Punjab Weather Update: ਪੰਜਾਬ `ਚ ਠੰਡ ਨੇ ਠਾਰੇ ਲੋਕ, ਸੱਤ ਜ਼ਿਲ੍ਹਿਆਂ ਵਿੱਚ ਧੁੰਦ ਦਾ ਰੈੱਡ ਅਲਰਟ
Punjab Weather Update: ਪੰਜਾਬ `ਚ ਠੰਡ ਕਰਕੇ ਕੰਮ ਕਾਜ ਪ੍ਰਭਾਵਿਤ ਹੋ ਰਿਹਾ ਹੈ ਅਤੇ ਹੁਣ ਸੱਤ ਜ਼ਿਲ੍ਹਿਆਂ ਵਿੱਚ ਧੁੰਦ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
Punjab Weather Update: ਪੰਜਾਬ ਵਿੱਚ ਸੰਘਣੀ ਧੁੰਦ ਤੋਂ ਅੱਜ ਥੋੜੀ ਰਾਹਤ ਹੈ ਪਰ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਇਸ ਦੇ ਨਾਲ ਹੀ ਹੁਣ ਮੌਸਮ ਵਿਭਾਗ ਵੱਲੋਂ 5 ਦਿਨਾਂ ਦੀ ਸੀਤ ਲਹਿਰ ਅਤੇ ਸੰਘਣੀ ਧੁੰਦ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਇਸ ਅਲਰਟ ਨਾਲ ਠੰਡ ਦੇ ਵੱਧਣ ਦੇ ਹੋਰ ਆਸਾਰ ਹਨ। ਇਸ ਦੇ ਨਾਲ ਹੀ ਚੰਡੀਗੜ੍ਹ 'ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਬੀਤੇ ਦਿਨੀ ਪੰਜਾਬ ਵਿੱਚ ਸਵੇਰੇ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਕਾਰਨ ਵਿਜ਼ੀਬਿਲਟੀ 20 ਮੀਟਰ ਤੋਂ ਘੱਟ ਹੈ।
ਕਿਹਾ ਜਾ ਰਿਹਾ ਹੈ ਕਿ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਮੌਸਮ (Punjab Weather Update) ਖ਼ਰਾਬ ਰਹਿਣ ਦੀ ਸੰਭਾਵਨਾ ਹੈ ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ ਅਤੇ ਬਠਿੰਡਾ ਸ਼ਾਮਲ ਹਨ। ਬਾਕੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Punjab Weather News: ਸੰਘਣੀ ਧੁੰਦ ਤੇ ਕੜਾਕੇ ਦੀ ਠੰਢ ਨੇ ਪੰਜਾਬ 'ਚ ਛੇੜੀ ਕੰਬਣੀ, ਆਵਾਜਾਈ ਪ੍ਰਭਾਵਿਤ
ਪੰਜਾਬ ਵਿੱਚ ਰਾਤ ਨੂ ਤਾਪਮਾਨ ਬਹੁਤ ਜ਼ਿਆਦਾ ਘੱਟ ਸੀ ਅਤੇ ਸੜਕਾਂ ਉੱਤੇ ਵਿਜੀਬਿਲਟੀ ਇੱਕਦਮ ਘੱਟ ਗਈ ਸੀ। ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਵਿੱਚ ਰਾਤ ਦਾ ਤਾਪਮਾਨ ਆਮ ਨਾਲੋਂ 1.7 ਡਿਗਰੀ ਘੱਟ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਿਕ (Punjab Weather Update) ਕਿਹਾ ਗਿਆ ਹੈ ਕਿ ਹਾਲੇ ਆਉਣ ਵਾਲੇ ਦਿਨਾਂ ਵਿੱਚ ਵੀ ਕੜਾਕੇ ਦੀ ਠੰਡ ਤੋਂ ਕੋਈ ਰਾਹਤ ਨਹੀਂ ਮਿਲੇਗੀ। ਵਿਭਾਗ ਨੇ ਅੱਜ ਪੰਜਾਬ ਦੇ ਸੱਤ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ ਵਿੱਚ ਬੇਹੱਦ ਸੰਘਣੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ਵਿੱਚ ਕੜਾਕੇ ਦੀ ਠੰਢ ਰਹੇਗੀ ਅਤੇ ਸੀਤ ਲਹਿਰ ਵੀ ਜਾਰੀ ਰਹੇਗੀ। ਜਦੋਂ ਕਿ ਬਾਕੀ ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਵੀਰਵਾਰ ਤੋਂ ਅਗਲੇ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਵੇਗੀ ਅਤੇ ਠੰਡੀਆਂ ਹਵਾਵਾਂ ਚੱਲਣਗੀਆਂ ਅਤੇ ਤਾਪਮਾਨ 4 ਤੋਂ 15 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਜੇਕਰ ਗੱਲ ਅੰਮ੍ਰਿਤਸਰ ਦੀ ਕੀਤੀ ਜਾਵੇ ਤਾਂ ਨਿਉਨਤਮ ਤਾਪਮਾਨ ਤਿੰਨ ਡਿਗਰੀ ਤੱਕ ਪਹੁੰਚ ਗਿਆ ਸੀ ਜਿਸ ਕਰਕੇ ਆਮ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੁਧਿਆਣਾ ਦੇ ਕੱਟਰਾਂ ਜਾਮਿਲ ਸਿੰਘ ਵਿਖੇ ਪੂਰੇ ਅੰਮ੍ਰਿਤਸਰ ਦੇ ਹਾਕਰ ਜੋ ਲੋਕਾਂ ਦੇ ਘਰ ਅਖਬਾਰਾਂ ਪਾਉਂਦੇ ਨੇ ਉਹ ਇਕੱਠੇ ਹੁੰਦੇ ਨੇ ਅਸੀਂ ਉਹਨਾਂ ਨਾਲ ਗੱਲ ਕੀਤੀ ਤਾਂ ਉਹਨਾਂ ਨੇ ਕਿਹਾ ਕਿ ਠੰਡ ਲਗਾਤਾਰ ਵੱਧਦੀ ਜਾ ਰਹੀ ਹੈ ਜਿਸ ਕਰਕੇ ਉਹਨਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਹਨਾਂ ਨੇ ਕਿਹਾ ਕਿ ਠੰਡ ਤੋਂ ਬਚਣ ਦੇ ਲਈ ਉਹ ਘਰੋਂ ਨਿੱਘੇ ਕੱਪੜੇ ਪਾ ਕੇ ਆਉਂਦੇ ਨੇ ਤੇ ਵੱਧ ਤੋਂ ਵੱਧ ਉਹਨਾਂ ਵੱਲੋਂ ਅੱਗ ਸੇਕੀ ਜਾ ਰਹੀ ਹੈ, ਤਾਂ ਕਿ ਠੰਡ ਤੋਂ ਉਹਨਾਂ ਦਾ ਬਚਾਅ ਰਹੇ, ਉਹਨਾਂ ਨੇ ਇਹ ਵੀ ਕਿਹਾ ਕਿ ਧੁੰਦ ਦਾ ਫਾਇਦਾ ਚੱਕਦੇ ਹੋਏ ਲੁਟੇਰਿਆਂ ਵੱਲੋਂ ਉਹਨਾਂ ਨਾਲ ਲੁੱਟ ਵੀ ਕੀਤੀ ਜਾਂਦੀ ਹੈ, ਮੌਸਮ ਵਿਗਿਆਨੀਆਂ ਵੱਲੋਂ ਪਹਿਲਾਂ ਹੀ ਪੂਰੇ ਪੰਜਾਬ ਭਰ ਦੇ ਵਿੱਚ ਰੈਡ ਅਲਰਟ ਜਾਰੀ ਕੀਤਾ ਗਿਆ ਹੈ।