Punjab Weather Update: ਪੰਜਾਬ `ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ `ਚ ਭਾਰੀ ਮੀਂਹ, ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ
Punjab Weather Update: ਇਸ ਵਾਰ ਮੈਦਾਨੀ ਇਲਾਕਿਆਂ ਵਿੱਚ ਮੀਂਹ ਨਹੀਂ ਪਿਆ। ਇਸ ਦਾ ਮੁੱਖ ਕਾਰਨ ਉੱਤਰੀ ਭਾਰਤ ਵਿੱਚ ਪਿਛਲੇ ਦਸੰਬਰ ਤੋਂ ਲੈ ਕੇ ਹੁਣ ਤੱਕ ਜਨਵਰੀ ਵਿੱਚ ਪੈ ਰਹੀ ਅੱਤ ਦੀ ਸੁੱਕੀ ਠੰਢ ਅਤੇ ਧੁੰਦ ਹੈ।
Punjab Weather Update: ਪੰਜਾਬ 'ਚ ਸੰਘਣੀ ਧੁੰਦ ਨੇ ਮੁੜ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ ਪਰ ਦੁਪਹਿਰ ਵੇਲੇ ਅੱਜ ਕੱਲ੍ਹ ਪੰਜਾਬ ਵਿੱਚ ਕੜਾਕੇ ਦੀ ਧੁੱਪ ਨਜ਼ਰ ਆਉਂਦੀ ਹੈੈ। ਪੰਜਾਬ 'ਚ ਅੱਜ ਮੌਸਮ ਵਿਗੜ ਗਿਆ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰੇ ਹੀ ਤੇਜ਼ ਮੀਂਹ ਸ਼ੁਰੂ ਹੋ ਗਿਆ। ਮੌਸਮ ਵਿਭਾਗ ਨੇ ਅੱਜ 11 ਜ਼ਿਲ੍ਹਿਆਂ ਦੇ ਸਬੰਧ ਵਿੱਚ ਔਰੇਂਜ ਅਲਰਟ ਵੀ ਜਾਰੀ ਕੀਤਾ ਹੈ। ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਬੇਸ਼ੱਕ ਸੰਘਣੀ ਧੁੰਦ ਹੈ ਪਰ ਬਾਰਿਸ਼ ਪੈਣੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ ਇਹ ਵੀ ਭਵਿੱਖਬਾਣੀ ਕੀਤੀ ਸੀ ਕਿ 31 ਜਨਵਰੀ ਤੋਂ 4 ਫਰਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
ਇਸ ਸਾਲ ਸਰਦੀਆਂ ਵਿੱਚ ਦੋ ਮਹੀਨਿਆਂ ਦੀ ਖੁਸ਼ਕ ਠੰਢ ਨੇ ਉੱਤਰੀ ਭਾਰਤ ਉੱਤੇ ਕਾਫ਼ੀ ਪ੍ਰਭਾਵ ਪਾਇਆ ਹੈ। ਲੰਬੇ ਸਮੇਂ ਤੋਂ ਮੀਂਹ ਨਾ ਪੈਣ ਕਾਰਨ ਪੰਜਾਬ ਅਤੇ ਹਰਿਆਣਾ ਵਿੱਚ ਕਣਕ ਅਤੇ ਹੋਰ ਫ਼ਸਲਾਂ ਅਤੇ ਸਬਜ਼ੀਆਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਅਤੇ ਕਸ਼ਮੀਰ ਵਿੱਚ ਮਾਮੂਲੀ ਬਰਫਬਾਰੀ ਕਾਰਨ ਬਾਗਬਾਨੀ ਖਾਸ ਕਰਕੇ ਸੇਬ ਦੀ ਫਸਲ ਨੂੰ ਨੁਕਸਾਨ ਹੋਇਆ ਹੈ।
ਮੌਸਮ ਵਿਭਾਗ ਨੇ 31 ਜਨਵਰੀ ਤੋਂ 4 ਫਰਵਰੀ ਤੱਕ ਖਰਾਬ ਮੌਸਮ ਦੀ ਭਵਿੱਖਬਾਣੀ ਕੀਤੀ ਗਈ ਹੈ। 1 ਅਤੇ 2 ਫਰਵਰੀ ਨੂੰ ਸੰਘਣੀ ਧੁੰਦ ਲਈ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਸੰਘਣੀ ਧੁੰਦ ਨੇ ਮੁੜ ਵਾਹਨਾਂ ਦੀ ਰਫ਼ਤਾਰ ਕੀਤੀ ਹੌਲੀ, ਅੱਜ ਮੀਂਹ ਦੀ ਸੰਭਾਵਨਾ
ਮੌਸਮ ਵਿਭਾਗ ਨੇ ਚੰਡੀਗੜ੍ਹ ਵਿੱਚ ਅਗਲੇ ਦੋ ਦਿਨਾਂ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਹਲਕੇ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਠੰਡੀਆਂ ਲਹਿਰਾਂ ਚੱਲਣਗੀਆਂ ਅਤੇ ਕੁਝ ਹਿੱਸਿਆਂ 'ਚ ਗੜੇਮਾਰੀ ਹੋਣ ਦੀ ਸੰਭਾਵਨਾ ਹੈ।
ਪੰਜਾਬ ਦੇ ਕੁਝ ਹਿੱਸਿਆਂ ਵਿੱਚ ਰਾਤ ਤੋਂ ਹੀ ਮੀਂਹ ਲਗਾਤਾਰ ਜਾਰੀ ਹੈ। ਇੱਥੋਂ ਦੇ 11 ਜ਼ਿਲ੍ਹਿਆਂ ਵਿੱਚ ਮੀਂਹ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਮਲੇਰਕੋਟਲਾ, ਪਟਿਆਲਾ, ਸੰਗਰੂਰ, ਲੁਧਿਆਣਾ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਨਵਾਂਸ਼ਹਿਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਸ਼ਾਮਲ ਹਨ। ਤੇਜ਼ ਹਵਾਵਾਂ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Ban On SIMI: ਕੇਂਦਰ ਨੇ UAPA ਤਹਿਤ SIMI 'ਤੇ ਪਾਬੰਦੀ 5 ਸਾਲ ਲਈ ਵਧਾਈ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਹੁਕਮ
ਦੂਜੇ ਪਾਸੇ ਹਿਮਾਚਲ ਦੇ 7 ਜ਼ਿਲ੍ਹਿਆਂ ਵਿੱਚ ਬਰਫ਼ਬਾਰੀ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਸ਼ਿਮਲਾ, ਲਾਹੌਲ-ਸਪੀਤੀ, ਕਿਨੌਰ, ਚੰਬਾ, ਕਾਂਗੜਾ, ਕੁੱਲੂ ਅਤੇ ਮੰਡੀ ਸ਼ਾਮਲ ਹਨ। ਅਗਲੇ ਤਿੰਨ-ਚਾਰ ਦਿਨਾਂ ਵਿੱਚ ਬਿਲਾਸਪੁਰ, ਹਮੀਰਪੁਰ, ਊਨਾ, ਸੋਲਨ ਅਤੇ ਸਿਰਮੌਰ ਜ਼ਿਲ੍ਹਿਆਂ ਦੇ ਨੀਵੇਂ ਇਲਾਕਿਆਂ ਵਿੱਚ ਵੀ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।