Punjab Weather Update and Rainfall Prediction News: ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਸਣੇ ਭਾਰਤ ਦੇ ਕਈ ਇਲਾਕਿਆਂ ਵਿੱਚ ਮੀਂਹ ਪਿਆ ਅਤੇ ਹੁਣ ਆਉਣ ਵਾਲੇ ਦਿਨਾਂ ਵਿੱਚ ਮੀਂਹ ਦੇ ਨਾਲ ਗੜੇਮਾਰੀ ਹੋਣ ਦੀ ਸੰਭਾਵਨਾ ਵੀ ਦੱਸੀ ਜਾ ਰਹੀ ਹੈ। ਦੱਸਣਯੋਗ ਹੈ ਕਿ ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 


COMMERCIAL BREAK
SCROLL TO CONTINUE READING

ਇਸ ਦੌਰਾਨ ਪੰਜਾਬ ਅਤੇ ਹਰਿਆਣਾ ਦੀ ਗੱਲ ਕਰੀਏ ਤਾਂ ਇੱਥੇ ਕਈ ਹਿੱਸਿਆਂ ਵਿੱਚ ਸੋਮਵਾਰ ਨੂੰ ਵੀ ਸੀਤ ਲਹਿਰ ਜਾਰੀ ਸੀ। ਬੀਤੇ ਦਿਨੀਂ ਰੂਪਨਗਰ ਘੱਟੋ-ਘੱਟ ਤਾਪਮਾਨ 5.3 ਡਿਗਰੀ ਸੈਲਸੀਅਸ ਨਾਲ ਪੰਜਾਬ ਦਾ ਸਭ ਤੋਂ ਠੰਢਾ ਇਲਾਕਾ ਰਿਹਾ। ਇਸ ਤੋਂ ਇਲਾਵਾ ਪਟਿਆਲਾ ਵਿੱਚ ਰਾਤ ਦੇ ਸਮੇਂ ਤਾਪਮਾਨ 6.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।


ਮੌਸਮ ਵਿਭਾਗ ਵੱਲੋਂ ਮਿਲੀ ਜਾਣਕਰੀ ਮੁਤਾਬਕ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 8.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦਕਿ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 7.6 ਡਿਗਰੀ ਸੈਲਸੀਅਸ ਸੀ। ਦੂਜੇ ਪਾਸੇ ਪਠਾਨਕੋਟ ਦਾ ਘੱਟੋ-ਘੱਟ ਤਾਪਮਾਨ 7.3 ਡਿਗਰੀ ਸੈਲਸੀਅਸ ਸੀ, ਜਦਕਿ ਰਾਤ ਦੇ ਸਮੇਂ ਬਠਿੰਡਾ ਦਾ ਤਾਪਮਾਨ 6.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


Punjab Weather Update and Rainfall Prediction News: ਜਾਣੋ ਕਦੋਂ-ਕਦੋਂ ਪੈ ਸਕਦਾ ਹੈ ਮੀਂਹ


ਦੱਸਣਯੋਗ ਹੈ ਕਿ 24 ਅਤੇ 25 ਜਨਵਰੀ ਨੂੰ ਸਮੁਚੇ ਪੰਜਾਬ 'ਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ ਜਦਕਿ ਕਈ ਇਲਾਕਿਆਂ 'ਚ ਗੜੇਮਾਰੀ ਹੋਣ ਦੀ ਵੀ ਸੰਭਾਵਨਾ ਹੈ। ਇਸ ਦੌਰਾਨ 26 ਜਨਵਰੀ ਨੂੰ ਵੀ ਕਈ ਇਲਾਕਿਆਂ 'ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ ਅਤੇ ਨਾਲ ਹੀ ਹਰਿਆਣਾ ਵਿੱਚ ਵੀ ਇਨ੍ਹੀਂ ਦਿਨੀਂ ਮੀਂਹ ਅਤੇ ਗੜੇਮਾਰੀ ਪੈਣ ਦੀ ਸੰਭਾਵਨਾ ਜਤਾਈ ਗਈ ਹੈ।


ਇਹ ਵੀ ਪੜ੍ਹੋ: Punjab Weather Update: ਪੰਜਾਬ ‘ਚ ਮੀਂਹ ਨੇ ਦਿੱਤੀ ਦਸਤਕ, ਕਿਸਾਨ ਖੁਸ਼


Punjab Weather Update: ਪਹਿਲਾਂ ਨਾਲੋਂ ਠੰਡ ਘੱਟ 


ਦੱਸ ਦਈਏ ਕਿ ਐਤਵਾਰ ਨੂੰ ਪੰਜਾਬ ਦੇ ਅੰਮ੍ਰਿਤਸਰ 'ਚ ਘੱਟੋ-ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ ਜਦਕਿ ਬਠਿੰਡਾ 'ਚ 5.2 ਡਿਗਰੀ ਸੈਲਸੀਅਸ ਸੀ, ਚੰਡੀਗੜ੍ਹ 'ਚ 7.3 ਡਿਗਰੀ ਸੈਲਸੀਅਸ, ਫਿਰੋਜ਼ਪੁਰ 'ਚ 4.9 ਡਿਗਰੀ ਸੈਲਸੀਅਸ, ਜਲੰਧਰ 'ਚ 5.6 ਡਿਗਰੀ ਸੈਲਸੀਅਸ, ਲੁਧਿਆਣਾ 'ਚ 7.2 ਡਿਗਰੀ ਸੈਲਸੀਅਸ, ਪਠਾਨਕੋਟ 'ਚ 7.3 ਡਿਗਰੀ ਸੈਲਸੀਅਸ ਅਤੇ ਪਟਿਆਲਾ 'ਚ 5.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 


ਦੂਜੇ ਪਾਸੇ ਹਰਿਆਣਾ ਦੇ ਅੰਬਾਲਾ ਵਿੱਚ 7.4 ਡਿਗਰੀ ਸੈਲਸੀਅਸ, ਭਿਵਾਨੀ ਵਿੱਚ 7.9 ਡਿਗਰੀ ਸੈਲਸੀਅਸ, ਗੁੜਗਾਉਂ ਵਿੱਚ 7.9 ਡਿਗਰੀ ਸੈਲਸੀਅਸ, ਕਰਨਾਲ ਵਿੱਚ 7.2 ਡਿਗਰੀ ਸੈਲਸੀਅਸ, ਕੁਰੂਕਸ਼ੇਤਰ ਵਿੱਚ 6.2 ਡਿਗਰੀ ਸੈਲਸੀਅਸ, ਨਾਰਨੌਲ ਵਿੱਚ 8.4 ਡਿਗਰੀ ਸੈਲਸੀਅਸ ਅਤੇ ਸਿਰਸਾ ਵਿੱਚ 7.8 ਡਿਗਰੀ ਸੈਲਸੀਅਸ ਤਾਪਮਾਨ ਸੀ।


ਇਹ ਵੀ ਪੜ੍ਹੋ: Weather Update: हिमाचल के कई जिलों में हो रही बर्फबारी से तापमान में आई गिरावट, दिल्ली-ncr में भी मौसम ने ली करवट