Punjab Weather Update:  ਪੰਜਾਬ ਵਿੱਚ ਮੀਂਹ ਦਾ ਕਹਿਰ ਲਗਾਤਾਰ ਜਾਰੀ  ਹੈ। ਇਸ ਦੌਰਾਨ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਮੀਂਹ ਕਰਕੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਸ ਵੇਲੇ ਹਰ ਪਾਸੇ ਪਾਣੀ ਹੀ ਪਾਣੀ ਹੋਇਆ ਹੈ।  ਪੰਜਾਬ ਵਿੱਚ ਅੱਜ ਬੁੱਧਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਵਿੱਚ ਅੱਜ ਵੀ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 27 ਅਗਸਤ ਦੀ ਸਵੇਰ ਤੱਕ ਪੰਜਾਬ ਵਿੱਚ 24 ਘੰਟਿਆਂ ਵਿੱਚ ਔਸਤਨ 11.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਮੰਗਲਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ ਪੰਜਾਬ ਦੇ ਤਾਪਮਾਨ 'ਚ 1.8 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਰੂਪਨਗਰ ਵਿੱਚ ਸਭ ਤੋਂ ਵੱਧ ਤਾਪਮਾਨ 37.1 ਡਿਗਰੀ ਦਰਜ ਕੀਤਾ ਗਿਆ।


COMMERCIAL BREAK
SCROLL TO CONTINUE READING

ਮੌਸਮ ਵਿਭਾਗ ਯੈਲੋ ਅਲਰਟ ਜਾਰੀ
ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਪੂਰੇ ਸੂਬੇ ਵਿੱਚ 25 ਤੋਂ 50 ਫੀਸਦੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਮੰਗਲਵਾਰ ਸ਼ਾਮ ਤੱਕ ਪੰਜਾਬ ਦੇ ਅੰਮ੍ਰਿਤਸਰ ਵਿੱਚ 3.8, ਬਰਨਾਲਾ ਵਿੱਚ 14.4, ਬਠਿੰਡਾ ਵਿੱਚ 5.7, ਫਤਿਹਗੜ੍ਹ ਸਾਹਿਬ ਵਿੱਚ 27.6, ਗੁਰਦਾਸਪੁਰ ਵਿੱਚ 15.7, ਕਪੂਰਥਲਾ ਵਿੱਚ 22.6, ਲੁਧਿਆਣਾ ਵਿੱਚ 15.1, ਪਠਾਨਕੋਟ ਵਿੱਚ 42.7, ਪਟਿਆਲਾ ਵਿੱਚ 44.5, ਸੰਗਰੂਰ ਵਿੱਚ 19.4 ਮਿ.ਮੀ. ਰਿਕਾਰਡ ਕੀਤਾ ਗਿਆ।


ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ


ਪੰਜਾਬ ਅਤੇ ਗੁਆਂਢੀ ਹਿਮਾਚਲ ਪ੍ਰਦੇਸ਼ ਵਿੱਚ 1 ਜੂਨ ਤੋਂ ਘੱਟ ਬਾਰਿਸ਼ ਨੇ ਚਿੰਤਾ ਵਧਾ ਦਿੱਤੀ ਹੈ। 27 ਅਗਸਤ ਦੀ ਸਵੇਰ ਤੱਕ ਪੰਜਾਬ ਵਿੱਚ ਆਮ ਨਾਲੋਂ 32 ਫੀਸਦੀ ਘੱਟ ਮੀਂਹ ਪਿਆ ਹੈ। ਪੰਜਾਬ 'ਚ ਇਸ ਸੀਜ਼ਨ 'ਚ ਹੁਣ ਤੱਕ 349 ਮਿਲੀਮੀਟਰ ਬਾਰਿਸ਼ ਹੋਣੀ ਚਾਹੀਦੀ ਸੀ ਪਰ ਹੁਣ ਤੱਕ ਸਿਰਫ 238.1 ਮਿਲੀਮੀਟਰ ਬਾਰਿਸ਼ ਹੀ ਹੋਈ ਹੈ।


ਜੇਕਰ 1 ਤੋਂ 27 ਅਗਸਤ ਦੀ ਗੱਲ ਕਰੀਏ ਤਾਂ ਇਸ ਮਹੀਨੇ ਵੀ ਆਮ ਨਾਲੋਂ 11 ਫੀਸਦੀ ਘੱਟ ਮੀਂਹ ਪਿਆ ਹੈ। ਆਮ ਤੌਰ 'ਤੇ ਪੰਜਾਬ 'ਚ ਇਨ੍ਹਾਂ ਦਿਨਾਂ 'ਚ 133.1 ਮਿਲੀਮੀਟਰ ਬਾਰਿਸ਼ ਹੋਣੀ ਚਾਹੀਦੀ ਹੈ, ਜਦੋਂ ਕਿ ਹੁਣ ਤੱਕ ਸਿਰਫ 119 ਮਿਲੀਮੀਟਰ ਹੀ ਬੱਦਲਵਾਈ ਹੋਈ ਹੈ। ਜਦੋਂਕਿ ਹਿਮਾਚਲ ਵਿੱਚ 1 ਜੂਨ ਤੋਂ ਹੁਣ ਤੱਕ 22 ਫੀਸਦੀ ਘੱਟ ਮੀਂਹ ਪਿਆ ਹੈ।