Punjab Weather Update: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਸ਼ਿਮਲਾ ਤੋਂ ਹੇਠਾਂ ਆ ਗਿਆ ਹੈ ਅਤੇ ਇਸ ਨਾਲ ਠੰਡ ਬਹੁਤ ਜ਼ਿਆਦਾ ਵੱਧ ਗਈ ਹੈ। ਪੰਜਾਬ ਵਿੱਚ ਰਾਤ ਦਾ ਤਾਪਮਾਨ ਵੀ ਆਮ ਨਾਲੋਂ ਹੇਠਾਂ ਪਹੁੰਚ ਗਿਆ ਹੈ। ਸੰਘਣੀ ਧੁੰਦ ਦੇ ਕਹਿਰ ਕਰਕੇ ਸੜਕਾਂ ਉੱਤੇ ਵਿਜੀਬਿਲਟੀ ਘੱਟ ਗਈ ਹੈ। ਇਸ ਦੇ ਨਾਲ ਹੀ ਪੰਜਾਬ ਦੇ ਜ਼ਿਲ੍ਹੇ ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 21.0 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 0.9 ਡਿਗਰੀ ਸੈਲਸੀਅਸ ਘੱਟ ਸੀ।


COMMERCIAL BREAK
SCROLL TO CONTINUE READING

ਦੂਜੇ ਪਾਸੇ ਮੌਸਮ ਵਿਭਾਗ (Punjab Weather Update) ਨੇ ਦੱਸਿਆ ਕਿ ਪੰਜਾਬ ਦੇ ਨੌਂ ਜ਼ਿਲ੍ਹਿਆਂ ਦਾ ਘੱਟੋ-ਘੱਟ ਤਾਪਮਾਨ ਸ਼ਿਮਲਾ-ਧਰਮਸ਼ਾਲਾ ਦੇ ਘੱਟੋ-ਘੱਟ ਤਾਪਮਾਨ ਤੋਂ ਹੇਠਾਂ ਚਲਾ ਗਿਆ ਹੈ। ਇਸ ਤੋਂ ਪਤਾ ਲੱਗਾ ਹੈ ਕਿ ਪੰਜਾਬ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ। ਪੰਜਾਬ ਦੇ ਫਰੀਦਕੋਟ ਵਿੱਚ ਸਭ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ ਹੈ। ਇੱਥੇ ਰਾਤ ਦਾ ਤਾਪਮਾਨ ਚਾਰ ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ।


ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਹੁਣ ਸੀਤ ਲਹਿਰ ਦਾ ਕਹਿਰ, IMD ਵੱਲੋਂ 10 ਜ਼ਿਲ੍ਹਿਆਂ 'ਚ ਆਰੇਂਜ ਅਲਰਟ

ਪੰਜਾਬ ਦੇ ਜ਼ਿਲ੍ਹੇ (Punjab Weather Update)  ਜਿਵੇਂ ਰੋਪੜ, ਫ਼ਿਰੋਜ਼ਪੁਰ, ਗੁਰਦਾਸਪੁਰ, ਅੰਮ੍ਰਿਤਸਰ, ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ ਪੰਜ ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਮੌਸਮ ਵਿਭਾਗ ਅਨੁਸਾਰ ਅਗਲੇ ਚਾਰ ਦਿਨਾਂ ਤੱਕ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੇ ਨਾਲ ਸੀਤ ਲਹਿਰ ਜਾਰੀ ਰਹਿ ਸਕਦੀ ਹੈ। ਇਸ ਦੇ ਨਾਲ ਹੀ 23 ਦਸੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਿਸ ਨਾਲ ਠੰਢ ਦੀ ਤੀਬਰਤਾ ਹੋਰ ਵੱਧ ਜਾਵੇਗੀ।


ਧੁੰਦ ਦੀ ਚਿਤਾਵਨੀ
ਪੰਜਾਬ ਦੇ ਜ਼ਿਲ੍ਹੇ ਜਿਵੇਂ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਲਈ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।


ਇਹ ਵੀ ਪੜ੍ਹੋ: Punjab News: ਬਹਿਰੀਨ 'ਚ ਜੇਤੂ ਕਬੱਡੀ ਖਿਡਾਰੀ ਗੁਰਪ੍ਰਰੀਤ ਸਿੰਘ ਦਾ ਮਾਨਸਾ ਪਿੰਡ ਵਾਸੀਆਂ ਨੇ ਕੀਤਾ ਸ਼ਾਨਦਾਰ ਸਵਾਗਤ 

ਗੌਰਤਲਬ ਹੈ ਕਿ ਬੀਤੇ ਦਿਨੀ ਮੰਗਲਵਾਰ ਸੀਤ ਲਹਿਰ ਕਾਰਨ ਅੰਮ੍ਰਿਤਸਰ, ਬਠਿੰਡਾ ਅਤੇ ਜਲੰਧਰ ਦੇ ਆਦਮਪੁਰ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਡਿੱਗ ਗਿਆ। ਹੁਣ ਇਸ ਦੇ ਨਾਲ ਹੀ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਆਉਣ ਵਾਲੇ ਦਿਨਾਂ 'ਚ ਮੌਸਮ ਖੁਸ਼ਕ ਰਹੇਗਾ ਪਰ ਸੰਘਣੀ ਧੁੰਦ ਅਤੇ ਸੀਤ ਲਹਿਰ ਕਾਰਨ ਠੰਡ ਵਧੇਗੀ।