Weather Report: ਅਗਲੇ ਕੁਝ ਦਿਨਾਂ 'ਚ ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਵਧੇਗੀ ਠੰਡ
Advertisement

Weather Report: ਅਗਲੇ ਕੁਝ ਦਿਨਾਂ 'ਚ ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਵਧੇਗੀ ਠੰਡ

ਜਿੱਥੇ ਉੱਤਰ ਭਾਰਤ ਦੇ ਕਈ ਇਲਾਕਿਆਂ ਵਿੱਚ ਠੰਡ ਮਹਿਸੂਸ ਹੋਣੀ ਸ਼ੁਰੂ ਹੋ ਗਈ ਹੈ ਉੱਥੇ ਮੌਸਮ ਵਿਭਾਗ ਵੱਲੋਂ ਭਵਿੱਖਬਾਣੀ ਕੀਤੀ ਗਈ ਹੈ ਕਿ ਦੇਸ਼ ਦੇ ਕਈ ਇਲਾਕਿਆਂ ਵਿੱਚ ਤਾਪਮਾਨ ਦੇ ਵਿੱਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।  

 

Weather Report: ਅਗਲੇ ਕੁਝ ਦਿਨਾਂ 'ਚ ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਵਧੇਗੀ ਠੰਡ

Punjab Weather Report news: ਭਾਰਤ ਦੇ ਕਈ ਸੂਬਿਆਂ ਵਿੱਚ ਮੌਸਮ ਦਾ ਮਿਜਾਜ਼ ਬਦਲ ਰਿਹਾ ਹੈ ਤੇ ਉੱਤਰੀ ਭਾਰਤ ਵਿੱਚ ਠੰਡ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਕਈ ਰਾਜਾਂ ਵਿੱਚ ਧੁੰਦ ਦਾ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ।  

ਪਹਾੜੀ ਸੂਬਿਆਂ ਵਿੱਚ ਕਈ ਇਲਾਕਿਆਂ ਵਿਚ ਬਰਫ਼ਬਾਰੀ ਕਾਰਨ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਤੇ ਇਸ ਦਾ ਅਸਰ ਮੈਦਾਨੀ ਇਲਾਕਿਆਂ ਵਿਚ ਵੀ ਦੇਖਿਆ ਜਾ ਰਿਹਾ ਹੈ। ਇਸ ਦੌਰਾਨ ਦੱਖਣੀ ਭਾਰਤ ਵਿੱਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। 

ਇਸ ਮੌਕੇ ਮੌਸਮ ਵਿਭਾਗ ਵੱਲੋਂ ਕਿਹਾ ਜਾ ਰਿਹਾ ਹੈ ਕਿ ਸ਼੍ਰੀਲੰਕਾ ਦੇ ਤੱਟ ਤੋਂ ਦੂਰ ਦੱਖਣ-ਪੱਛਮੀ ਬੰਗਾਲ ਦੀ ਖਾੜੀ 'ਤੇ ਘੱਟ ਦਬਾਅ ਦਾ ਖੇਤਰ ਬਣ ਰਿਹਾ ਹੈ ਤੇ ਨਾਲ ਹੀ ਚਿਤਾਵਨੀ ਜਾਰੀ ਕੀਤੀ ਗਈ ਹੈ ਕਿ ਅਗਲੇ 24 ਘੰਟਿਆਂ ਵਿੱਚ ਇਸ ਦੇ ਹੋਰ ਤੇਜ਼ ਹੋਣ ਦੀ ਉਮੀਦ ਹੈ। ਮੌਸਮ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਉੱਤਰੀ ਤੱਟੀ ਤਾਮਿਲਨਾਡੂ, ਪੁਡੂਚੇਰੀ, ਕਰਾਈਕਲ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਕੁਝ ਥਾਵਾਂ 'ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੇ ਆਸਾਰ ਹਨ।  

ਗੌਰਤਲਬ ਹੈ ਕਿ ਮੌਸਮ ਵਿਭਾਗ ਦੀ ਚਿਤਾਵਨੀ ਨੂੰ ਦੇਖਦਿਆਂ ਤਾਮਿਲਨਾਡੂ ਦੇ 26 ਜ਼ਿਲ੍ਹਿਆਂ ਵਿੱਚ ਵਿਦਿਅਕ ਅਦਾਰੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਹਿਮਾਲਿਆ ਦੀਆਂ ਚੋਟੀਆਂ 'ਤੇ ਪਿਛਲੇ ਕਈ ਦਿਨਾਂ ਤੋਂ ਬਰਫ਼ਬਾਰੀ ਦੇ ਨਾਲ-ਨਾਲ ਬਾਰਿਸ਼ ਪੈ ਰਹੀ ਹੈ ਜਿਸ ਕਰਕੇ ਕਈ ਇਲਾਕਿਆਂ ਵਿੱਚ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।  

ਦੱਸ ਦਈਏ ਕਿ ਆਈਐਮਡੀ (IMD) ਵੱਲੋਂ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਬਰਫ਼ਬਾਰੀ ਅਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ ਤੇ ਇਸ ਦਾ ਅਸਰ ਉੱਤਰੀ ਭਾਰਤ ਵਿੱਚ ਵੀ ਦੇਖਣ ਨੂੰ ਮਿਲੇਗਾ।

ਹੋਰ ਪੜ੍ਹੋ: Himachal Pradesh Assembly election 2022 Live Updates: ਹਿਮਾਚਲ ਪ੍ਰਦੇਸ਼ ਦੀਆਂ ਚੌਣਾਂ ਦੀ ਤਾਜ਼ਾ ਅਪਡੇਟ

ਇੱਥੇ ਕਿਹਾ ਜਾ ਰਿਹਾ ਹੈ ਕਿ ਅਗਲੇ ਕੁਝ ਦਿਨਾਂ ਵਿਚ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਮਹਾਰਾਸ਼ਟਰ, ਗੁਜਰਾਤ, ਤੇਲੰਗਾਨਾ, ਉੜੀਸਾ ਸਣੇ ਦੇਸ਼ ਦੇ ਕਈ ਸੂਬਿਆਂ 'ਚ ਠੰਡ ਵਧਣ ਦੇ ਆਸਾਰ ਹਨ।  

ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਅਨੁਸਾਰ 12 ਨਵੰਬਰ ਨੂੰ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 14 ਡਿਗਰੀ ਤੱਕ ਜਾਣ ਦੇ ਆਸਾਰ ਹਨ ਅਤੇ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਤੱਕ ਦਰਜ ਕੀਤਾ ਜਾ ਸਕਦਾ ਹੈ।

ਹੋਰ ਪੜ੍ਹੋ: Kili Paul ਵੀ ਹੈ ਪੰਜਾਬੀ ਗਾਣਿਆਂ ਦਾ ਸ਼ੌਕੀਨ, ਗਾਇਆ ਇਹ ਪੰਜਾਬੀ ਗੀਤ, ਵੇਖੋ Viral ਵੀਡਿਓ

(For more update on Punjab's weather report, stay tuned to Zee News PHH)

Trending news