Punjab Weather Update:  ਪੰਜਾਬ ਵਿੱਚ ਅੱਜ ਸੰਘਣੀ ਧੁੰਦ ਤੋਂ ਥੋੜੀ ਰਾਹਤ ਮਿਲੀ ਹੈ ਅਤੇ ਇਸ ਦੇ ਨਾਲ ਹੀ ਤੇਜ ਹਵਾਵਾਂ ਵੀ ਜਾਰੀ ਹਨ। ਮੌਸਮ ਵਿਭਾਗ ਵੱਲੋਂ ਕਿਹਾ ਜਾ ਰਿਹਾ ਹੈ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੁੱਪ ਦੇ ਆਸਾਰ ਹਨ ਅਤੇ ਕਿਤੇ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਹੈ।  ਉੱਤਰੀ ਭਾਰਤ 'ਚ ਕੜਾਕੇ ਦੀ ਠੰਡ ਦਰਮਿਆਨ ਸੰਘਣੀ ਧੁੰਦ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਸਵੇਰ ਤੋਂ ਹੀ ਧੁੰਦ ਕਾਰਨ ਜਹਾਜ਼ਾਂ ਅਤੇ ਰੇਲ ਗੱਡੀਆਂ ਦੀ ਆਵਾਜਾਈ ਵਿੱਚ ਵਿਘਨ ਪਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਵੀ ਠੰਡ ਦਾ ਕਹਿਰ ਜਾਰੀ ਹੈ। 


COMMERCIAL BREAK
SCROLL TO CONTINUE READING

ਸੂਬੇ ਵਿੱਚ ਠੰਢ ਦਾ ਕਹਿਰ ਜਾਰੀ ਹੈ। ਰਾਹਤ ਦੀ ਗੱਲ ਇਹ ਹੈ ਕਿ ਸੋਮਵਾਰ ਰਾਤ ਤੋਂ ਸੂਬੇ 'ਚ ਧੁੰਦ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਗਿਆਨੀਆਂ ਮੁਤਾਬਕ ਘੱਟੋ-ਘੱਟ ਤਾਪਮਾਨ ਦੋ ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ। ਵਿਭਾਗ ਨੇ ਬੁੱਧਵਾਰ ਤੋਂ ਸ਼ਨੀਵਾਰ ਤੱਕ ਪੀਲੇ ਠੰਡੇ ਦਿਨ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਕੁਝ ਥਾਵਾਂ 'ਤੇ ਧੁੰਦ ਵੀ ਪੈ ਸਕਦੀ ਹੈ।


ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਫ਼ਤਿਹਗੜ੍ਹ ਸਾਹਿਬ, ਪਟਿਆਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦਾ ਔਸਤ ਤਾਪਮਾਨ 8.3 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਅੱਜ ਧੁੱਪ ਨਿਕਲਣ ਦੀ ਸੰਭਾਵਨਾ ਘੱਟ ਹੈ।


ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਸੰਘਣੀ ਧੁੰਦ, ਮੌਸਮ ਵਿਭਾਗ ਵੱਲੋਂ ਯੇਲੋ ਅਲਰਟ, ਜਾਣੋ ਆਪਣੇ ਸ਼ਹਿਰ ਦਾ ਹਾਲ


ਬੀਤੇ ਦਿਨੀ ਪੰਜਾਬ 'ਚ ਦਿਨ ਦੇ ਤਾਪਮਾਨ 'ਚ 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਤੋਂ ਬਾਅਦ ਹੁਣ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 8.3 ਡਿਗਰੀ ਹੇਠਾਂ ਪਹੁੰਚ ਗਿਆ ਹੈ। ਐਸਬੀਐਸ ਨਗਰ ਦਾ ਵੱਧ ਤੋਂ ਵੱਧ ਤਾਪਮਾਨ 8.4 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ 'ਚ ਪਾਰਾ 9.5 ਡਿਗਰੀ ਰਿਹਾ, ਜੋ ਕਿ ਆਮ ਨਾਲੋਂ 7.1 ਡਿਗਰੀ ਘੱਟ ਸੀ।


ਇਸੇ ਤਰ੍ਹਾਂ ਲੁਧਿਆਣਾ ਦਾ ਪਾਰਾ 10.6 ਡਿਗਰੀ ਰਿਹਾ ਜੋ ਆਮ ਨਾਲੋਂ 6.5 ਡਿਗਰੀ ਘੱਟ, ਪਟਿਆਲਾ ਦਾ 11.0 ਡਿਗਰੀ ਜੋ ਕਿ ਆਮ ਨਾਲੋਂ 6.7 ਡਿਗਰੀ ਘੱਟ, ਬਠਿੰਡਾ ਦਾ ਪਾਰਾ 10.0 ਡਿਗਰੀ ਰਿਹਾ ਜੋ ਆਮ ਨਾਲੋਂ 11.2 ਡਿਗਰੀ ਘੱਟ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਪਠਾਨਕੋਟ ਵਿੱਚ ਤਾਪਮਾਨ 11.2 ਡਿਗਰੀ ਸੈਲਸੀਅਸ ਰਿਹਾ।