜ਼ ਰਹੇਗੀ।
ਇਸ ਦੇ ਨਾਲ ਹੀ ਕੜਾਕੇ ਦੀ ਠੰਡ ਤੋਂ ਬਚਣ ਲਈ ਲੋਕ ਵੱਖ-ਵੱਖ ਥਾਵਾਂ 'ਤੇ ਅੱਗਾਂ ਲਗਾ ਕੇ ਠੰਡ ਤੋਂ ਬਚਣ ਦੀ ਕੋਸ਼ਿਸ਼ ਕਰ ਰਹੇ ਹਨ। ਜ਼ਿਲ੍ਹੇ ਵਿੱਚ ਪੈ ਰਹੀ ਕੜਾਕੇ ਦੀ ਸਰਦੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ’ਤੇ ਵੀ ਇਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਮੀਂਹ ਨਾ ਪੈਣ ਕਾਰਨ, ਧੁੰਦ ਕਾਰਨ ਲੋਕਾਂ ਦੇ ਕਾਰੋਬਾਰ ਤੇ ਆਮ ਜਨਜੀਵਨ ’ਤੇ ਇਸ ਦਾ ਮਾੜਾ ਅਸਰ ਦੇਖਣ ਨੂੰ ਮਿਲ ਰਿਹਾ ਹੈ।