Punjab Weather Update: ਪੰਜਾਬ `ਚ 4 ਜ਼ਿਲ੍ਹਿਆਂ ਵਿੱਚ ਬਾਰਿਸ਼ ਦਾ ਅਲਰਟ! ਸਵੇਰ ਹੀ ਛਾਏ ਬੱਦਲ, ਜਾਣੋ ਆਪਣੇ ਸ਼ਹਿਰ ਦਾ ਹਾਲ
Punjab Weather Update: ਪੰਜਾਬ `ਚ 4 ਜ਼ਿਲ੍ਹਿਆਂ ਵਿੱਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੱਜ ਸਵੇਰ ਹੀ ਬੱਦਲ ਛਾਏ ਹੋਏ ਹਨ। ਜਾਣੋ ਆਪਣੇ ਸ਼ਹਿਰ ਦਾ ਹਾਲ
Punjab Weather Update: ਪੰਜਾਬ ਵਿੱਚ ਬੀਤੇ ਦਿਨੀ ਧੁੱਪ ਅਤੇ ਗਰਮੀ ਤੋਂ ਬਾਅਦ ਅੱਜ ਲੋਕਾਂ ਨੂੰ ਵੱਡੀ ਰਾਹਤ ਹੈ। ਦਰਅਸਲ ਪੰਜਾਬ ਵਿੱਚ ਸਵੇਰ ਤੋਂ ਬੱਦਲ ਛਾਏ ਹੋਏ ਹਨ। ਇਸ ਦੇ ਨਾਲ ਹੀ ਅੱਜ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।ਪੰਜਾਬ 'ਚ ਮਾਨਸੂਨ ਦੀ ਰਫ਼ਤਾਰ ਮੱਠੀ ਹੁੰਦੀ ਨਜ਼ਰ ਆ ਰਹੀ ਹੈ। ਪੰਜਾਬ ਲਈ ਮੌਸਮ ਵਿਗਿਆਨ ਕੇਂਦਰ (Punjab Weather Update) (IMD) ਵੱਲੋਂ ਅਗਲੇ 6 ਦਿਨਾਂ ਤੱਕ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਪਰ ਇਸ ਦੇ ਬਾਵਜੂਦ ਸਵੇਰ ਤੋਂ ਹੀ ਹਲਕੀ ਬਾਰਿਸ਼ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਮੌਸਮ ਸੁਹਾਵਨਾ ਹੋ ਗਿਆ ਹੈ।
4 ਜ਼ਿਲ੍ਹਿਆਂ ਵਿੱਚ ਮੀਂਹ ਦਾ ਫਲੈਸ਼ ਅਲਰਟ
4 ਜ਼ਿਲ੍ਹਿਆਂ ਵਿੱਚ (Punjab Weather Update) ਮੀਂਹ ਪੈਣ ਦੀ ਸੰਭਾਵਨਾ ਹੈ। ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਵਿੱਚ ਸਵੇਰੇ 8.30 ਵਜੇ ਤੱਕ ਫਲੈਸ਼ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਇਲਾਕਿਆਂ 'ਚ ਹਲਕੀ ਬੱਦਲਵਾਈ ਕਾਰਨ ਵੱਧ ਤੋਂ ਵੱਧ ਤਾਪਮਾਨ 'ਚ 0.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਅੰਮ੍ਰਿਤਸਰ ਵਿੱਚ 37.3 ਡਿਗਰੀ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਅੱਜ (Punjab Weather Update) ਆਮ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਹੋਰ 16 ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ 25-26 ਅਗਸਤ ਨੂੰ ਵੀ ਆਮ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ 27 ਅਗਸਤ ਨੂੰ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਗੌਤਰਲਬ ਹੈ ਕਿ ਸ਼ੁੱਕਰਵਾਰ ਨੂੰ ਪੰਜਾਬ ਦੇ (Punjab Weather Update) ਕੁਝ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਦੇਖਣ ਨੂੰ ਮਿਲੀ। ਪੰਜਾਬ ਦੇ ਲੁਧਿਆਣਾ ਵਿੱਚ ਜਿੱਥੇ ਸਿਰਫ਼ ਮੀਂਹ ਹੀ ਪਿਆ ਹੈ। ਜਦੋਂ ਕਿ ਪਟਿਆਲਾ ਵਿੱਚ 4 ਮਿਲੀਮੀਟਰ, ਫ਼ਿਰੋਜ਼ਪੁਰ ਵਿੱਚ 0.5 ਮਿਲੀਮੀਟਰ ਅਤੇ ਸਿਰਫ਼ ਲੁਧਿਆਣਾ ਵਿੱਚ ਹੀ ਬਾਰਿਸ਼ ਦਰਜ ਕੀਤੀ ਗਈ ਹੈ। ਇਸ ਦੇ ਨਾਲ ਤਾਪਮਾਨ ਵਿੱਚ ਥੋੜੀ ਗਿਰਾਵਟ ਦਰਜ ਕੀਤੀ ਗਈ ਹੈ।