Punjab Weather Today: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਨੇ ਰਿਕਾਰਡ ਤੋੜ ਦਿੱਤੇ ਹਨ। ਸ਼ਨੀਵਾਰ ਸਵੇਰੇ ਸ਼ੁਰੂ ਹੋਇਆ ਮੀਂਹ ਐਤਵਾਰ ਸ਼ਾਮ ਤੱਕ ਜਾਰੀ ਰਿਹਾ। ਪੰਜਾਬ 'ਚ ਸ਼ਨੀਵਾਰ ਰਾਤ ਅਤੇ ਐਤਵਾਰ ਨੂੰ 57.5 ਮਿਲੀਮੀਟਰ ਬਾਰਿਸ਼ ਹੋਈ, ਜੋ ਕਿ 4.6 ਮਿਲੀਮੀਟਰ ਦੇ ਆਮ ਨਾਲੋਂ 1151 ਫੀਸਦੀ ਜ਼ਿਆਦਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ 24 ਘੰਟਿਆਂ ਵਿੱਚ 322 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਸੋਮਵਾਰ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ।


COMMERCIAL BREAK
SCROLL TO CONTINUE READING

ਦੂਜੇ ਪਾਸੇ ਜਲੰਧਰ ਦੇ ਕਸਬਾ ਫਿਲੌਰ ਵਿੱਚ ਸਤਲੁਜ ਦਰਿਆ ਦੇ ਬੰਨ੍ਹ ਵਿੱਚ ਟੁੱਟਣ ਕਾਰਨ ਆਸਪਾਸ ਦੇ ਇਲਾਕੇ ਵਿੱਚ 4.4 ਫੁੱਟ ਪਾਣੀ ਭਰ ਗਿਆ। 
ਪੁਲਿਸ ਅਕੈਡਮੀ ਵਿੱਚ ਖੜ੍ਹੇ ਕਈ ਵਾਹਨ ਪਾਣੀ ਵਿੱਚ ਡੁੱਬ ਗਏ।


ਆਮ ਆਦਮੀ ਪਾਰਟੀ ਦੇ ਆਗੂ ਪ੍ਰੇਮ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਤੋਂ ਉਹ ਪ੍ਰਸ਼ਾਸਨ ਨਾਲ ਮਿਲ ਕੇ ਇਸ ਪਾਣੀ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਇੱਥੇ 4 ਪਾਣੀ ਦੇ ਪੁਆਇੰਟ ਹਨ ਜਿਨ੍ਹਾਂ ਵਿੱਚੋਂ 1 ਨੂੰ ਪੱਕਾ ਕਰ ਦਿੱਤਾ ਗਿਆ ਹੈ। ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ, ਜਿਸ ਕਾਰਨ ਉਹ ਤੁਹਾਨੂੰ ਸੁਰੱਖਿਅਤ ਸਥਾਨ 'ਤੇ ਲੈ ਜਾਣ।


ਇਹ ਵੀ ਪੜ੍ਹੋ: Chandigarh Closed Road List: ਚੰਡੀਗੜ੍ਹ 'ਚ ਪਾਣੀ ਭਰਨ ਕਾਰਨ ਕਈ ਰੋਡ ਬੰਦ; ਸਫ਼ਰ ਕਰਨ ਤੋਂ ਪਹਿਲਾਂ ਵੇਖੋ ਬੰਦ ਸੜਕਾਂ ਦੀ ਸੂਚੀ

ਪੰਜ ਜ਼ਿਲ੍ਹਿਆਂ ਕਪੂਰਥਲਾ, ਪਟਿਆਲਾ, ਮੋਹਾਲੀ, ਮੋਗਾ ਅਤੇ ਪਠਾਨਕੋਟ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਦਰਜਨਾਂ ਪਿੰਡਾਂ ਵਿੱਚ ਬਚਾਅ ਕਾਰਜ ਜਾਰੀ ਹਨ। ਪਟਿਆਲਾ ਦੀਆਂ ਛੋਟੀਆਂ ਅਤੇ ਵੱਡੀਆਂ ਦੋਵੇਂ ਨਦੀਆਂ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਗਈਆਂ ਹਨ। ਪ੍ਰਸ਼ਾਸਨ ਨੇ ਹੜ੍ਹ ਦਾ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਨੀਵੇਂ ਇਲਾਕਿਆਂ 'ਚ ਸਥਿਤ ਘਰਾਂ ਨੂੰ ਖਾਲੀ ਕਰਵਾ ਲਿਆ ਹੈ। ਮੋਹਾਲੀ 'ਚ ਸਥਿਤੀ 'ਤੇ ਕਾਬੂ ਪਾਉਣ ਲਈ ਫੌਜ ਨੂੰ ਬੁਲਾਇਆ ਗਿਆ ਹੈ।


ਇਹ ਵੀ ਪੜ੍ਹੋ: Batala News: ਭਾਰੀ ਮੀਂਹ 'ਚ ਤਰਪਾਲ ਥੱਲੇ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਗ਼ਰੀਬ ਪਰਿਵਾਰ

ਪਟਿਆਲਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਮੋਹਾਲੀ ਮੀਂਹ ਕਾਰਨ ਪ੍ਰਭਾਵਿਤ ਹੋਏ ਹਨ। ਡੇਰਾਬੱਸੀ ਇਲਾਕੇ ਵਿੱਚ ਹੜ੍ਹ ਵਰਗੀ ਸਥਿਤੀ ਦੇਖਣ ਨੂੰ ਮਿਲੀ। ਡੇਰਾਬੱਸੀ ਵਿੱਚ ਭਾਰੀ ਮੀਂਹ ਕਾਰਨ ਰਿਹਾਇਸ਼ੀ ਇਮਾਰਤਾਂ ਵਿੱਚ ਪਾਣੀ ਭਰ ਜਾਣ ਕਾਰਨ ਐਨਡੀਆਰਐਫ ਦੀਆਂ ਟੀਮਾਂ ਬਚਾਅ ਕਾਰਜ ਚਲਾ ਰਹੀਆਂ ਹਨ। ਚੰਡੀਗੜ੍ਹ ਵਿੱਚ 23 ਸਾਲਾਂ ਵਿੱਚ ਇੱਕ ਦਿਨ ਵਿੱਚ ਸਭ ਤੋਂ ਵੱਧ ਬਾਰਿਸ਼ ਹੋਈ ਹੈ।