Punjab Weather Update: ਪੰਜਾਬ 'ਚ ਠੰਡ ਨੇ ਠਾਰੇ ਲੋਕ, 23 ਜ਼ਿਲ੍ਹਿਆਂ ਵਿੱਚ ਧੁੰਦ ਅਤੇ ਠੰਢ ਦਾ ਅਲਰਟ
Advertisement
Article Detail0/zeephh/zeephh2039651

Punjab Weather Update: ਪੰਜਾਬ 'ਚ ਠੰਡ ਨੇ ਠਾਰੇ ਲੋਕ, 23 ਜ਼ਿਲ੍ਹਿਆਂ ਵਿੱਚ ਧੁੰਦ ਅਤੇ ਠੰਢ ਦਾ ਅਲਰਟ

Punjab Weather Update: ਪੰਜਾਬ 'ਚ ਠੰਡ ਤੇ ਧੁੰਦ ਦਾ ਕਹਿਰ ਜਾਰੀ ਹੈ ਅਤੇ ਮੌਸਮ ਵਿਭਾਗ ਦੇ ਮੁਤਾਬਿਕ ਗੁਰਦਾਸਪੁਰ ਸ਼ਿਮਲਾ ਤੋਂ ਵੀ ਜ਼ਿਆਦਾ ਠੰਡ ਰਿਹਾ ਹੈ।

Punjab Weather Update: ਪੰਜਾਬ 'ਚ ਠੰਡ ਨੇ ਠਾਰੇ ਲੋਕ, 23 ਜ਼ਿਲ੍ਹਿਆਂ ਵਿੱਚ ਧੁੰਦ ਅਤੇ ਠੰਢ ਦਾ ਅਲਰਟ

Punjab Weather Update: ਪੰਜਾਬ ਵਿੱਚ ਸ਼ਿਮਲਾ ਤੋਂ ਵੀ ਜ਼ਿਆਦਾ ਠੰਡ ਪੈ ਰਹੀ ਹੈ ਅਤੇ ਇਸ ਦੇ ਨਾਲ ਹੀ ਪੰਜਾਬ ਦਾ ਘੱਟੋ-ਘੱਟ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਬੀਤੀ ਰਾਤ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਗੁਰਦਾਸਪੁਰ ਦਾ ਘੱਟੋ-ਘੱਟ ਤਾਪਮਾਨ 6.6 ਡਿਗਰੀ ਦਰਜ ਕੀਤਾ ਗਿਆ, ਜੋ ਕਿ ਪੂਰੇ ਸੂਬੇ ਵਿੱਚ ਸਭ ਤੋਂ ਘੱਟ ਹੈ। ਜਦੋਂ ਕਿ ਸ਼ਿਮਲਾ ਦਾ ਘੱਟੋ-ਘੱਟ ਤਾਪਮਾਨ 7.6 ਡਿਗਰੀ ਦਰਜ ਕੀਤਾ ਗਿਆ ਹੈ।

ਮੌਸਮ ਵਿਭਾਗ ਦੇ ਅਨੁਸਾਰ ਹੁਣ ਪੰਜਾਬ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਮੰਗਲਵਾਰ ਤੋਂ ਚਾਰ ਦਿਨਾਂ ਤੱਕ ਪੰਜਾਬ ਵਿੱਚ ਸੰਘਣੀ ਧੁੰਦ ਛਾਈ ਰਹੇਗੀ। ਨਾਲ ਹੀ, ਇਸ ਦੌਰਾਨ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬਹੁਤ ਠੰਡੇ ਦਿਨ ਰਹਿਣਗੇ। ਹਾਲਾਂਕਿ ਮੌਸਮ ਖੁਸ਼ਕ ਰਹੇਗਾ।

