Punjab Weather today: ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਬੁੱਧਵਾਰ ਤੋਂ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਕਾਰਨ ਲੋਕਾਂ ਨੂੰ ਸੁੱਕੀ ਠੰਢ ਤੋਂ ਰਾਹਤ ਮਿਲ ਸਕਦੀ ਹੈ। ਇਸ ਦੌਰਾਨ ਪੂਰੇ ਪੰਜਾਬ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Trending Photos
Punjab Weather Update News: ਪੰਜਾਬ ਵਿਚ ਧੁੰਦ ਦੇ ਕਹਿਰ ਤੋਂ ਅੱਜ ਲੋਕਾਂ ਨੂੰ ਸਵੇਰੇ ਥੋੜੀ ਰਾਹਤ ਮਿਲੀ ਹੈ। ਮੌਸਮ ਵਿਭਾਗ ਦੇ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਇਸ ਨਾਲ ਸੁੱਕੀ ਠੰਢ ਤੋਂ ਰਾਹਤ ਮਿਲ ਸਕਦੀ ਹੈ। ਖੁਸ਼ਕ ਮੌਸਮ ਕਰਕੇ ਜਿੱਥੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਦੀ ਸਥਿਤੀ ਬਣੀ ਹੋਈ ਹੈ ਉੱਥੇ ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ। ਇਸ ਕਰਕੇ ਕਿਹਾ ਜਾ ਰਿਹਾ ਹੈ ਕਿ ਹੁਣ (heavy rain) ਮੀਂਹ ਪੈਣ ਨਾਲ ਧੁੰਦ ਘੱਟ ਜਾਵੇਗੀ।
ਅਜਿਹੇ 'ਚ ਚੰਡੀਗੜ੍ਹ ਹੀ ਨਹੀਂ ਦੇਸ਼ ਭਰ ਵਿਚ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਸ਼ਹਿਰ ਦੀਆਂ ਸੜਕਾਂ ਧੁੰਦ ਦੀ ਚਾਦਰ ਵਿੱਚ ਢਕੀਆਂ ਨਜ਼ਰ ਆ ਰਹੀਆਂ ਹਨ। ਅਜਿਹਾ ਹੀ ਹਾਲ ਪੰਜਾਬ ਦਾ ਵੀ ਹੈ। ਮਿਲੀ ਜਾਣਕਾਰੀ ਮੁਤਾਬਕ (Punjab Weather Update) ਪੰਜਾਬ ਦੇ ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 2.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦਕਿ ਹਰਿਆਣਾ ਦੇ ਭਿਵਾਨੀ ਵਿੱਚ ਘੱਟੋ-ਘੱਟ ਤਾਪਮਾਨ 3.8 ਡਿਗਰੀ ਸੈਲਸੀਅਸ ਸੀ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਵੱਡਾ ਐਲਾਨ- ਹੁਣ ਆਂਗਣਵਾੜੀ ਸੈਂਟਰਾਂ 'ਚ Markfed ਕਰੇਗਾ ਰਾਸ਼ਨ ਸੁਪਲਾਈ
ਜਾਣੋ ਵੱਖ ਵੱਖ ਜ਼ਿਲ੍ਹਿਆਂ ਦਾ ਹਾਲ (Punjab Weather Update)
ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 9.2 ਡਿਗਰੀ ਸੈਲਸੀਅਸ
ਲੁਧਿਆਣਾ ਵਿੱਚ 8.2 ਡਿਗਰੀ ਸੈਲਸੀਅਸ
ਪਟਿਆਲਾ 'ਚ ਘੱਟੋ-ਘੱਟ ਤਾਪਮਾਨ 7.9 ਡਿਗਰੀ
ਪਠਾਨਕੋਟ 'ਚ 10.4
ਫਰੀਦਕੋਟ 'ਚ 6
ਗੁਰਦਾਸਪੁਰ 'ਚ 6.5 ਡਿਗਰੀ ਸੈਲਸੀਅਸ ਦਰਜ
ਗੌਰਤਲਬ ਹੈ ਕਿ ਉੱਤਰੀ ਭਾਰਤ ਵਿੱਚ ਚੱਲ ਰਹੀ ਸੀਤ ਲਹਿਰ ਦੇ ਵਿਚਕਾਰ, ਦਿੱਲੀ (Weather Update) ਦੇ ਸਫਦਰਜੰਗ ਵਿੱਚ ਸਵੇਰੇ 8:30 ਵਜੇ ਤੱਕ ਘੱਟੋ ਘੱਟ ਤਾਪਮਾਨ 6.4 ਡਿਗਰੀ ਸੈਲਸੀਅਸ ਅਤੇ ਪਾਲਮ ਵਿੱਚ 7.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।