Punjab Weather Update: ਪੰਜਾਬ ਦੇ 4 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ! ਕਿਸਾਨਾਂ ਦੀ ਮੁੜ ਵਧੀ ਚਿੰਤਾ
Advertisement
Article Detail0/zeephh/zeephh1632211

Punjab Weather Update: ਪੰਜਾਬ ਦੇ 4 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ! ਕਿਸਾਨਾਂ ਦੀ ਮੁੜ ਵਧੀ ਚਿੰਤਾ

Punjab Weather Update: ਪੰਜਾਬ ਵਿੱਚ ਅਗਲੇ 5 ਦਿਨਾਂ ਵਿੱਚ ਤਾਪਮਾਨ ਆਮ ਨਾਲੋਂ ਘੱਟ ਰਹਿਣ ਦੀ ਉਮੀਦ ਹੈ। ਇਸ ਮਹੀਨੇ ਵਿੱਚ ਪੰਜਾਬ 'ਚ ਸਗੋਂ ਉੱਤਰੀ ਭਾਰਤ ਵਿੱਚ ਬੇਮੌਸਮੀ ਬਾਰਿਸ਼ (Punjab rainfall news) ਦੇਖਣ ਨੂੰ ਮਿਲੀ। 

 

Punjab Weather Update: ਪੰਜਾਬ ਦੇ 4 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ! ਕਿਸਾਨਾਂ ਦੀ ਮੁੜ ਵਧੀ ਚਿੰਤਾ

Punjab Weather Update: ਪੰਜਾਬ ਵਿੱਚ ਦਿਨੋ- ਦਿਨ ਮੌਸਮ ਵਿੱਚ ਬਦਲਾਅ ਹੋ ਰਿਹਾ ਹੈ। ਮਾਰਚ ਮਹੀਨੇ ਵਿੱਚ ਅਕਸਰ ਬਾਰਿਸ਼ ਹੋਣ ਦੀ ਸੰਭਾਵਨਾ ਵੀ ਨਹੀਂ ਹੁੰਦੀ ਹੈ ਪਰ ਇਸ ਵਾਰ ਬੇਮੌਸਮੀ ਬਾਰਿਸ਼ ਹੋ ਰਹੀ ਹੈ ਜੋ ਕਿ ਬੇੱਹਦ ਹੈਰਾਨ ਕਰਨ ਵਾਲੀ ਹੈ। ਇਸ ਵਿਚਾਲੇ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਦੇ ਫਰੀਦਕੋਟ, ਫਿਰੋਜ਼ਪੁਰ, ਫਾਜ਼ਲਿਕਾ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਅਗਲੇ 4 ਦਿਨਾਂ ਤੱਕ ਮੀਂਹ (Punjab rainfall news)ਦਾ ਅਲਰਟ ਜਾਰੀ ਕੀਤਾ ਗਿਆ ਹੈ। 

ਮੌਸਮ ਵਿਭਾਗ ਮੁਤਾਬਕ ਇਨ੍ਹਾਂ ਇਲਾਕਿਆਂ 'ਚ 30 ਮਾਰਚ ਤੋਂ 2 ਅਪ੍ਰੈਲ ਤੱਕ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਦੀ ਭਵਿੱਖਬਾਣੀ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਉਨ੍ਹਾਂ ਨੂੰ ਆਪਣੀ ਕਣਕ ਦੀ ਫਸਲ ਖਰਾਬ ਹੋਣ ਦਾ ਡਰ ਹੈ। ਫਰੀਦਕੋਟ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਖੇਤਰੀ ਦਫਤਰ ਵਿੱਚ ਕੰਮ ਕਰ ਰਹੇ ਮੌਸਮ ਵਿਗਿਆਨੀ ਨੇ ਦੱਸਿਆ ਕਿ ਇੱਕ ਵਾਰ ਫਿਰ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ, ਪੱਛਮੀ ਦੇ ਸਰਗਰਮ ਹੋਣ ਕਾਰਨ ਤੀਜੇ ਹਫ਼ਤੇ ਤੋਂ ਬਾਰਿਸ਼ ਸ਼ੁਰੂ ਹੋ ਗਈ ਹੈ। 

ਇਹ ਵੀ ਪੜ੍ਹੋ: Air India ਦੀ ਫਲਾਈਟ ਨੇ ਸਮੇਂ ਤੋਂ 12 ਘੰਟੇ ਪਹਿਲਾਂ ਭਰੀ ਉਡਾਣ ! 20 ਯਾਤਰੀ ਹਵਾਈ ਅੱਡੇ 'ਤੇ ਰਹਿ ਗਏ

ਦੂਜੇ ਪਾਸੇ ਕਿਹਾ ਜਾ ਰਿਹਾ ਹੈ ਕਿ ਇਸ ਦੌਰਾਨ ਰਾਜਸਥਾਨ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ 30 ਤੇ 31 ਮਾਰਚ ਨੂੰ ਮੀਂਹ (Punjab rainfall news) ਦੇ ਨਾਲ-ਨਾਲ ਗੜੇ ਪੈਣ ਦੀ ਸੰਭਾਵਨਾ ਹੈ। ਮਾਰਚ ਅਜੇ ਜਾਰੀ ਹੈ, ਸਾਰੀਆਂ ਸੰਭਾਵਨਾਵਾਂ ਨਜ਼ਰ ਆ ਰਹੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੌਸਮ ਦਾ ਪੈਟਰਨ ਦੇਖਦਿਆਂ ਹੀ ਆਪਣੀ ਕਣਕ ਅਤੇ ਹੋਰ ਫ਼ਸਲਾਂ ਦੀ ਸਿੰਚਾਈ ਕਰਨ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੀ ਮੀਂਹ ਕਾਰਨ ਕਿਸਾਨਾਂ ਦੇ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਲਈ ਮੁਆਵਜ਼ੇ ਦਾ ਐਲਾਨ ਕਰ ਚੁੱਕੇ ਹਨ।

Trending news