Punjab Weather Update Today: ਪੰਜਾਬ 'ਚ ਅੱਜ ਵੀ ਸੂਬੇ ਦੇ 11 ਜ਼ਿਲਿਆਂ 'ਚ ਤੂਫਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਅਨੁਸਾਰ ਮੁਕਤਸਰ, ਫਾਜ਼ਿਲਕਾ, ਫਰੀਦਕੋਟ, ਫਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਬਠਿੰਡਾ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। 


COMMERCIAL BREAK
SCROLL TO CONTINUE READING

ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਮੀਂਹ ਅਤੇ ਬਿਜਲੀ ਦੇ ਦੌਰਾਨ ਦਰੱਖਤਾਂ ਦੇ ਹੇਠਾਂ ਖੜ੍ਹੇ ਨਾ ਹੋਵੋ ਅਤੇ ਨਾ ਹੀ ਖੇਤਾਂ ਵਿੱਚ ਕੰਮ ਕਰੋ। ਤੁਹਾਨੂੰ ਦੱਸ ਦੇਈਏ ਕਿ ਸ਼ੁੱਕਰਵਾਰ ਦੇਰ ਰਾਤ ਮੀਂਹ ਦੇ ਨਾਲ-ਨਾਲ ਗੜੇਮਾਰੀ ਵੀ ਹੋਈ, ਜਿਸ ਕਾਰਨ ਤਾਪਮਾਨ ਹੋਰ ਡਿੱਗ ਗਿਆ।


ਇਹ ਵੀ ਪੜ੍ਹੋ: Justice Augustine George Masih News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਜੱਜ ਬਣਿਆ ਰਾਜਸਥਾਨ ਹਾਈ ਕੋਰਟ ਦਾ ਚੀਫ਼ ਜਸਟਿਸ! 

ਦੂਜੇ ਪਾਸੇ ਪਹਾੜਾਂ 'ਤੇ ਬਰਫਬਾਰੀ ਅਤੇ ਪੰਜਾਬ ਦੇ ਮੈਦਾਨੀ ਇਲਾਕਿਆਂ 'ਚ ਮੀਂਹ ਕਾਰਨ ਜਲੰਧਰ ਦਾ ਤਾਪਮਾਨ ਦੋ ਦਿਨਾਂ 'ਚ 40 ਡਿਗਰੀ ਤੋਂ 30 ਡਿਗਰੀ ਤੱਕ ਪਹੁੰਚ ਗਿਆ ਹੈ। ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਤੱਕ ਤੇਜ਼ ਹਨੇਰੀ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਹੁਣ ਹਵਾ ਚੱਲਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।


ਮਾਹਿਰਾਂ ਦੇ ਮੁਤਾਬਿਕ ਮਈ ਦੇ ਆਖਰੀ ਦਿਨ ਠੰਢੇ ਰਹਿਣਗੇ। ਜੂਨ ਮਹੀਨੇ ਦੀ ਸ਼ੁਰੂਆਤ ਵਿੱਚ ਬਰਸਾਤ ਹੋਣ ਦੀ ਸੰਭਾਵਨਾ ਹੈ। 2011 ਤੋਂ 2022 ਦਰਮਿਆਨ ਮਈ ਦੇ ਮਹੀਨੇ ਤਾਪਮਾਨ ਕਦੇ ਵੀ 43 ਡਿਗਰੀ ਤੋਂ ਪਾਰ ਨਹੀਂ ਗਿਆ। ਬਹੁਤ ਘੱਟ ਹੀ ਅਜਿਹਾ ਹੋਇਆ ਹੈ ਕਿ ਮਈ ਦੇ ਸ਼ੁਰੂ ਵਿੱਚ ਵੀ ਮੀਂਹ ਪਿਆ ਹੋਵੇ ਅਤੇ ਮਈ ਮਹੀਨਾ ਲੰਘ ਜਾਣ ਤੋਂ ਬਾਅਦ ਵੀ।


ਮੌਸਮ ਵਿਗਿਆਨੀਆਂ ਮੁਤਾਬਕ ਅਰਬ ਸਾਗਰ ਵਿੱਚ ਬਣੇ ਚੱਕਰਵਾਤ ਤੋਂ ਨਮੀ ਆ ਰਹੀ ਹੈ। ਇਸ ਕਾਰਨ ਕਈ ਇਲਾਕਿਆਂ 'ਚ ਬਾਰਿਸ਼ ਹੋ ਰਹੀ ਹੈ। ਵੈਸਟਰਨ ਡਿਸਟਰਬੈਂਸ ਵੀ 23 ਮਈ ਤੋਂ ਸਰਗਰਮ ਹੈ। ਇਹ ਪ੍ਰਣਾਲੀ ਮਈ ਦੇ ਆਖਰੀ ਦਿਨਾਂ ਤੱਕ ਬਣੇ ਰਹਿਣ ਦੀ ਸੰਭਾਵਨਾ ਹੈ।


ਇਸ ਕਾਰਨ ਮਈ ਦਾ ਆਖ਼ਰੀ ਹਫ਼ਤਾ ਸ਼ੁਰੂ ਹੋਣ ਦੇ ਬਾਵਜੂਦ ਬੁੱਧਵਾਰ ਤੋਂ ਬਾਅਦ ਭਾਰਤ ਦੇ ਕਿਸੇ ਵੀ ਸੂਬੇ ਵਿੱਚ ਗਰਮੀ ਦੀ ਲਹਿਰ ਨਹੀਂ ਆਈ ਹੈ। ਪਿਛਲੇ 24 ਘੰਟਿਆਂ ਦੌਰਾਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਯੂਪੀ, ਬਿਹਾਰ, ਝਾਰਖੰਡ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪਿਆ। ਇਸ ਕਾਰਨ ਉੱਤਰੀ ਭਾਰਤ ਦੇ ਜ਼ਿਆਦਾਤਰ ਇਲਾਕਿਆਂ 'ਚ ਤਾਪਮਾਨ ਆਮ ਨਾਲੋਂ 5 ਡਿਗਰੀ ਘੱਟ ਰਿਹਾ।