Punjab Weather Update: ਪੰਜਾਬ ਵਿੱਚ ਸੰਘਣੀ ਧੁੰਦ ਦੇ ਨਾਲ ਹੀ ਕੋਹਰਾ ਵੀ ਪੈ ਰਿਹਾ ਹੈ ਅਤੇ ਇਸ ਦੇ ਨਾਲ ਹੀ ਅੱਜ ਪੰਜਾਬ ਵਿੱਚ ਠੰਡ ਬਹੁਤ ਜ਼ਿਆਦਾ ਵੱਧ ਗਈ ਹੈ। ਇਸ ਦੇ ਨਾਲ ਹੀ ਅੱਜ ਸੜਕਾਂ ਉੱਤੇ ਵਿਜੀਬਿਲਟੀ ਘੱਟ ਗਈ ਹੈ। ਸੜਕਾਂ ਉੱਤੇ ਵਾਹਨਾਂ ਦੀ ਰਫਤਾਰ ਬਹੁਤ ਹੌਲੀ ਹੋ ਗਈ ਹੈ। 


COMMERCIAL BREAK
SCROLL TO CONTINUE READING

ਪੰਜਾਬ 'ਚ ਧੁੰਦ ਅਤੇ ਸੀਤ ਲਹਿਰ (Punjab Weather Update) ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਦੋਵਾਂ ਥਾਵਾਂ ’ਤੇ ਧੁੱਪ ਨਾ ਨਿਕਲਣ ਕਾਰਨ ਠੰਢ ਕਾਫੀ ਵੱਧ ਗਈ ਹੈ। ਪਾਰਾ ਆਮ ਨਾਲੋਂ ਬਹੁਤ ਹੇਠਾਂ ਹੈ। ਚੰਡੀਗੜ੍ਹ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ ਅੱਜ ਸ਼ਿਮਲਾ ਵਰਗਾ ਮਾਹੌਲ ਹੋਇਆ ਹੈ।


ਇਹ ਵੀ ਪੜ੍ਹੋ:  Punjab Weather Update: ਹਿਮਾਚਲ 'ਚ ਬਰਫ਼ ਘੱਟ, ਪੰਜਾਬ 'ਚ ਹੱਡਚੀਰਵੀਂ ਠੰਡ,ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ


ਇਸ ਦੇ ਨਾਲ ਹੀ ਪੰਜਾਬ ਦੇ (Punjab Weather Update) 18 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਆਰੇਂਜ ਧੁੰਦ ਦਾ ਅਲਰਟ ਹੈ।


-ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਹੈ। ਸਵੇਰ ਵੇਲੇ ਸੰਘਣੀ ਧੁੰਦ ਅਤੇ ਬਾਅਦ ਵਿੱਚ ਧੁੱਪ ਨਿਕਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਘੱਟੋ-ਘੱਟ ਤਾਪਮਾਨ 7 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 14 ਡਿਗਰੀ ਦੇ ਆਸ-ਪਾਸ ਰਹੇਗਾ।


ਅੰਮ੍ਰਿਤਸਰ ਵਿੱਚ ਮੌਸਮ ਵਿਭਾਗ (Punjab Weather Update)ਨੇ ਅੱਜ ਵੀ ਧੁੱਪ ਨਿਕਲਣ ਦੀ ਭਵਿੱਖਬਾਣੀ ਕੀਤੀ ਹੈ। ਸਵੇਰੇ ਧੁੰਦ ਛਾਈ ਰਹੇਗੀ। ਤਾਪਮਾਨ 6 ਤੋਂ 14 ਡਿਗਰੀ ਦੇ ਵਿਚਕਾਰ ਰਹੇਗਾ।


21 ਅਤੇ 22 ਜਨਵਰੀ ਨੂੰ ਉੱਤਰੀ ਭਾਰਤ (Punjab Weather Update) ਦੇ ਕਈ ਰਾਜਾਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅਗਲੇ 24 ਘੰਟਿਆਂ ਦੌਰਾਨ ਹਲਕੀ ਬਾਰਿਸ਼ ਹੋ ਸਕਦੀ ਹੈ। ਧੁੰਦ ਕਾਰਨ ਆਵਾਜਾਈ ਸੇਵਾਵਾਂ ਲਗਾਤਾਰ ਪ੍ਰਭਾਵਿਤ ਹੋ ਰਹੀਆਂ ਹਨ। ਸ਼ਨੀਵਾਰ ਨੂੰ 11 ਟਰੇਨਾਂ ਦੇਰੀ ਨਾਲ ਚੱਲੀਆਂ ਅਤੇ ਇਸ ਦਾ ਅਸਰ ਉਡਾਣਾਂ 'ਤੇ ਵੀ ਦੇਖਣ ਨੂੰ ਮਿਲਿਆ। ਪੰਜਾਬ, ਹਰਿਆਣਾ, ਚੰਡੀਗੜ੍ਹ ਵਿੱਚ 24 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ 6-10 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ।


ਇਹ ਵੀ ਪੜ੍ਹੋ: Ayodhya Ram Mandir: 22 ਜਨਵਰੀ ਨੂੰ ਬੰਦ ਰਹੇਗਾ ਸ਼ੇਅਰ ਬਾਜ਼ਾਰ, ਅੱਜ ਦਿਨ ਭਰ ਚੱਲੇਗਾ ਕਾਰੋਬਾਰ