Punjab Weather News: ਕਿਹਾ ਜਾ ਰਿਹਾ ਹੈ ਕਿ ਪੱਛਮੀ ਹਿਮਾਲਿਆ ਖੇਤਰ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2-4 ਡਿਗਰੀ ਸੈਲਸੀਅਸ ਵੱਧ ਰਹਿਣ ਦੀ ਸੰਭਾਵਨਾ ਹੈ। ਦੇਸ਼ ਕੁਝ ਹਿੱਸਿਆਂ ਵਿੱਚ ਅਗਲੇ 5 ਦਿਨਾਂ ਦੌਰਾਨ ਤਾਪਮਾਨ ਵਿੱਚ ਹੌਲੀ-ਹੌਲੀ ਵਾਧਾ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।
Trending Photos
Punjab Weather News: ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿੱਚ ਲਗਾਤਾਰ ਵਾਧਾ ਹੋਣ ਦੀ ਸੰਭਾਵਨਾ ਹੈ। ਬੀਤੇ ਦਿਨੀ ਵੀ ਪੰਜਾਬ ਵਿੱਚ ਦਿਨ ਦਾ ਤਾਪਮਾਨ 35 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ। ਐਤਵਾਰ ਨੂੰ ਕਈ ਸ਼ਹਿਰਾਂ 'ਚ ਤਾਪਮਾਨ 35 ਡਿਗਰੀ ਸੈਲਸੀਅਸ ਦੇ ਕਰੀਬ ਦਰਜ ਕੀਤਾ ਗਿਆ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅਗਲੇ ਚਾਰ ਦਿਨਾਂ ਵਿੱਚ ਤਾਪਮਾਨ ਵਿੱਚ ਤਿੰਨ ਡਿਗਰੀ ਦੇ ਵਾਧੇ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਅਗਲੇ ਦੋ ਦਿਨਾਂ ਤੱਕ 30-35 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੌਰਾਨ ਮੌਸਮ ਖੁਸ਼ਕ ਰਹੇਗਾ। ਦੂਜੇ ਪਾਸੇ ਐਤਵਾਰ ਨੂੰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਸ਼ਨੀਵਾਰ ਦੇ ਮੁਕਾਬਲੇ 0.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 1.6 ਡਿਗਰੀ ਵੱਧ ਸੀ।
ਇਹ ਵੀ ਪੜ੍ਹੋ: Honeypreet Threat News: ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੂੰ ਮਿਲੀ ਧਮਕੀ! 50 ਲੱਖ ਦੀ ਮੰਗੀ ਫਿਰੌਤੀ
ਪਿਛਲੇ 24 ਘੰਟਿਆਂ ਦੌਰਾਨ ਮੌਸਮ ਵਿੱਚ ਆਈ ਤਬਦੀਲੀ ਅਨੁਸਾਰ ਸਭ ਤੋਂ ਵੱਧ ਤਾਪਮਾਨ ਸਮਰਾਲਾ ਵਿੱਚ 35.9 ਡਿਗਰੀ ਸੈਲਸੀਅਸ ਅਤੇ ਸਭ ਤੋਂ ਘੱਟ ਤਾਪਮਾਨ ਹੁਸ਼ਿਆਰਪੁਰ ਵਿੱਚ 12 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ 'ਚ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ ਜਦਕਿ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।
ਜਦਕਿ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 33.8 ਡਿਗਰੀ, ਲੁਧਿਆਣਾ ਦਾ 33.2 ਡਿਗਰੀ, ਪਟਿਆਲਾ ਦਾ 35.2 ਡਿਗਰੀ, ਬਰਨਾਲਾ ਦਾ 35 ਡਿਗਰੀ, ਪਠਾਨਕੋਟ ਦਾ 34.1, ਮੁਕਤਸਰ ਦਾ 34.3 ਅਤੇ ਫਿਰੋਜ਼ਪੁਰ ਦਾ 34 ਡਿਗਰੀ ਰਿਹਾ। ਦਿਨਾਂ ਦੇ ਨਾਲ-ਨਾਲ ਰਾਤਾਂ ਵੀ ਪਹਿਲਾਂ ਨਾਲੋਂ ਗਰਮ ਹੋ ਗਈਆਂ ਹਨ। ਐਤਵਾਰ ਨੂੰ ਘੱਟੋ-ਘੱਟ ਤਾਪਮਾਨ 'ਚ 0.3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ ਇਹ ਆਮ ਦੇ ਨੇੜੇ ਰਿਹਾ। ਸਭ ਤੋਂ ਘੱਟ ਤਾਪਮਾਨ ਹੁਸ਼ਿਆਰਪੁਰ ਵਿੱਚ 12.2 ਡਿਗਰੀ ਦਰਜ ਕੀਤਾ ਗਿਆ।