Punjab Weather Update: ਪੰਜਾਬ ਵਿੱਚ ਗਰਮੀ ਨੇ ਤੋੜੇ ਸਾਰੇ ਰਿਕਾਰਡ, ਪਾਰਾ ਪਹੁੰਚਿਆ 47.1 ਤੋਂ ਪਾਰ
Punjab Weather Update: ਅਗਲੇ ਕੁਝ ਦਿਨਾਂ ਵਿੱਚ ਉੱਤਰ ਪ੍ਰਦੇਸ਼, ਪੂਰਬੀ ਮੱਧ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਅਲੱਗ-ਥਲੱਗ ਹਿੱਸਿਆਂ ਵਿੱਚ ਰਾਤ ਨੂੰ ਵੀ ਗਰਮੀ ਦਾ ਪ੍ਰਕੋਪ ਜਾਰੀ ਰਹੇਗਾ ਹੈ।
Punjab Weather Update: ਪੰਜਾਬ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਫਾਜ਼ਿਲਕਾ ਵਿੱਚ ਤਾਪਮਾਨ 47 ਡਿਗਰੀ ਨੂੰ ਪਾਰ ਕਰ ਗਿਆ ਹੈ। ਲੋਕਾਂ ਨੂੰ ਹੋਰ ਵੀ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ 2 ਦਿਨਾਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਅੱਜ ਸੂਬੇ ਦੇ 17 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਅਤੇ 6 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸਾਰੇ ਜ਼ਿਲ੍ਹੇ 42 ਡਿਗਰੀ ਨੂੰ ਪਾਰ ਕਰ ਰਹੇ ਹਨ, 10 ਜ਼ਿਲ੍ਹਿਆਂ ਵਿੱਚ ਤਾਪਮਾਨ 45 ਡਿਗਰੀ ਤੋਂ ਵੱਧ ਦਰਜ ਕੀਤਾ ਗਿਆ ਹੈ।
ਅੱਜ ਸੂਬੇ ਦੇ 17 ਜ਼ਿਲ੍ਹਿਆਂ ਵਿੱਚ ਹੀਟ ਵੇਵ ਅਤੇ ਔਰੇਂਜ ਅਲਰਟ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮੋਗਾ, ਸੰਗਰੂਰ, ਪਟਿਆਲਾ, ਮੋਹਾਲੀ ਅਤੇ ਮਲੇਰਕੋਟਲਾ ਸ਼ਾਮਲ ਹਨ। ਜਦੋਂਕਿ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਧਰ, ਮੌਸਮ ਵਿਭਾਗ ਨੇ ਲੁਧਿਆਣਾ ਅਤੇ ਪਟਿਆਲਾ ਵਿੱਚ ਸਖ਼ਤ ਗਰਮੀ ਪੈਣ ਦੀ ਸੂਚਨਾ ਦਿੱਤੀ ਹੈ। ਇਸੇ ਤਰ੍ਹਾਂ ਅੰਮ੍ਰਿਤਸਰ, ਗੁਰਦਾਸਪੁਰ ਅਤੇ ਬਠਿੰਡਾ ਵਿੱਚ ਹੀਟ ਵੇਵ ਦੇ ਹਾਲਾਤ ਦਰਜ ਕੀਤੇ ਗਏ ਹਨ।
ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਾਜ਼ਿਲਕਾ ਵਿੱਚ 47.1 ਡਿਗਰੀ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਅੰਮ੍ਰਿਤਸਰ 44.4 ਡਿਗਰੀ, ਲੁਧਿਆਣਾ 44.3 ਡਿਗਰੀ, ਪਟਿਆਲਾ 45.1 ਡਿਗਰੀ, ਗੁਰਦਾਸਪੁਰ 46.5 ਡਿਗਰੀ, ਐਸ.ਬੀ.ਐਸ.ਨਗਰ 42.8 ਡਿਗਰੀ, ਫਰੀਦਕੋਟ 44.7 ਡਿਗਰੀ, ਫ਼ਿਰੋਜ਼ਪੁਰ 42.9 ਡਿਗਰੀ, ਜਲੰਧਰ 42.1 ਡਿਗਰੀ, ਮੋਹਾਲੀ 4.34 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਸੂਬੇ 'ਚ ਤਾਪਮਾਨ 'ਚ ਘੱਟੋ-ਘੱਟ 0.3 ਡਿਗਰੀ ਦਾ ਵਾਧਾ ਹੋਇਆ ਹੈ। ਹਾਲਾਂਕਿ ਇਹ ਆਮ ਤਾਪਮਾਨ ਤੋਂ 4.6 ਡਿਗਰੀ ਜ਼ਿਆਦਾ ਹੈ।
ਗਰਮੀ ਤੋਂ ਕੋਈ ਰਾਹਤ
ਆਈਐਮਡੀ ਨੇ ਕਿਹਾ ਕਿ ਘੱਟੋ-ਘੱਟ ਅਗਲੇ ਦੋ ਦਿਨਾਂ ਤੱਕ ਤੇਜ਼ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਮੌਸਮ ਵਿਗਿਆਨੀਆਂ ਨੇ ਕਿਹਾ ਕਿ ਇੱਕ ਨਵੀਂ ਪੱਛਮੀ ਗੜਬੜ ਵੀਰਵਾਰ ਨੂੰ ਭਾਰਤ ਦੇ ਉੱਤਰ-ਪੱਛਮੀ ਹਿੱਸਿਆਂ ਵਿੱਚ ਆਉਣ ਦੀ ਸੰਭਾਵਨਾ ਹੈ, ਜਿਸ ਨਾਲ ਹਫਤੇ ਦੇ ਅੰਤ ਵਿੱਚ ਖੇਤਰ ਵਿੱਚ ਮੀਂਹ ਪੈ ਸਕਦਾ ਹੈ। ਅਗਲੇ ਕੁਝ ਦਿਨਾਂ ਵਿੱਚ ਉੱਤਰ ਪ੍ਰਦੇਸ਼, ਪੂਰਬੀ ਮੱਧ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਅਲੱਗ-ਥਲੱਗ ਹਿੱਸਿਆਂ ਵਿੱਚ ਰਾਤ ਨੂੰ ਵੀ ਗਰਮੀ ਦਾ ਪ੍ਰਕੋਪ ਜਾਰੀ ਰਹੇਗਾ ਹੈ।