Punjab Weather Today: ਪੰਜਾਬ-ਚੰਡੀਗੜ੍ਹ 'ਚ ਮੌਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। ਇਸ ਦੇ ਨਾਲ ਹੀ ਅੱਜ ਮੌਸਮਸਾਫ ਰਹੇਗਾ, ਜਾਣੋ ਆਪਣੇ ਸ਼ਹਿਰ ਦਾ ਹਾਲ
Trending Photos
Punjab Weather Today: ਪੰਜਾਬ ਵਿੱਚ ਬੀਤੇ ਦਿਨੀ ਕਈ ਥਾਵਾਂ ਉੱਤੇ ਤਾਪਮਾਨ ਇੱਕ ਦਮ ਵੱਧ ਗਿਆ ਹੈ। ਇਸ ਨਾਲ ਗਰਮੀ ਵੱਧ ਗਈ ਹੈ। ਜੰਮੂ-ਕਸ਼ਮੀਰ 'ਚ ਸਰਗਰਮ ਪੱਛਮੀ ਗੜਬੜੀ ਸਰਕੂਲੇਸ਼ਨ ਸ਼ਨੀਵਾਰ ਨੂੰ ਕਮਜ਼ੋਰ ਹੋ ਗਿਆ ਜਿਸ ਤੋਂ ਬਾਅਦ ਹੁਣ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਮੌਸਮ ਵਿਗਿਆਨ ਕੇਂਦਰ (ਆਈ.ਐੱਮ.ਡੀ.) ਮੁਤਾਬਕ ਪੰਜਾਬ ਅਤੇ ਚੰਡੀਗੜ੍ਹ 'ਚ ਹੁਣ ਮੀਂਹ ਦੀ ਸੰਭਾਵਨਾ ਜ਼ੀਰੋ ਤੋਂ 25 ਫੀਸਦੀ ਤੱਕ ਸੀਮਤ ਹੈ ਜਿਸ ਕਾਰਨ ਹੁਣ ਕੁਝ ਥਾਵਾਂ 'ਤੇ ਬਾਰਿਸ਼ ਵੀ ਹੋ ਸਕਦੀ ਹੈ। ਪੰਜਾਬ ਵਿਚ ਅੱਜ ਸਵੇਰ ਤੋਂ ਹੀ ਮੌਸਮ ਸਾਫ਼ ਹੈ ਅਤੇ ਗਰਮੀ ਵੱਧ ਸਕਦੀ ਹੈ।
ਸ਼ਨੀਵਾਰ ਨੂੰ ਕੁਝ ਥਾਵਾਂ 'ਤੇ ਮੀਂਹ ਅਤੇ ਬੱਦਲਵਾਈ ਕਾਰਨ ਤਾਪਮਾਨ 'ਚ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਸਭ ਤੋਂ ਵੱਧ ਤਾਪਮਾਨ ਅੰਮ੍ਰਿਤਸਰ ਵਿੱਚ 34.5 ਡਿਗਰੀ ਦਰਜ ਕੀਤਾ ਗਿਆ। ਆਈਐਮਡੀ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੋਵੇਗੀ। ਹੁਣ ਪੰਜਾਬ 'ਚ ਹੌਲੀ-ਹੌਲੀ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ ਜਿਸ ਤੋਂ ਬਾਅਦ ਵਾਯੂਮੰਡਲ 'ਚ ਮੌਜੂਦ ਨਮੀ ਘੱਟ ਜਾਵੇਗੀ ਅਤੇ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਰਾਹਤ ਮਿਲੇਗੀ।
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਲਗਾਤਾਰ ਮੀਂਹ ਦਾ ਕਹਿਰ ਜਾਰੀ, ਮੌਸਮ ਹੋਇਆ ਸੁਹਾਵਨਾ, ਸਭ ਪਾਸੇ ਭਰਿਆ ਪਾਣੀ
ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਔਸਤਨ 2.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ ਜਿਸ ਵਿੱਚ ਲੁਧਿਆਣਾ ਵਿੱਚ 11.9 ਐਮਐਮ, ਰੂਪਨਗਰ ਵਿੱਚ 19.2 ਐਮਐਮ ਅਤੇ ਮੁਹਾਲੀ ਵਿੱਚ 15.1 ਐਮਐਮ ਵਰਖਾ ਦਰਜ ਕੀਤੀ ਗਈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ 27 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ।
ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਘੱਟ ਬਾਰਿਸ਼ ਉੱਤਰੀ ਭਾਰਤ ਦੇ ਤਿੰਨ ਵੱਡੇ ਡੈਮਾਂ ਭਾਖੜਾ, ਪੌਂਗ ਅਤੇ ਥੀਨ ਨੂੰ ਪ੍ਰਭਾਵਿਤ ਕਰ ਰਹੀ ਹੈ। 6 ਸਤੰਬਰ ਦੀ ਸਵੇਰ ਤੱਕ ਸਤਲੁਜ ਦਰਿਆ 'ਤੇ ਭਾਖੜਾ ਡੈਮ ਦੀ ਭਰਾਈ 1642.47 ਫੁੱਟ ਦਰਜ ਕੀਤੀ ਗਈ ਸੀ। ਇਹ ਡੈਮ ਅਜੇ ਵੀ ਆਪਣੀ ਸਮਰੱਥਾ ਤੋਂ 27 ਫੀਸਦੀ ਖਾਲੀ ਹੈ।
ਬਿਆਸ ਦਰਿਆ 'ਤੇ ਪੌਂਗ ਡੈਮ ਦੀ ਭਰਾਈ 1363.23 ਫੁੱਟ ਹੈ, ਜੋ ਆਪਣੀ ਸਮਰੱਥਾ ਤੋਂ 34 ਫੀਸਦੀ ਖਾਲੀ ਹੈ। ਇਸੇ ਤਰ੍ਹਾਂ ਰਾਵੀ ਦਰਿਆ 'ਤੇ ਬਣੇ ਥੀਨ ਡੈਮ ਦੀ ਭਰਾਈ 1645.81 ਫੁੱਟ ਹੈ ਜੋ ਆਪਣੀ ਪੂਰੀ ਸਮਰੱਥਾ ਤੋਂ 50 ਫੀਸਦੀ ਖਾਲੀ ਹੈ।