Punjab Weather Update: ਪੰਜਾਬ ਵਿੱਚ ਫਿਰ ਤੋਂ ਵੱਧ ਗਈ ਹੈ ਅਤੇ ਸਵੇਰੇ ਕੜਾਕੇ ਦੀ ਧੁੰਦ ਨੇ ਮੁੜ ਸੜਕਾਂ ਉੱਤੇ ਰਫ਼ਤਾਰ ਹੌਲੀ ਕਰ ਦਿੱਤੀ ਹੈ। ਦੱਸ ਦਈਏ ਕਿ ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਹੈ ਕਿ ਭਲਕੇ 20 ਜਨਵਰੀ ਨੂੰ ਧੁੰਦ ਵਿੱਚ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਹਾਲ ਹੀ 'ਚ ਹਿਮਾਚਲ ਦੇ ਉਪਰਲੇ ਹਿੱਸਿਆਂ 'ਚ ਹੋਈ ਬਰਫਬਾਰੀ ਸ਼ੁਰੂ ਹੋ ਹਈ ਹੈ। ਇਸ ਦੇ ਨਲਾ ਹੀ ਹੁਣ ਉੱਤਰੀ ਭਾਰਤ ਵਿੱਚ ਠੰਡ ਫਿਰ ਤੋਂ ਜ਼ੋਰ ਫੜੇਗੀ। ਮੈਦਾਨੀ ਇਲਾਕਿਆਂ ਵਿੱਚ ਧੁਦੰ ਫਿਰ ਵੇਖਣ ਨੂੰ ਮਿਲੀ ਹੈ ਅਤੇ ਇਸ ਨਾਲ ਕੰਮ ਕਾਜ ਪ੍ਰਭਾਵਿਤ ਹੋਵੇਗਾ। 


COMMERCIAL BREAK
SCROLL TO CONTINUE READING

ਇਸ ਦੇ ਨਾਲ ਹੀ ਮੌਸਮ ਵਿਭਾਗ (Punjab Weather Update) ਅਨੁਸਾਰ ਅੱਜ ਚੰਡੀਗੜ੍ਹ ਅਤੇ ਹਿਮਾਚਲ ਦੇ ਕੁਝ ਹਿੱਸਿਆਂ ਵਿੱਚ ਧੁੰਦ ਛਾਈ ਰਹੇਗੀ। ਹਾਲਾਂਕਿ ਦੁਪਹਿਰ ਤੱਕ ਇੱਥੇ ਧੁੱਪ ਨਿਕਲਣ ਦੀ ਸੰਭਾਵਨਾ ਹੈ।


ਇਹ ਵੀ ਪੜ੍ਹੋ: Punjab Weather Update: ਪਹਾੜੀ ਇਲਾਕਿਆਂ 'ਚ ਪਈ ਬਰਫ਼ ਦਾ ਕੀ ਦਿਖੇਗਾ ਅਸਰ, ਜਾਣੋ ਅਗਲੇ ਦਿਨਾਂ 'ਚ ਕਿਵੇਂ ਰਹੇਗਾ ਮੌਸਮ ?

ਦੂਜੇ ਪਾਸੇ ਕਿਹਾ ਗਿਆ ਹੈ ਕਿ ਪੰਜਾਬ  (Punjab Weather Update)  ਦੇ 14 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਇੱਥੇ ਸਵੇਰੇ ਧੁੰਦ ਛਾਈ ਰਹੇਗੀ ਪਰ ਦੁਪਹਿਰ ਤੱਕ ਧੁੱਪ ਨਿਕਲਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਆਰੇਂਜ ਅਲਰਟ ਹੈ।


ਇੰਨੀ ਠੰਢ ਪਿਛਲੇ 50 ਸਾਲਾਂ ਵਿੱਚ ਪੰਜਾਬ ਵਿੱਚ ਨਹੀਂ ਦੇਖੀ ਗਈ। ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 7 ਤੋਂ 9 ਡਿਗਰੀ ਘੱਟ ਦਰਜ ਕੀਤਾ ਗਿਆ। 20 ਜਨਵਰੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਧੁੰਦ ਦਾ ਪ੍ਰਭਾਵ ਰਹੇਗਾ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ। ਧੁੱਪ ਦੇ ਨਾਲ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਵੱਧ ਜਾਵੇਗਾ।


ਪੰਜਾਬ ਦੇ ਜ਼ਿਲ੍ਹੇ ਅ੍ਰੰਮਿਤਸਰ ਵਿੱਚ ਅੱਜ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਧੁੱਪ ਨਿਕਲਣ ਦੀ ਸੰਭਾਵਨਾ ਹੈ, ਪਰ ਸਵੇਰ ਵੇਲੇ ਧੁੰਦ ਛਾਈ ਰਹੇਗੀ। ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਵੇਗੀ। ਤਾਪਮਾਨ 4 ਤੋਂ 16 ਡਿਗਰੀ ਦੇ ਵਿਚਕਾਰ ਰਹੇਗਾ।


ਇਹ ਵੀ ਪੜ੍ਹੋ: Punjab News: ਅਦਰਸ਼ ਸਕੂਲ ਟੀਚਰਾਂ ਅਤੇ ਸੰਯੁਕਤ ਕਿਸਾਨ ਮੋਰਚਾ ਜ਼ੀਰਾ ਦੀ ਮੁੱਖਮੰਤਰੀ ਮਾਨ ਨਾਲ ਮੀਟਿੰਗ