Punjab Weather Update: ਪੰਜਾਬ ਵਿੱਚ ਇਸ ਭਿਆਨਕ ਗਰਮੀ ਵਿੱਚ ਸਭ ਤੋਂ ਵੱਧ ਝੁਲਸਣ ਵਾਲਾ ਜ਼ਿਲ੍ਹਾ ਲੁਧਿਆਣਾ ਅਤੇ ਹਰਿਆਣਾ ਦਾ ਹਿਸਾਰ ਰਿਹਾ।
Trending Photos
Punjab Weather Update and Rain Forecast News in Punjabi Today: ਇਨ੍ਹੀਂ ਦਿਨੀਂ ਭਾਵੇਂ ਪੰਜਾਬ ਹੋਵੇ, ਹਰਿਆਣਾ ਹੋਵੇ ਜਾਂ ਹਿਮਾਚਲ ਹੋਵੇ, ਤਿੰਨੇ ਸੂਬਿਆਂ 'ਚ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੈ ਕਿਉਂਕਿ ਇਨ੍ਹਾਂ ਸੂਬਿਆਂ 'ਚ ਪਾਰਾ ਫਿਰ ਤੋਂ ਚੜ੍ਹਨਾ ਸ਼ੁਰੂ ਹੋ ਗਿਆ ਹੈ।
ਦੱਸ ਦਈਏ ਕਿ ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਸਭ ਤੋਂ ਵੱਧ ਤਾਪਮਾਨ ਲੁਧਿਆਣਾ ਵਿੱਚ ਦਰਜ ਕੀਤਾ ਗਿਆ, ਜਿੱਥੇ ਪਾਰਾ 43.2 ਡਿਗਰੀ ਤੱਕ ਰਿਹਾ। ਇਸੇ ਤਰ੍ਹਾਂ ਹਰਿਆਣਾ ਦੇ ਹਿਸਾਰ ਵਿੱਚ ਸਭ ਤੋਂ ਵੱਧ ਤਾਪਮਾਨ (44 ਡਿਗਰੀ) ਦਰਜ ਕੀਤਾ ਗਿਆ। ਇਹ ਵੀ ਕਿਹਾ ਜਾ ਸਕਦਾ ਹੈ ਕਿ ਪੰਜਾਬ ਵਿੱਚ ਇਸ ਭਿਆਨਕ ਗਰਮੀ ਵਿੱਚ ਸਭ ਤੋਂ ਵੱਧ ਝੁਲਸਣ ਵਾਲਾ ਜ਼ਿਲ੍ਹਾ ਲੁਧਿਆਣਾ ਅਤੇ ਹਰਿਆਣਾ ਦਾ ਹਿਸਾਰ ਰਿਹਾ।
ਦੂਜੇ ਪਾਸੇ ਹਿਮਾਚਲ ਪ੍ਰਦੇਸ਼ 'ਚ ਖਰਾਬ ਮੌਸਮ ਨੂੰ ਲੈ ਕੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਹਾਲਾਂਕਿ ਇਸ ਦੌਰਾਨ ਹੋਰ ਥਾਵਾਂ 'ਤੇ ਮੌਸਮ ਸਾਫ਼ ਰਿਹਾ ਅਤੇ ਤਾਪਮਾਨ 'ਚ ਵੀ ਮਾਮੂਲੀ ਵਾਧਾ ਦੇਖਣ ਨੂੰ ਮਿਲਿਆ।
Punjab Weather Update and Rain Forecast News in Punjabi Today: 'ਹੋਵੇਗੀ ਬਾਰਿਸ਼!'
