Punjab Weather Update: ਤਿੰਨ ਦਿਨ ਵਧੇਗਾ ਤਾਪਮਾਨ... ਫਿਰ ਇਸ ਤਾਰੀਖ ਨੂੰ ਬਾਰਿਸ਼ ਦੀ ਸੰਭਾਵਨਾ
Punjab Weather Update: ਮੌਸਮ ਵਿਗਿਆਨੀ ਨੇ ਦੱਸਿਆ ਕਿ 23 ਮਈ ਦੀ ਰਾਤ ਤੱਕ ਪੱਛਮੀ ਗੜਬੜੀ ਸਰਗਰਮ ਰਹੇਗੀ। ਦੋਵੇਂ ਗੜਬੜੀਆਂ ਦੇ ਕਨਵਰਜੇਸ਼ਨ ਕਾਰਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ।
Punjab Weather Update: ਪਜਾਬ ਵਿੱਚ ਗਰਮੀ ਤੋਂ ਥੋੜ੍ਹੀ ਰਾਹਤ ਮਿਲਣ ਤੋਂ ਬਾਅਦ ਅਗਲੇ ਤਿੰਨ ਦਿਨਾਂ ਤੱਕ ਤਾਪਮਾਨ ਵਧੇਗਾ। ਇਸ ਤੋਂ ਬਾਅਦ 23 ਮਈ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਹਫਤੇ ਦੀ ਸ਼ੁਰੂਆਤ 'ਚ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਕਾਰਨ 23 ਅਤੇ 24 ਮਈ ਨੂੰ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਨਾਲ ਤਾਪਮਾਨ 'ਚ ਕਮੀ ਆਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
ਕਿਹਾ ਜਾ ਰਿਹਾ ਹੈ ਕਿ ਪੰਜਾਬ ਦੇ ਕੁਝ ਇਲਾਕਿਆਂ 'ਚ ਮੀਂਹ ਪਿਆ। ਸਮਰਾਲਾ ਵਿੱਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 39.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂ ਕਿ ਅੰਮ੍ਰਿਤਸਰ ਵਿੱਚ 38.5, ਲੁਧਿਆਣਾ ਵਿੱਚ 37.0, ਪਟਿਆਲਾ ਵਿੱਚ 38.2, ਬਠਿੰਡਾ ਵਿੱਚ 37.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਹਰਿਆਣਾ ਦਾ ਮਹਿੰਦਰਗੜ੍ਹ ਸਭ ਤੋਂ ਗਰਮ ਰਿਹਾ। ਇੱਥੇ ਤਾਪਮਾਨ 40.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: Demonetisation News: 2000 ਦੇ ਨੋਟਾਂ 'ਤੇ ਸਵਾਲ ਤੇ ਜਵਾਬ: ਕੀ ਕਰਨਾ ਹੈ ਇੰਨ੍ਹਾਂ ਨੋਟਾਂ ਦਾ? ਇੱਥੇ ਪੜ੍ਹੋ ਪੂਰੀ ਡਿਟੇਲ
ਦੱਸਣਯਗ ਹੈ ਕਿ ਪੰਜਾਬ ਅਤੇ ਚੰਡੀਗੜ੍ਹ 'ਚ ਬੁੱਧਵਾਰ ਦੀ ਰਾਤ ਤਬਾਹੀ ਬਣ ਕੇ ਆਈ। 70 ਤੋਂ 75 ਕਿਲੋਮੀਟਰ ਦੀ ਰਫਤਾਰ ਨਾਲ ਚੱਲ ਰਹੀ ਹਵਾ ਨੇ ਕਈ ਦਰੱਖਤ ਅਤੇ ਬਿਜਲੀ ਦੇ ਖੰਭਿਆਂ ਨੂੰ ਜੜ੍ਹੋਂ ਪੁੱਟ ਦਿੱਤਾ। ਪੰਜਾਬ ਦੇ ਸੰਗਰੂਰ, ਬਰਨਾਲਾ ਅਤੇ ਲੁਧਿਆਣਾ ਵਿੱਚ 3 ਲੋਕਾਂ ਦੀ ਮੌਤ ਹੋ ਗਈ ਹੈ। ਦੂਜੇ ਪਾਸੇ ਪੰਜਾਬ ਦੇ ਬਿਜਲੀ ਵਿਭਾਗ ਨੂੰ 23 ਜ਼ਿਲ੍ਹਿਆਂ ਵਿੱਚ 17 ਕਰੋੜ ਤੋਂ ਵੱਧ ਦਾ ਨੁਕਸਾਨ ਹੋਇਆ ਹੈ। 6900 ਦੇ ਕਰੀਬ ਬਿਜਲੀ ਦੇ ਖੰਭੇ ਟੁੱਟ ਗਏ ਅਤੇ 1800 ਦੇ ਕਰੀਬ ਟਰਾਂਸਫਾਰਮਰ ਨੁਕਸਾਨੇ ਗਏ। ਹਰਿਆਣਾ 'ਚ ਵੀਰਵਾਰ ਦੇਰ ਰਾਤ ਤੇਜ਼ ਹਨੇਰੀ ਨਾਲ ਮੀਂਹ ਪਿਆ।
ਮੌਸਮ ਵਿਭਾਗ ਮੁਤਾਬਕ 19 ਤੋਂ 21 ਮਈ ਤੱਕ ਤਾਪਮਾਨ 'ਚ ਤੇਜ਼ੀ ਨਾਲ ਵਾਧਾ ਹੋਣ ਦੀ ਸੰਭਾਵਨਾ ਹੈ। ਇੱਕ ਹੋਰ ਪੱਛਮੀ ਗੜਬੜ 22 ਮਈ ਤੋਂ ਸਰਗਰਮ ਹੋ ਸਕਦੀ ਹੈ। ਜਿਸ ਕਾਰਨ 23 ਅਤੇ 24 ਮਈ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।