Punjab Weather Updates: ਪੰਜਾਬ ਵਿੱਚ ਬੀਤੇ ਦਿਨ ਤੋਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਅੱਜ ਵੀ ਸਵੇਰ ਤੋਂ ਹੀ ਮੌਸਮ ਬਹੁਤ ਸੁਹਾਵਨਾ ਹੋ ਗਿਆ ਹੈ।
Trending Photos
Punjab Weather Updates: ਪੰਜਾਬ ਵਿੱਚ ਬੀਤੇ ਕੱਲ੍ਹ ਤੋਂ ਗਰਮੀ ਨਾਲ ਲੋਕਾਂ ਨੂੰ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਹੁਣ ਤਾਪਮਾਨ 'ਚ ਗਿਰਾਵਟ ਆਈ ਹੈ ਅਤੇ ਹੀਟ ਵੇਵ ਤੋਂ ਵੀ ਰਾਹਤ ਮਿਲੀ ਹੈ। ਦਰਅਸਲ ਪੰਜਾਬ 'ਚ ਦੋ ਦਿਨਾਂ ਤੋਂ ਪਏ ਮੀਂਹ ਅਤੇ ਤੇਜ਼ ਹਵਾਵਾਂ ਨੇ ਲੋਕਾਂ ਨੂੰ ਕਹਿਰ ਦੀ ਗਰਮੀ ਤੋਂ ਰਾਹਤ ਦਿੱਤੀ ਹੈ। ਦੋ ਦਿਨਾਂ ਦੀ ਬਰਸਾਤ ਤੋਂ ਬਾਅਦ ਪੰਜਾਬ ਦਾ ਔਸਤ ਤਾਪਮਾਨ 6.4 ਡਿਗਰੀ ਰਹਿ ਗਿਆ, ਜੋ ਆਮ ਨਾਲੋਂ 2.7 ਡਿਗਰੀ ਘੱਟ ਸੀ।
ਮੌਸਮ ਵਿਭਾਗ ਅਨੁਸਾਰ ਕਿਹਾ ਜਾ ਰਿਹਾ ਹੈ ਕਿ ਅੱਜ ਤੋਂ ਤਾਪਮਾਨ ਵਿੱਚ ਇੱਕ ਹੋਰ ਵਾਧਾ ਦੇਖਾਂਗੇ। ਹਾਲਾਂਕਿ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਮੌਸਮ ਆਮ ਵਾਂਗ ਰਹਿਣ ਦੀ ਭਵਿੱਖਬਾਣੀ ਕੀਤੀ ਸੀ।
ਇਹ ਵੀ ਪੜ੍ਹੋ: International Yoga Day 2024 Live Updates: ਅੱਜ ਹੈ ਯੋਗ ਦਿਵਸ, ਇੱਥੇ ਜਾਣੋ ਪੰਜਾਬ ਤੇ ਹਰ ਸ਼ਹਿਰ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
ਮੌਸਮ ਵਿਭਾਗ ਨੇ ਪੰਜਾਬ ਵਿੱਚ 21 ਅਤੇ 22 ਜੂਨ ਨੂੰ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ ਜਿਸ ਅਨੁਸਾਰ ਪੰਜਾਬ ਵਿੱਚ ਨਾ ਤਾਂ ਗਰਮੀ ਦੀ ਲਹਿਰ ਆਵੇਗੀ ਅਤੇ ਨਾ ਹੀ ਤਾਪਮਾਨ ਵਿੱਚ ਜ਼ਿਆਦਾ ਵਾਧਾ ਹੋਵੇਗਾ। ਅੱਜ ਤੋਂ ਸ਼ੁਰੂ ਹੋਣ ਵਾਲੇ ਵਾਧੇ ਦੇ ਆਮ ਹੋਣ ਦੀ ਉਮੀਦ ਹੈ। ਕੁਝ ਸ਼ਹਿਰਾਂ ਦਾ ਤਾਪਮਾਨ 42 ਡਿਗਰੀ ਦੇ ਨੇੜੇ ਦਰਜ ਕੀਤਾ ਜਾ ਸਕਦਾ ਹੈ। ਦਰਅਸਲ ਬੀਤੇ ਦਿਨੀ ਮੌਸਮ ਵਿਭਾਗ ਨੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਸੀ ਪਰ ਹਲਕੀ ਬੀਰਿਸ਼ ਹੀ ਹੋਈ ਪਰ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਬੀਤੀ ਸ਼ਾਮ ਤੱਕ ਅੰਮ੍ਰਿਤਸਰ ਵਿੱਚ 5 ਮਿਲੀਮੀਟਰ, ਫਾਜ਼ਿਲਕਾ ਵਿੱਚ 3.5 ਮਿਲੀਮੀਟਰ, ਮੋਗਾ ਵਿੱਚ 1 ਮਿਲੀਮੀਟਰ ਅਤੇ ਬਠਿੰਡਾ ਵਿੱਚ 1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜਦੋਂ ਕਿ ਹਰ ਸ਼ਹਿਰ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 4 ਤੋਂ 9 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ। ਜਦੋਂ ਕਿ ਗੁਰਦਾਸਪੁਰ ਵਿੱਚ ਸਭ ਤੋਂ ਵੱਧ ਤਾਪਮਾਨ 41 ਡਿਗਰੀ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: Punjab Weather Update: ਪੰਜਾਬ ਤੇ ਚੰਡੀਗੜ੍ਹ 'ਚ ਗਰਮੀ ਤੋਂ ਮਿਲੀ ਰਾਹਤ! ਮੀਂਹ ਕਰਕੇ ਮੌਸਮ ਹੋਇਆ ਸੁਹਾਵਨਾ, ਬੱਦਲ ਛਾਏ