Punjab Weather News: ਪੰਜਾਬ `ਚ ਮਈ ਵਿੱਚ ਵੀ ਠੰਡਾ ਮੌਸਮ! 7 ਡਿਗਰੀ ਡਿੱਗਿਆ ਪਾਰਾ; ਆਰੇਂਜ ਅਲਰਟ ਜਾਰੀ
Punjab Weather News: ਪੰਜਾਬ ਸਮੇਤ ਜ਼ਿਆਦਾਤਰ ਸੂਬਿਆਂ ਵਿੱਚ ਅੱਜ ਬੱਦਲਵਾਈ ਨਾਲ ਲਗਾਤਾਰ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਪੂਰੇ ਉੱਤਰੀ ਭਾਰਤ ਵਿੱਚ ਬਾਰਿਸ਼ ਲਈ ਦੋ ਦਿਨਾਂ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ।
Punjab Weather News: ਪੰਜਾਬ ਸਮੇਤ ਜ਼ਿਆਦਾਤਰ ਸੂਬਿਆਂ ਵਿੱਚ ਮੌਸਮ ਦਾ ਮਿਜਾਜ ਬਦਲ ਰਿਹਾ ਹੈ। ਬਦਲਦੇ ਮੌਸਮ ਕਾਰਨ ਪੰਜਾਬ ਵਿੱਚ ਸੋਮਵਾਰ ਨੂੰ ਪਾਰਾ 3.4 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ। ਦੋ ਦਿਨਾਂ ਵਿੱਚ ਪਾਰਾ ਸੱਤ ਡਿਗਰੀ ਤੱਕ ਡਿੱਗ ਗਿਆ ਹੈ। ਤਾਪਮਾਨ ਵਿੱਚ ਹੋਰ ਗਿਰਾਵਟ ਆ ਸਕਦੀ ਹੈ। ਮੌਸਮ ਵਿਭਾਗ ਨੇ ਮੰਗਲਵਾਰ ਨੂੰ ਆਰੇਂਜ ਅਲਰਟ ਜਾਰੀ ਕੀਤਾ ਹੈ।
ਇਸ ਤਹਿਤ ਪੰਜਾਬ ਦੇ ਕਈ ਹਿੱਸਿਆਂ ਵਿੱਚ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਕੁਝ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸੂਬੇ ਵਿੱਚ 3 ਤੋਂ 5 ਮਈ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 4 ਅਤੇ 5 ਮਈ ਨੂੰ ਪੰਜਾਬ 'ਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਗੜੇ ਪੈਣ ਦੀ ਸੰਭਾਵਨਾ ਹੈ।
ਪੰਜਾਬ ਸਮੇਤ ਜ਼ਿਆਦਾਤਰ ਸ਼ਹਿਰਾਂ ਦਾ ਹਾਲ (Punjab Weather Updates)
ਚੰਡੀਗੜ੍ਹ ਵਿੱਚ ਤਾਪਮਾਨ 19.8 ਡਿਗਰੀ ਸੈਲਸੀਅਸ
ਅੰਮ੍ਰਿਤਸਰ ਵਿੱਚ ਅੱਜ ਤਾਪਮਾਨ 19.6 ਡਿਗਰੀ ਸੈਲਸੀਅਸ
ਪਟਿਆਲਾ ਵਿੱਚ ਅੱਜ ਤਾਪਮਾਨ 20.2 ਡਿਗਰੀ ਸੈਲਸੀਅਸ
ਲੁਧਿਆਣਾ ਵਿੱਚ ਅੱਜ ਤਾਪਮਾਨ 23.6 ਡਿਗਰੀ ਸੈਲਸੀਅਸ
ਇਹ ਵੀ ਪੜ੍ਹੋ: Diljit Dosanjh-Nimrat Khaira Jodi: ਪੰਜਾਬੀ ਇੰਡਸਟਰੀ ਨਾਲ ਜੁੜੀ ਵੱਡੀ ਖ਼ਬਰ! ਫ਼ਿਲਮ 'ਜੋੜੀ' 'ਤੇ ਲਗਾਈ ਗਈ ਰੋਕ
ਗੁਰਦਾਸਪੁਰ ਦਾ ਸਭ ਤੋਂ ਵੱਧ ਤਾਪਮਾਨ 32.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂ ਕਿ ਅੰਮ੍ਰਿਤਸਰ ਵਿੱਚ 28.4, ਲੁਧਿਆਣਾ ਵਿੱਚ 27.3, ਪਟਿਆਲਾ ਵਿੱਚ 27.7, ਪਠਾਨਕੋਟ ਵਿੱਚ 28.5, ਬਠਿੰਡਾ ਵਿੱਚ 29.0, ਜਲੰਧਰ ਵਿੱਚ 26.9, ਮੁਹਾਲੀ ਵਿੱਚ 26.8 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਪੰਜਾਬ ਦੇ ਕੁਝ ਹਿੱਸਿਆਂ ਵਿੱਚ ਬਾਰਿਸ਼ ਵੀ ਹੋਈ। ਅੰਮ੍ਰਿਤਸਰ ਵਿੱਚ 2.8 ਮਿਲੀਮੀਟਰ, ਪਟਿਆਲਾ ਵਿੱਚ 0.1 ਮਿਲੀਮੀਟਰ, ਫਰੀਦਕੋਟ ਵਿੱਚ 0.5, ਮੋਗਾ ਵਿੱਚ 1.0, ਫਿਰੋਜ਼ਪੁਰ ਵਿੱਚ 1.5 ਮਿਲੀਮੀਟਰ ਮੀਂਹ ਪਿਆ।
ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਕਈ ਦਿਲਾਂ 'ਚ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 3 ਤੋਂ 5 ਮਈ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ।