Punjab Weather Update: ਸੂਬੇ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਹਾਮਣੇ ਆ ਰਹੀ ਹੈ। ਦਰਅਸਲ, ਮੌਸਮ ਵਿਭਾਗ ਨੇ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਫ਼ਾਜ਼ਿਲਕਾ, ਮੋਗਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਹਿਮਾਚਲ ਦੀ ਸਰਹੱਦ ਨਾਲ ਲੱਗਦੇ ਹਨ। ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਬਿਜਲੀ ਦੀ ਗਰਜ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ।


COMMERCIAL BREAK
SCROLL TO CONTINUE READING

ਮੌਸਮ  ਵਿਭਾਗ ਮੁਤਾਬਿਕ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 35.5 ਡਿਗਰੀ ਦਰਜ ਕੀਤਾ ਗਿਆ। 24 ਘੰਟਿਆਂ ਦੌਰਾਨ ਕਿਸੇ ਵੀ ਥਾਂ 'ਤੇ ਮੀਂਹ ਦਰਜ ਨਹੀਂ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਹਿਣ ਬਾਰੇ ਭਵਿੱਖਵਾਨੀ ਕੀਤੀ ਗਈ ਹੈ। ਚੰਡੀਗੜ੍ਹ ਵਿੱਚ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34.1 ਡਿਗਰੀ ਦਰਜ ਕੀਤਾ ਗਿਆ। 24 ਘੰਟਿਆਂ 'ਚ ਤਾਪਮਾਨ 'ਚ 1.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਤਾਪਮਾਨ 21.0 ਤੋਂ 33.0 ਡਿਗਰੀ ਦੇ ਵਿਚਕਾਰ ਰਹੇਗਾ।


ਇਹ ਵੀ ਪੜ੍ਹੋ: Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 08 ਅਕਤੂਬਰ  2024


ਮੌਸਮ ਵਿਭਾਗ ਅਨੁਸਾਰ ਇਸ ਮਹੀਨੇ ਦੀ 10 ਤਰੀਕ ਤੱਕ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੌਸਮ ਬਦਲ ਜਾਵੇਗਾ। ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵੀ ਆਮ ਦੇ ਬਰਾਬਰ ਹੋ ਜਾਵੇਗਾ। ਜੇਕਰ 11 ਤੋਂ 17 ਅਕਤੂਬਰ ਦੀ ਗੱਲ ਕਰੀਏ ਤਾਂ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਨਾਲ ਹੀ ਤਾਪਮਾਨ ਵੀ ਨਾਰਮਲ ਰਹਿਣ ਦੀ ਸੰਭਾਵਨਾ ਹੈ। ਅਜਿਹੇ 'ਚ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੇਗੀ। ਇਸ ਦੇ ਨਾਲ ਹੀ ਹੁਣ ਘੱਟੋ-ਘੱਟ ਤਾਪਮਾਨ ਵੀ ਘਟਣਾ ਸ਼ੁਰੂ ਹੋ ਗਿਆ ਹੈ। ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਇਹ 23 ਡਿਗਰੀ ਤੋਂ ਹੇਠਾਂ ਡਿੱਗ ਗਿਆ। ਪਠਾਨਕੋਟ ਵਿੱਚ ਸਭ ਤੋਂ ਘੱਟ ਤਾਪਮਾਨ 17.4 ਡਿਗਰੀ ਦਰਜ ਕੀਤਾ ਗਿਆ। 


ਇਹ ਵੀ ਪੜ੍ਹੋ: Haryana Election Result: ਹਰਿਆਣਾ ‘ਚ ਬੀਜੇਪੀ ਦੀ ਹੈਟ੍ਰਿਕ ; 48 ਸੀਟਾਂ ਜਿੱਤਕੇ 57 ਸਾਲਾਂ ਦਾ ਤੋੜਿਆ ਰਿਕਾਰਡ