Punjab Weather Update: ਪੰਜਾਬ 'ਚ ਸੰਘਣੀ ਧੁੰਦ, ਮੌਸਮ ਵਿਭਾਗ ਵੱਲੋਂ ਯੇਲੋ ਅਲਰਟ, ਜਾਣੋ ਆਪਣੇ ਸ਼ਹਿਰ ਦਾ ਹਾਲ
Advertisement
Article Detail0/zeephh/zeephh2050474

Punjab Weather Update: ਪੰਜਾਬ 'ਚ ਸੰਘਣੀ ਧੁੰਦ, ਮੌਸਮ ਵਿਭਾਗ ਵੱਲੋਂ ਯੇਲੋ ਅਲਰਟ, ਜਾਣੋ ਆਪਣੇ ਸ਼ਹਿਰ ਦਾ ਹਾਲ

Punjab Weather Update: ਪੰਜਾਬ ਦੇ ਲੋਕਾਂ ਨੂੰ ਕੜਾਕੇ ਦੀ ਠੰਡ ਤੋਂ ਅਜੇ ਤੱਕ ਰਾਹਤ ਨਹੀਂ ਮਿਲੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਚਾਰ ਦਿਨਾਂ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਹੈ। 

Punjab Weather Update: ਪੰਜਾਬ 'ਚ ਸੰਘਣੀ ਧੁੰਦ, ਮੌਸਮ ਵਿਭਾਗ ਵੱਲੋਂ ਯੇਲੋ ਅਲਰਟ, ਜਾਣੋ ਆਪਣੇ ਸ਼ਹਿਰ ਦਾ ਹਾਲ

Punjab Weather Update:  ਪੰਜਾਬ ਵਿੱਚ ਕੜਾਕੇ ਦੀ ਠੰਡ ਦਾ ਕਹਿਰ ਬੇਸ਼ੱਕ ਲਗਾਤਾਰ ਜਾਰੀ ਹੈ ਪਰ ਅੱਜ ਸੰਘਣੀ ਧੁੰਦ ਤੋਂ ਥੋੜੀ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਦਿਨ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਸਭ ਤੋਂ ਅਹਿਮ ਹੈ ਕਿ ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਲਈ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਕੁਝ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੰਗਲਵਾਰ ਨੂੰ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਪੰਜਾਬ ਦੇ ਵਿੱਚ ਠੰਡ ਕੜਾਕੇ ਦੀ ਪੈ ਰਹੀ ਹੈ ਅਤੇ ਤਾਪਮਾਨ ਨੇ ਵੀ ਪਿਛਲੇ ਕਈ ਸਾਲਾਂ ਦੇ ਰਿਕਾਰਡ ਤੋੜੇ ਹਨ। ਬੀਤੇ ਲੁਧਿਆਣਾ ਦੇ ਵੱਧ ਤੋਂ ਵੱਧ ਟੈਂਪਰੇਚਰ 11 ਡਿਗਰੀ ਰਿਕਾਰਡ ਕੀਤਾ ਗਿਆ ਹੈ ਜੋ ਪਿਛਲੇ 50 ਸਾਲਾਂ ਦੇ ਵਿੱਚ ਤੀਜੀ ਵਾਰ ਹੋਇਆ ਹੈ। ਹਾਲਾਂਕਿ ਜੇਕਰ ਰਾਤ ਦੇ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਉਹ ਆਮ ਚੱਲ ਰਹੇ ਹਨ ਪਰ ਦਿਨ ਵੇਲੇ ਜਿਆਦਾ ਠੰਡ ਮਹਿਸੂਸ ਹੋ ਰਹੀ। ਅਜਿਹੇ ਮੌਸਮ ਦੇ ਕਰਕੇ ਲੋਕਾਂ ਨੂੰ ਕਾਫੀ ਸਮੱਸਿਆਵਾਂ ਝੱਲਣੀਆਂ ਪੈ ਰਹੀਆਂ ਹਨ। 

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਕੜਾਕੇ ਦੀ ਠੰਡ ਨੇ ਲੋਕਾਂ ਦੇ ਕੱਢੇ ਵੱਟ, ਕਈ ਜ਼ਿਲ੍ਹਿਆਂ 'ਚ ਟੁੱਟਿਆ ਰਿਕਾਰਡ

ਪੰਜਾਬ ਵਿੱਚ ਅਜੇ ਸੰਘਣੀ ਧੁੰਦ ਪੈਣ ਦੇ ਪੂਰੇ ਅਸਾਰ ਹਨ। ਉਹਨਾਂ ਨੇ ਕਿਹਾ ਕਿ ਮੌਸਮ ਦੇ ਵਿੱਚ ਕਾਫੀ ਤਬਦੀਲੀਆਂ ਵੇਖਣ ਨੂੰ ਮਿਲ ਰਹੀਆਂ ਹਨ ਫਿਲਹਾਲ ਪੱਛਮੀ ਚੱਕਰਵਾਤ ਦੀ ਕੋਈ ਬਹੁਤੀ ਭਵਿੱਖਬਾਣੀ ਨਹੀਂ ਹੈ ਅਤੇ ਹਵਾਵਾਂ ਜਿਆਦਾ ਤੇਜ਼ ਨਾ ਚੱਲਣ ਕਰਕੇ ਮੌਸਮ ਦੇ ਵਿੱਚ ਠਹਿਰਾਵ ਹੈ ਇਸ ਕਰਕੇ ਧੁੰਦ ਜਿਆਦਾ ਪੈ ਰਹੀ ਹੈ।

ਮੌਸਮ ਵਿਭਾਗ ਅਨੁਸਾਰ ਕਿਹਾ ਜਾ ਰਿਹਾ ਹੈ ਕਿ 10 ਜਨਵਰੀ ਤੋਂ ਮੌਸਮ ਖੁਸ਼ਕ ਰਹੇਗਾ।  10 ਜਨਵਰੀ ਤੋਂ ਧੁੰਦ ਤੋਂ ਕੁਝ ਰਾਹਤ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਦੌਰਾਨ ਕੁਝ ਥਾਵਾਂ 'ਤੇ ਹਲਕੀ ਧੁੱਪ ਵੀ ਆ ਸਕਦੀ ਹੈ। ਸੋਮਵਾਰ ਨੂੰ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ 7.2 ਡਿਗਰੀ ਤੋਂ 12.0 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ। ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ।

ਇਹ ਵੀ ਪੜ੍ਹੋ: Healthy Vegetables: ਹਮੇਸ਼ਾ ਫਿੱਟ ਰਹਿਣ ਲਈ ਰੋਜ਼ਾਨਾ ਖਾਓ ਇਹ 5 ਸਬਜ਼ੀਆਂ, ਸਰੀਰ ਨੂੰ ਮਿਲੇਗੀ ਊਰਜਾ
 

 

Trending news