Punjab Weather Update: ਅਗਲੇ 2 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ; ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
Punjab Weather Update: ਪੰਜਾਬ ਅਤੇ ਹਰਿਆਣਾ ਵਿੱਚ ਮੌਸਮ ਲਗਾਤਾਰ ਬਦਲਦਾ ਜਾ ਰਿਹਾ ਹੈ। ਇਸੇ ਤਰ੍ਹਾਂ ਮੌਸਮ ਵਿਭਾਗ ਨੇ ਵੀ 28 ਫਰਵਰੀ ਤੋਂ 3 ਮਾਰਚ ਦਰਮਿਆਨ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਵਧਦੀ ਗਰਮੀ ਕਣਕ ਦੀ ਫ਼ਸਲ ਲਈ ਹਾਨੀਕਾਰਕ ਸਾਬਤ ਹੋ ਸਕਦੀ ਹੈ।
Punjab Weather Update: ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਇਸ ਦੇ ਨਾਲ ਹੀ ਮੌਸਮ ਵਿੱਚ ਵੀ ਰੋਜ਼ਾਨਾ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਦੱਸ ਦੇਈਏ ਕਿ ਮੌਸਮ ਵਿਭਾਗ ਨੇ ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਹਰਿਆਣਾ ਵਿੱਚ 28 ਫਰਵਰੀ ਤੋਂ 3 ਮਾਰਚ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।
ਜਿਸ ਤਰ੍ਹਾਂ ਘੱਟੋ-ਘੱਟ ਅਤੇ ਵੱਧ ਤੋਂ ਵੱਧ (Punjab Weather Update) ਤਾਪਮਾਨ ਲਗਾਤਾਰ ਵੱਧ ਰਿਹਾ ਹੈ, ਉਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਤੇਜ਼ੀ ਨਾਲ ਵਾਧਾ ਹੋਣ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ ਵਿੱਚ ਲਗਾਤਾਰ ਵੱਧ ਰਹੀ ਗਰਮੀ ਨੇ ਕਣਕ ਦੇ ਕਿਸਾਨਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ।
ਇਹ ਵੀ ਪੜ੍ਹੋ: AAP ਦਾ ਕੇਂਦਰ ਖਿਲਾਫ਼ ਹੱਲਾ ਬੋਲ, ਵਿੱਤ ਮੰਤਰੀ ਹਰਪਾਲ ਚੀਮਾ ਸਮੇਤ ਕਈ ਹਿਰਾਸਤ 'ਚ
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੰਗਲਵਾਰ ਤੋਂ (Punjab Weather Update) ਮੀਂਹ ਪੈਣ ਦੀ ਸੰਭਾਵਨਾ ਹੈ। ਖਾਸ ਕਰਕੇ ਅਚਨਚੇਤੀ ਗਰਮੀ ਕਾਰਨ ਪੰਜਾਬ ਵਿੱਚ ਕਣਕ ਦੀ ਫ਼ਸਲ ਝੁਲਸਣ ਲੱਗੀ ਹੈ। ਜੇਕਰ ਆਉਣ ਵਾਲੇ ਦਿਨਾਂ 'ਚ ਬਾਰਿਸ਼ ਹੁੰਦੀ ਹੈ ਤਾਂ ਇਸ ਨਾਲ ਕਣਕ ਨੂੰ ਜਾਨ ਮਿਲੇਗੀ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਮੰਗਲਵਾਰ ਨੂੰ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ 1 ਮਾਰਚ ਨੂੰ ਕਈ ਇਲਾਕਿਆਂ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਮੌਸਮ ਵਿਭਾਗ ਅਨੁਸਾਰ (Punjab Weather Update) ਪਹਾੜੀ ਖੇਤਰਾਂ ਖਾਸ ਕਰਕੇ ਉਤਰਾਖੰਡ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉਤਰਾਖੰਡ ਦੇ ਮੈਦਾਨੀ ਇਲਾਕਿਆਂ 'ਚ ਵੀ ਗੜੇ ਪੈਣ ਦਾ ਅਲਰਟ ਜਾਰੀ ਹੈ। ਮੌਸਮ ਵਿਭਾਗ ਨੇ ਪਹਾੜੀ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਮੈਦਾਨੀ ਇਲਾਕਿਆਂ ਵਿੱਚ ਗੜੇ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਦੂਜੇ ਪਾਸੇ ਮਾਰਚ ਦੇ ਪਹਿਲੇ ਹਫ਼ਤੇ ਉੱਤਰੀ ਭਾਰਤ (Punjab Weather Update) ਦੇ ਕਈ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ ਪਰ ਮਾਰਚ ਦੇ ਦੂਜੇ ਹਫ਼ਤੇ ਤੋਂ ਖੁਸ਼ਕ ਮੌਸਮ ਅਤੇ ਤੇਜ਼ ਧੁੱਪ ਨਾਲ ਤਾਪਮਾਨ ਵਿੱਚ ਵਾਧਾ ਜ਼ਰੂਰ ਹੋਵੇਗਾ। ਰਾਜਧਾਨੀ ਚੰਡੀਗੜ੍ਹ ਸਮੇਤ ਦੋਵਾਂ ਸੂਬਿਆਂ ਵਿੱਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਉਪਰ ਹੈ, ਜੋ ਫਰਵਰੀ ਮਹੀਨੇ ਦੇ ਆਮ ਨਾਲੋਂ ਕਿਤੇ ਵੱਧ ਹੈ। ਅਜਿਹੇ 'ਚ ਜੇਕਰ ਆਉਣ ਵਾਲੇ ਦਿਨਾਂ 'ਚ ਬਾਰਿਸ਼ ਹੁੰਦੀ ਹੈ ਤਾਂ ਤਾਪਮਾਨ 'ਚ ਗਿਰਾਵਟ ਆ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਰਾਹਤ ਮਿਲੇਗੀ।