Punjab Weather Update: ਪੰਜਾਬ `ਚ ਲਗਾਤਾਰ ਮੀਂਹ ਦਾ ਕਹਿਰ ਜਾਰੀ, ਮੌਸਮ ਹੋਇਆ ਸੁਹਾਵਨਾ, ਸਭ ਪਾਸੇ ਭਰਿਆ ਪਾਣੀ
Punjab Weather Update: ਪੰਜਾਬ ਵਿੱਚ ਬੀਤੇ ਦਿਨੀ ਲਗਾਤਾਰ ਮੀਂਹ ਪਿਆ ਜਿਸ ਨਾਲ ਸਭ ਪਾਸੇ ਪਾਣੀ-ਪਾਣੀ ਹੋ ਗਿਆ ਹੈ। ਇਸ ਦੇ ਨਾਲ ਮੌਸਮ ਹੁਣ ਸੁਹਾਵਨਾ ਹੋ ਗਿਆ ਹੈ ਅਤੇ ਲੋਕਾਂ ਨੂੰ ਰਾਹਤ ਮਿਲੀ ਹੈ। ਜਾਣੋ ਅੱਜ ਦੇ ਮੌਸਮ ਬਾਰੇ...
Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਤੋਂ ਬਾਅਦ ਮਾਨਸੂਨ ਨੇ ਇੱਕ ਵਾਰ ਫਿਰ ਮੱਠੀ ਰਫ਼ਤਾਰ ਸ਼ੁਰੂ ਕਰ ਦਿੱਤੀ ਸੀ। ਪਰ ਬੀਤੇ ਦਿਨੀ ਹੋਈ ਬੀਰਿਸ਼ ਨੇ ਸਾਰੀਆਂ ਕਮੀ ਪੂਰੀ ਕਰ ਦਿੱਤੀ ਹੈ।ਇਸ ਮਹੀਨੇ ਦੇ ਅੰਤ ਤੱਕ ਮਾਨਸੂਨ ਹਟ ਜਾਵੇਗਾ ਪਰ ਲੋਕਾਂ ਨੂੰ 15 ਸਤੰਬਰ ਤੱਕ ਪੈ ਰਹੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਪੰਜਾਬ ਵਿੱਚ ਅੱਜ ਸਵੇਰ ਤੋਂ ਹੀ ਬਾਰਿਸ਼ ਹੋ ਰਹੀ ਹੈ ਜਿਸ ਕਰਕੇ ਹਰ ਪਾਸੇ ਪਾਣੀ ਭਰ ਗਈ ਹੈ।
ਪਿਛਲੇ 24 ਘੰਟਿਆਂ ਦੌਰਾਨ ਹਰਿਆਣਾ ਦੇ ਨਾਲ ਲੱਗਦੇ ਕੁਝ ਇਲਾਕਿਆਂ ਵਿੱਚ ਮੀਂਹ ਪਿਆ ਹੈ। ਪਠਾਨਕੋਟ ਵਿੱਚ ਔਸਤ ਤਾਪਮਾਨ ਵਿੱਚ 1.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਵੱਧ ਤੋਂ ਵੱਧ ਤਾਪਮਾਨ 34.6 ਡਿਗਰੀ ਦਰਜ ਕੀਤਾ ਗਿਆ ਹੈ। ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਹਲਕੀ ਬਾਰਿਸ਼ ਦਰਜ ਕੀਤੀ ਗਈ ਹੈ।
ਇਸ ਦੌਰਾਨ ਵੀਰਵਾਰ ਨੂੰ ਔਸਤ ਤਾਪਮਾਨ 'ਚ 1.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਗੁਰਦਾਸਪੁਰ ਵਿੱਚ 36 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ਦਾ ਤਾਪਮਾਨ 1.7 ਡਿਗਰੀ ਵਧ ਕੇ 33.9 ਡਿਗਰੀ ਹੋ ਗਿਆ।
ਇਹ ਵੀ ਪੜ੍ਹੋ: Amritsar News: ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਦੋ ਧਿਰਾਂ 'ਚ ਹੋਇਆ ਝਗੜਾ, ਚੱਲੀਆਂ ਗੋਲੀਆਂ ਤੇ ਇੱਟਾਂ ਰੋੜੇ
ਸੂਬੇ ਦੇ ਤਾਪਮਾਨ ਵਿੱਚ 2 ਤੋਂ 3 ਡਿਗਰੀ ਦਾ ਵਾਧਾ ਹੋ ਸਕਦਾ ਹੈ ਅਤੇ ਵਾਯੂਮੰਡਲ ਵਿੱਚ ਨਮੀ ਦੀ ਕਮੀ ਹੋ ਸਕਦੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਸਵੇਰ ਤੋਂ ਹੀ ਤੇਜ਼ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਮੌਸਮ ਵਿਭਾਗ ਨੇ ਸੂਬੇ ਦੇ ਲੋਕਾਂ ਨੂੰ ਪਹਿਲਾਂ ਹੀ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਵਿਭਾਗ ਨੇ ਚੰਡੀਗੜ੍ਹ, ਹਰਿਆਣਾ ਅਤੇ ਪੰਜਾਬ ਸਮੇਤ ਹੋਰ ਰਾਜਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਲਈ ਜੇਕਰ ਤੁਸੀਂ ਕਿਤੇ ਦੂਰ ਜਾਣ ਦੀ ਯੋਜਨਾ ਬਣਾ ਰਹੇ ਹੋ ਤਾਂ ਸਾਵਧਾਨੀ ਨਾਲ ਘਰੋਂ ਬਾਹਰ ਨਿਕਲੋ ਕਿਉਂਕਿ ਰਸਤੇ 'ਚ ਮੀਂਹ ਕਾਰਨ ਤੁਹਾਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।