ਦੂਜੇ ਪਾਸੇ ਬੀਤੇ ਦਿਨੀ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 7 ਡਿਗਰੀ ਅਤੇ ਬਠਿੰਡਾ ਦਾ ਘੱਟੋ-ਘੱਟ ਤਾਪਮਾਨ 7.4 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਰਾਤ ਅਤੇ ਦਿਨ ਵਿਚ ਠੰਢ ਵਧ ਗਈ ਹੈ। ਇਸ ਨੂੰ ਠੰਡੇ ਦਿਨ ਅਤੇ ਸੀਤ ਲਹਿਰ ਦੀ ਸਥਿਤੀ ਮੰਨਿਆ ਜਾਂਦਾ ਹੈ।

ਇਹ ਵੀ ਪੜ੍ਹੋ: Eggs Benefits: ਸਰਦੀਆਂ 'ਚ ਰੋਜ਼ਾਨਾ ਖਾਓ ਦੋ ਆਂਡੇ, ਇਹ ਬਿਮਾਰੀਆਂ ਹੋਣਗੀਆਂ ਦੂਰ, ਮਿਲੇਗਾ ਫਾਇਦਾ

ਇਸ ਤੋਂ ਪਹਿਲਾਂ ਸੋਮਵਾਰ ਸਵੇਰੇ ਲੋਕਾਂ ਨੇ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਡ ਨਾਲ ਨਵੇਂ ਸਾਲ ਦੀ ਸ਼ੁਰੂਆਤ ਕੀਤੀ। ਸੂਬੇ 'ਚ 80 ਥਾਵਾਂ 'ਤੇ ਲੋਕਾਂ ਨੂੰ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਠੰਢ ਵੀ ਵੱਧ ਗਈ ਹੈ। ਇਨ੍ਹਾਂ ਖੇਤਰਾਂ ਵਿੱਚ ਡੇਰਾ ਬਾਬਾ ਨਾਨਕ ਤੋਂ ਡੇਰਾਬੱਸੀ ਤੱਕ, ਪੰਜਾਬ ਦਾ ਪ੍ਰਵੇਸ਼ ਦੁਆਰ ਸ਼ਾਮਲ ਹੈ। ਹਰ ਪਾਸੇ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ।

ਇਸ ਦੇ ਨਾਲ ਹੀ ਸਰਕਾਰ ਨੇ ਸੂਬੇ ਵਿੱਚ ਆਂਗਣਵਾੜੀ ਕੇਂਦਰਾਂ ਦਾ ਸਮਾਂ ਵੀ ਬਦਲ ਦਿੱਤਾ ਹੈ। ਹੁਣ ਕੇਂਦਰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਖੁੱਲ੍ਹਣਗੇ। ਇਹ ਹੁਕਮ 14 ਜਨਵਰੀ ਤੱਕ ਲਾਗੂ ਰਹੇਗਾ।

ਇਹ ਵੀ ਪੜ੍ਹੋ: Eggs Benefits: ਸਰਦੀਆਂ 'ਚ ਰੋਜ਼ਾਨਾ ਖਾਓ ਦੋ ਆਂਡੇ, ਇਹ ਬਿਮਾਰੀਆਂ ਹੋਣਗੀਆਂ ਦੂਰ, ਮਿਲੇਗਾ ਫਾਇਦਾ 

ਫਿਲਹਾਲ ਜਨਵਰੀ ਦੇ ਅਗਲੇ ਚਾਰ ਦਿਨ ਮੌਸਮ ਖੁਸ਼ਕ ਰਹੇਗਾ ਪਰ ਬਾਰਿਸ਼ ਦੇ ਲਿਹਾਜ਼ ਨਾਲ ਜਨਵਰੀ ਦਾ ਮਹੀਨਾ ਚੰਗਾ ਰਹੇਗਾ। ਸੋਮਵਾਰ ਨੂੰ ਅੰਮ੍ਰਿਤਸਰ 'ਚ ਵੱਧ ਤੋਂ ਵੱਧ ਤਾਪਮਾਨ 11.7 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ 5.4 ਡਿਗਰੀ ਸੈਲਸੀਅਸ ਘੱਟ ਸੀ।

Trending news