ਮੌਸਮ ਵਿਭਾਗ ਦੇ ਮੁਤਾਬਕ ਅੱਜ ਯਾਨੀ 16 ਮਈ ਨੂੰ ਦੁਪਹਿਰ ਤੋਂ ਬਾਅਦ ਮੌਸਮ 'ਚ ਬਦਲਾਅ ਹੋ ਸਕਦਾ ਹੈ। ਇਸ ਦੌਰਾਨ 16 ਤੋਂ 18 ਮਈ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਅਤੇ ਕੁਝ ਇਲਾਕਿਆਂ 'ਚ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਦੂਜੇ ਪਾਸੇ 18 ਮਈ ਨੂੰ ਸੂਬੇ ਦੇ ਕਈ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ 19 ਮਈ ਤੋਂ ਸੂਬੇ 'ਚ ਮੌਸਮ ਖੁਸ਼ਕ ਰਹੇਗਾ ਅਤੇ ਤਾਪਮਾਨ 'ਚ ਵਾਧਾ ਦੇਖਣ ਨੂੰ ਮਿਲੇਗਾ।
ਮੌਸਮ ਵਿਭਾਗ ਦਾ ਇਹ ਵੀ ਕਹਿਣਾ ਹੈ ਕਿ ਹਿਮਾਚਲ 'ਚ ਪੱਛਮੀ ਗੜਬੜੀ ਸਰਗਰਮ ਹੈ, ਜਿਸ ਦਾ ਅਸਰ 19 ਮਈ ਤੱਕ ਦੇਖਣ ਨੂੰ ਮਿਲੇਗਾ। ਇਸ ਲਈ ਸੂਬੇ ਦੇ ਮੱਧਮ ਤੋਂ ਉੱਚਾਈ ਵਾਲੇ ਖੇਤਰਾਂ ਵਿੱਚ ਭਾਰੀ ਮੀਂਹ ਅਤੇ ਤੇਜ਼ ਤੂਫ਼ਾਨ ਆਉਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Dubai Amritsar Flight News: ਫਲਾਈਟ 'ਚ ਸ਼ਰਾਬੀ ਯਾਤਰੀ ਨੇ ਪਹਿਲਾਂ ਦਿੱਤੀ ਧਮਕੀ ਫਿਰ ਮਹਿਲਾ ਕਰਮਚਾਰੀ ਨਾਲ ਕੀਤਾ ਇਹ ਕਾਰਾ...
Weather Update and Rain Forecast News in Punjabi Today: ਹਿਮਾਚਲ ਵਿੱਚ ਮੌਸਮ ਨੇ ਬਦਲੇ ਰੰਗ!
ਹਿਮਾਚਲ ਪ੍ਰਦੇਸ਼ 'ਚ ਐਤਵਾਰ ਤੋਂ ਮੌਸਮ ਦੇ ਕਈ ਰੰਗ ਦੇਖਣ ਨੂੰ ਮਿਲੇ। ਪਾਂਗੀ ਵਿੱਚ ਜਿੱਥੇ ਤਾਜ਼ਾ ਬਰਫ਼ਬਾਰੀ ਹੋਈ, ਉੱਥੇ ਹੀ ਸ਼ਿਮਲਾ ਵਿੱਚ ਹਨੇਰੀ ਦੱਖਣ ਨੂੰ ਮਿਲੀ। ਦੂਜੇ ਪਾਸੇ ਸੋਮਵਾਰ ਨੂੰ ਊਨਾ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਤੱਕ ਪਹੁੰਚ ਗਿਆ। ਐਤਵਾਰ ਨੂੰ, ਇਸ ਸੀਜ਼ਨ ਵਿੱਚ ਪਹਿਲੀ ਵਾਰ, ਇਹ ਦੇਖਿਆ ਗਿਆ ਕਿ ਹਿਮਾਚਲ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਤੱਕ ਪਹੁੰਚ ਗਿਆ।
ਇਹ ਵੀ ਪੜ੍ਹੋ: Paddy Season News: ਪੰਜਾਬ 'ਚ ਝੋਨੇ ਦੀ ਲੁਆਈ ਦੀਆਂ ਤਾਰੀਕਾਂ ਦਾ ਐਲਾਨ, ਸਿੱਧੀ ਬਿਜਾਈ ਵਾਲੇ ਕਿਸਾਨਾਂ ਲਈ ਕੀਤਾ ਇਹ ਐਲਾਨ