Punjab Weather Update and Schools Holiday News: ਪੰਜਾਬ ਅਤੇ ਹਿਮਾਚਲ ਪ੍ਰਦੇਸ਼ 'ਚ ਭਾਰੀ ਮੀਂਹ ਕਰਕੇ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਵਿੱਚ 23 ਅਗਸਤ ਤੋਂ 26 ਅਗਸਤ ਤੱਕ ਦੇ ਲਈ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।  


COMMERCIAL BREAK
SCROLL TO CONTINUE READING

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕੀਤਾ ਗਿਆ। 


ਉਨ੍ਹਾਂ ਕਿਹਾ, "ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਅੱਜ ਤੁਰੰਤ ਪ੍ਰਭਾਵ (23 ਅਗਸਤ 2023) ਤੋਂ ਮਿਤੀ 26 ਅਗਸਤ 2023 (ਸ਼ਨੀਵਾਰ) ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।"


ਦੱਸਣਯੋਗ ਹੈ ਕਿ ਹੁਣ ਸਕੂਲ 28 ਅਗਸਤ ਨੂੰ ਹੀ ਖੁੱਲਣਗੇ ਕਿਉਂਕਿ 27 ਅਗਸਤ ਨੂੰ ਰਵਿਵਾਰ ਪੈ ਰਿਹਾ ਹੈ।  


ਦੱਸ ਦਈਏ ਕਿ ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਵਿਭਾਗ ਵੱਲੋਂ ਰੈਡ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਇਸ ਦੌਰਾਨ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ। ਇਸ ਦੌਰਾਨ ਹਿਮਾਚਲ ਤੋਂ ਬਾਦਲ ਫਟਣ ਅਤੇ ਲੈਂਡਸਲਾਈਡ ਦੀਆਂ ਵੀ ਕਈ ਘਟਨਾਵਾਂ ਸਾਹਮਣੇ ਆਈਆਂ ਹਨ।


ਜਦੋਂ ਵੀ ਹਿਮਾਚਲ ਪ੍ਰਦੇਸ਼ 'ਚ ਭਾਰੀ ਮੀਂਹ ਪੈਂਦਾ ਹੈ ਤਾਂ ਉਦੋਂ ਪੰਜਾਬ 'ਚ ਹੜ੍ਹ ਵਰਗੇ ਹਾਲਾਤ ਬਣ ਜਾਂਦੇ ਹਨ ਅਤੇ ਇਸ ਕਰਕੇ ਪੰਜਾਬ ਸਰਕਾਰ ਵੱਲੋਂ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਸੂਬੇ 'ਚ ਸਕੂਲਾਂ 'ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। 


ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਮਾਲਵਾ ਖੇਤਰ ਵਿੱਚ ਕਈ ਇਲਾਕਿਆਂ 'ਚ ਸਵੇਰੇ ਤੋਂ ਹੀ ਭਾਰੀ ਮੀਂਹ ਦੇਖਣ ਨੂੰ ਮਿਲ ਰਿਹਾ ਹੈ। 


ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਤੜਕੇ ਸਵੇਰ ਤੋਂ ਹੀ ਕਈ ਥਾਵਾਂ 'ਤੇ ਭਾਰੀ ਮੀਂਹ


ਇਹ ਵੀ ਪੜ੍ਹੋ: Punjab Flood News: 'ਸਤਲੁਜ ਦਰਿਆ ਦੀ ਤਬਾਹੀ ਦਾ ਕਾਰਨ ਗੈਰ-ਕਾਨੂੰਨੀ ਮਾਈਨਿੰਗ' 


(For more latest news in Punjabi apart from Punjab Weather Update and Schools Holiday News, stay tuned to Zee PHH)