Punjab Weather Update: ਪੰਜਾਬ `ਚ ਚੱਲ ਰਹੀਆਂ ਠੰਡੀਆਂ ਹਵਾਵਾਂ, ਜਾਣੋ ਆਪਣੇ ਸ਼ਹਿਰ ਦਾ ਹਾਲ
Punjab Weather Update: ਪੰਜਾਬ ਵਿੱਚ ਹੁਣ ਮੌਸਮ ਦਾ ਪੈਟਰਨ ਬਦਲਣਾ ਸ਼ੁਰੂ ਹੋ ਗਿਆ ਹੈ। ਪਰ ਕੁਝ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਅਜੇ ਵੀ ਜਾਰੀ ਹੈ।
Punjab Weather Update: ਪੰਜਾਬ ਵਿੱਚ ਹੁਣ ਮੌਸਮ ਦਿਨੋ ਦਿਨ ਬਦਲ ਰਿਾ ਹੈ ਜਿਸ ਨਾਲ ਹੁਣ ਦਿਨ ਦੇ ਵੇਲੇ ਧੁੱਪ ਹੁੰਦੀ ਹੈ ਅਤੇ ਇਸ ਨਾਲ ਲੋਕਾਂ ਨੂੰ ਠੰਡ ਤੋਂ ਰਾਹਤ ਮਿਲਦੀ ਹੈ ਪਰ ਕੁਝ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਅਜੇ ਵੀ ਜਾਰੀ ਹੈ। ਹਾਲਾਂਕਿ, ਦਿਨ ਦੌਰਾਨ ਕੁਝ ਖੇਤਰਾਂ ਵਿੱਚ ਬੱਦਲ ਛਾਏ ਰਹਿਣਗੇ। ਚੰਡੀਗੜ੍ਹ ਮੌਸਮ ਵਿਭਾਗ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਰਾਤ ਨੂੰ ਠੰਢ ਲੋਕਾਂ ਲਈ ਪ੍ਰੇਸ਼ਾਨੀ ਬਣ ਸਕਦੀ ਹੈ ਪਰ ਦਿਨ ਵੇਲੇ ਧੁੱਪ ਨਿਕਲਣ ਦੀ ਸੰਭਾਵਨਾ ਰਹੇਗੀ।
ਆਉਣ ਵਾਲੇ ਦਿਨਾਂ 'ਚ ਲੁਧਿਆਣਾ 'ਚ ਮੌਸਮ ਬਦਲ ਸਕਦਾ ਹੈ। ਆਈਐਮਡੀ ਅਨੁਸਾਰ ਆਉਣ ਵਾਲੇ ਕੁਝ ਦਿਨਾਂ ਤੱਕ ਜ਼ਿਲ੍ਹੇ ਵਿੱਚ ਬੱਦਲਵਾਈ ਰਹੇਗੀ। ਇਸ ਦੇ ਨਾਲ ਹੀ ਪਟਿਆਲਾ ਵਿੱਚ ਵੀ ਮੌਸਮ ਅਜਿਹਾ ਹੀ ਰਹੇਗਾ। ਜੇਕਰ ਕਰਨਾਲ ਦੀ ਗੱਲ ਕਰੀਏ ਤਾਂ ਇੱਥੇ ਰਾਤ ਨੂੰ ਠੰਡ ਦੀ ਸਮੱਸਿਆ ਹੋ ਸਕਦੀ ਹੈ ਪਰ ਦਿਨ ਵੇਲੇ ਧੁੱਪ ਨਿਕਲਣ ਦੀ ਸੰਭਾਵਨਾ ਰਹੇਗੀ।
ਪੰਜਾਬ ਵਿੱਚ ਸੀਤ ਲਹਿਰ ਜਾਰੀ ਹੈ। ਠੰਡੀਆਂ ਹਵਾਵਾਂ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਘੱਟੋ-ਘੱਟ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜੋ ਇਸਨੂੰ ਆਮ ਨਾਲੋਂ 1.9 ਡਿਗਰੀ ਹੇਠਾਂ ਲੈ ਗਿਆ।