Punjab weather today: ਪੰਜਾਬ ਹੀ ਨਹੀਂ ਦੇਸ਼ ਭਰ ਵਿਚ ਕੜਾਕੇ ਦੀ ਠੰਡ ਨਾਲ ਸਥਿਤੀ ਲਗਾਤਾਰ ਵਿਗੜ ਰਹੀ ਹੈ। ਇਸ ਧੁੰਦ ਕਰਕੇ ਪੰਜਾਬ ਵਿਚ ਆਵਾਜਾਈ ਪ੍ਰਭਾਵਿਤ ਹੋ ਗਈ ਹੈ ਅਤੇ ਸੜਕਾਂ 'ਤੇ ਵਿਜਿਬਿਲਿਟੀ ਜ਼ੀਰੋ ਹੈ।
Trending Photos
Punjab weather today: ਪੰਜਾਬ ਸਣੇ ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਡ ਕਰਕੇ ਸੰਘਣੀ ਧੁੰਦ ਛਾਈ ਹੋਈ ਹੈ ਅਤੇ ਇਸ ਕਰਕੇ ਹਵਾਈ ਅਤੇ ਰੇਲ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਧੁੰਦ ਜਿਆਦਾ ਹੋਣ ਕਰਕੇ ਪੰਜਾਬ ਦੀਆਂ ਸੜਕਾਂ 'ਤੇ ਵਿਜ਼ੀਬਿਲਿਟੀ ਜ਼ੀਰੋ ਹੋ ਗਈ ਹੈ ਅਤੇ ਇਸ ਨਾਲ ਹੁਣ ਤੱਕ ਕਈ ਹਾਦਸੇ ਵਾਪਰ ਚੁੱਕੇ ਹਨ। ਆਈਐਮਡੀ ਦੇ ਮੁਤਾਬਕ, ਧੁੰਦ ਦੀ ਪਰਤ ਪੰਜਾਬ, ਉੱਤਰ-ਪੱਛਮੀ ਰਾਜਸਥਾਨ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਤੱਕ ਫੈਲੀ ਹੋਈ ਦਿਖਾਈ ਦੇ ਰਹੀ ਹੈ। ਸੰਘਣੀ ਧੁੰਦ ਨੇ ਦਿੱਲੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ, ਜਿਸ ਕਰਕੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (IGI Airport) 'ਤੇ ਕਈ ਉਡਾਣਾਂ ਵਿੱਚ ਦੇਰੀ ਹੋਈ।
ਇਕ ਰਿਪੋਰਟ ਦੇ ਅਨੁਸਾਰ (Punjab weather today) ਧੁੰਦ ਕਾਰਨ 480 ਤੋਂ ਵੱਧ ਰੇਲ ਗੱਡੀਆਂ ਅਤੇ 25 ਤੋਂ ਵੱਧ ਉਡਾਣਾਂ ਪ੍ਰਭਾਵਿਤ ਹੋਈਆਂ। ਮੌਸਮ ਵਿਭਾਗ ਵੱਲੋਂ ਉੱਤਰੀ ਭਾਰਤ ਦੇ ਕੁਝ ਇਲਾਕਿਆਂ ਵਿੱਚ ਧੁੰਦ ਦੇ ਕਹਿਰ ਨੂੰ ਵੇਖਦਿਆਂ 'ਆਰੇਂਜ' ਐਲਰਟ ਵੀ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਬਠਿੰਡਾ ਵਿਚ ਰਾਤ ਪਾਰਾ 2 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਪੰਜਾਬ ਦੇ ਜ਼ਿਆਦਾਤਰ (Punjab weather)ਇਲਾਕਿਆਂ 'ਚ ਅੱਜ ਵੀ ਠੰਡ ਦਾ ਕਹਿਰਜਾਰੀ ਰਹੇਗਾ। ਇਸ ਦੌਰਾਨ ਦਿਨ ਭਰ ਸੰਘਣੀ ਧੁੰਦ ਛਾਈ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਰਾਹੁਲ ਗਾਂਧੀ ਅੱਜ ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਪੰਜਾਬ 'ਚ ਦਾਖ਼ਲ ਹੋਵੇਗੀ ਭਾਰਤ ਜੋੜੋ ਯਾਤਰਾ
ਜਾਣਕਾਰੀ ਮੁਤਾਬਿਕ ਪੰਜਾਬ ਦੇ (Punjab weather today) ਅੰਮ੍ਰਿਤਸਰ ਵਿੱਚ ਤਾਪਮਾਨ 1.2 ਡਿਗਰੀ ਸੈਲਸੀਅਸ ਰਿਹਾ ਜਦਕਿ ਲੁਧਿਆਣਾ ਅਤੇ ਪਟਿਆਲਾ ਵਿੱਚ ਤਾਪਮਾਨ 1.5 ਅਤੇ 2.9 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਅਨੁਸਾਰ ਲਖਨਊ, ਬਠਿੰਡਾ ਸਮੇਤ ਕਈ ਥਾਵਾਂ ‘ਤੇ ਵਿਜ਼ੀਬਿਲਟੀ ਜ਼ੀਰੋ 'ਤੇ ਆ ਗਈ ਹੈ ਜਿਸ ਨਾਲ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ( heavy rain)ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਤੋਂ ਇਲਾਵਾ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਅਤੇ ਜਲੰਧਰ ਜ਼ਿਲ੍ਹਿਆਂ 'ਚ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਪੰਜਾਬ ਸਰਕਾਰ ਨੇ ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਦੇ ਪ੍ਰਕੋਪ ਦੇ ਮੱਦੇਨਜ਼ਰ (Punjab weather today)ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 14 ਜਨਵਰੀ ਤੱਕ ਵਧਾ ਦਿੱਤੀਆਂ ਹਨ।