ਭਾਰਤੀ ਮੌਸਮ ਵਿਭਾਗ (IMD) ਨੇ ਸੂਬੇ ਵਿੱਚ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਕਾਰਨ ਲੋਕਾਂ ਨੂੰ ਨਾ ਸਿਰਫ਼ ਗਰਮੀ ਤੋਂ ਰਾਹਤ ਮਿਲੀ ਹੈ, ਸਗੋਂ ਤਾਪਮਾਨ ਵਿੱਚ ਵੀ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ।
Trending Photos
ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ ਦੋ ਦਿਨਾਂ ਤੋਂ ਰੁਕ-ਰੁਕ ਕੇ ਪੈ ਰਿਹਾ ਮੀਂਹ ਸ਼ਨੀਵਾਰ ਨੂੰ ਵੀ ਜਾਰੀ ਰਹਿਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਸੂਬੇ ਵਿੱਚ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਕਾਰਨ ਲੋਕਾਂ ਨੂੰ ਨਾ ਸਿਰਫ਼ ਗਰਮੀ ਤੋਂ ਰਾਹਤ ਮਿਲੀ ਹੈ, ਸਗੋਂ ਤਾਪਮਾਨ ਵਿੱਚ ਵੀ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਅੰਮ੍ਰਿਤਸਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ 1 ਤੋਂ 10 ਡਿਗਰੀ ਵੱਧ ਗਿਆ ਹੈ। ਮੌਸਮ ਵਿਭਾਗ ਮੁਤਾਬਕ 21 ਜੂਨ ਤੱਕ ਮੌਸਮ ਦਾ ਮਿਜਾਜ਼ ਅਜਿਹਾ ਹੀ ਰਹੇਗਾ।
ਇਸ ਦੌਰਾਨ ਮੌਸਮ ਵਿਭਾਗ ਮੁਤਾਬਿਕ ਸੋਮਵਾਰ ਨੂੰ ਵੀ ਭਾਰੀ ਮੀਂਹ ਪੈ ਸਕਦਾ ਹੈ। ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ‘ਤਸੱਲੀਬਖ਼ਸ਼’ ਸ਼੍ਰੇਣੀ ਵਿੱਚ ਹੈ।
ਅੰਮ੍ਰਿਤਸਰ 'ਚ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 31 ਅਤੇ ਘੱਟ ਤੋਂ ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ।
ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਮੌਸਮ ਵੀ ਅੰਮ੍ਰਿਤਸਰ ਵਰਗਾ ਹੀ ਰਹਿਣ ਵਾਲਾ ਹੈ।
ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ।
ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।