Punjab Weather Update: ਮੌਸਮ ਵਿਭਾਗ (ਆਈਐਮਡੀ) ਦੇ ਅਨੁਸਾਰ, ਅਗਲੇ ਦੋ ਦਿਨਾਂ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਰਾਜਸਥਾਨ ਵਿੱਚ ਠੰਡੇ ਦਿਨ ਤੋਂ 'ਗੰਭੀਰ' ਠੰਡ ਦੇ ਹਾਲਾਤ ਬਣੇ ਰਹਿਣਗੇ। ਸੰਘਣੀ ਤੋਂ ਬਹੁਤ ਸੰਘਣੀ ਧੁੰਦ ਛਾਈ ਰਹੇਗੀ ਅਤੇ ਹੌਲੀ-ਹੌਲੀ ਘੱਟ ਜਾਵੇਗੀ।
Trending Photos
Punjab Weather Update: ਪੰਜਾਬ 'ਚ ਠੰਡ ਲਗਾਤਾਰ ਵੱਧ ਰਹੀ ਹੈ। ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਆਉਣ ਵਾਲਿਆਂ ਦਿਨਾਂ ਵਿੱਚ ਵੀ ਠੰਡ ਤੋਂ ਕੋਈ ਰਾਹਤ ਨਹੀ ਹੈ। ਪਿਛਲੇ ਇੱਕ ਹਫ਼ਤੇ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬਹੁਤ ਧੁੱਪ ਵੀ ਨਹੀਂ ਨਿਕਲੀ ਹੈ, ਜਦੋਂਕਿ ਹੁਣ ਤੇਜ਼ ਹਵਾਵਾਂ ਚੱਲਣ ਕਾਰਨ ਕੰਬਣੀ ਵੱਧ ਗਈ ਹੈ। ਸੀਤ ਲਹਿਰ ਵੀ ਸ਼ੁਰੂ ਹੋ ਗਈ ਹੈ। ਅਜਿਹੇ 'ਚ ਲੁਧਿਆਣਾ ਸਮੇਤ ਪੰਜਾਬ ਦੇ ਕਈ ਜ਼ਿਲਿਆਂ 'ਚ ਕੜਾਕੇ ਦੀ ਠੰਡ ਨੇ ਰਿਕਾਰਡ ਤੋੜ ਦਿੱਤੇ ਹਨ।
ਸਵੇਰੇ ਜਦੋਂ ਲੋਕ ਘਰਾਂ ਤੋਂ ਬਾਹਰ ਨਿਕਲੇ ਤਾਂ ਕੜਾਕੇ ਦੀ ਠੰਢ ਪੈ ਰਹੀ ਸੀ। ਮੌਸਮ ਵਿਭਾਗ ਅਨੁਸਾਰ 5 ਜਨਵਰੀ ਨੂੰ 2013 ਤੋਂ ਬਾਅਦ ਪਹਿਲੀ ਵਾਰ ਲੁਧਿਆਣਾ ਵਿੱਚ ਦਿਨ ਦਾ ਤਾਪਮਾਨ 9.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।
ਧੁੰਦ ਕਾਰਨ ਮੌਸਮ ਵਿਭਾਗ ਨੇ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਮਾਝੇ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਤੋਂ ਇਲਾਵਾ ਦੋਆਬੇ ਦੇ ਹੁਸ਼ਿਆਰਪੁਰ, ਨਵਾਂ ਸ਼ਹਿਰ, ਕਪੂਰਥਲਾ, ਜਲੰਧਰ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮਾਲਵੇ ਦੇ ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਆਰੇਂਜ ਅਲਰਟ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਹੱਡਚੀਰਵੀਂ ਠੰਡ ਨੇ ਲੋਕਾਂ ਦੇ ਕੱਢੇ ਵੱਟ, ਘਰਾਂ 'ਚੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ
ਜਾਣਕਾਰੀ ਦਿੰਦੇ ਹੋਏ ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ 2-3 ਦਿਨਾਂ ਤੱਕ ਪੂਰਬ ਵਾਲੇ ਪਾਸੇ ਧੁੰਦ ਛਾਈ ਰਹੇਗੀ, ਇਸ ਦੇ ਨਾਲ ਹੀ 8-9 ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਹਲਕੀ ਬਾਰਿਸ਼ ਹੋ ਸਕਦੀ ਹੈ, ਭਾਰੀ ਮੀਂਹ ਪੈਣ ਦੀ ਕੋਈ ਖ਼ਬਰ ਨਹੀਂ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 4-5 ਦਿਨਾਂ ਤੱਕ ਮੌਸਮ ਅਜਿਹਾ ਹੀ ਰਹੇਗਾ।
ਮੌਸਮ ਵਿਭਾਗ ਨੇ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਸੀ। ਸੰਘਣੀ ਧੁੰਦ ਨੇ ਠੰਡ ਨੂੰ ਹੋਰ ਵਧਾ ਦਿੱਤਾ ਹੈ। ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ, ਲੁਧਿਆਣਾ, ਪਟਿਆਲਾ, ਰੂਪਨਗਰ ਅਤੇ ਸੰਗਰੂਰ ਵਿੱਚ ਅੱਧੀ ਰਾਤ ਤੋਂ ਹੀ ਧੁੰਦ ਛਾਈ ਹੋਈ ਸੀ।
ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਤਾਪਮਾਨ ਆਮ ਨਾਲੋਂ ਕਾਫੀ ਘੱਟ ਹੈ। ਕੱਲ੍ਹ ਦਾ ਵੱਧ ਤੋਂ ਵੱਧ ਤਾਪਮਾਨ 9.6 ਡਿਗਰੀ ਸੈਂਟੀਗਰੇਡ ਸੀ, ਜਦੋਂ ਕਿ ਦਿਨ ਦਾ ਤਾਪਮਾਨ 17.5 ਡਿਗਰੀ ਸੈਂਟੀਗਰੇਡ ਸੀ, ਜੋ ਕਿ 1970 ਤੋਂ ਬਾਅਦ ਰਿਕਾਰਡ ਕੀਤਾ ਗਿਆ ਸਭ ਤੋਂ ਠੰਢਾ ਦਿਨ ਹੈ। ਰਾਤ ਅਤੇ ਦਿਨ ਦਾ ਤਾਪਮਾਨ ਕਾਫੀ ਘੱਟ ਹੈ। ਆਉਣ ਵਾਲੇ 3-4 ਦਿਨਾਂ 'ਚ ਠੰਡ ਇਸੇ ਤਰ੍ਹਾਂ ਰਹੇਗੀ।
ਇਹ ਵੀ ਪੜ੍ਹੋ: Chandigarh Weather Update: ਚੰਡੀਗੜ੍ਹ 'ਚ ਧੁੰਦ ਦਾ ਕਹਿਰ, 14 ਉਡਾਣਾਂ ਰੱਦ, ਟ੍ਰੇਨਾਂ ਵੀ ਹੋਈਆਂ ਪ੍ਰਭਾਵਿਤ