Punjab Weather Update: ਪੰਜਾਬ ਅਤੇ ਹਰਿਆਣਾ ਵਿੱਚ ਅੱਤ ਦੀ ਗਰਮੀ ਦਾ ਕਹਿਰ ਐਤਵਾਰ ਨੂੰ ਵੀ ਜਾਰੀ ਰਿਹਾ। ਪੰਜਾਬ ਵਿੱਚ ਸਮਰਾਲਾ ਅਤੇ ਹਰਿਆਣਾ ਦੇ ਨੂੰਹ ਵਿੱਚ ਤਾਪਮਾਨ 47.2 ਡਿਗਰੀ ਅਤੇ 46.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੋ ਕਿ ਦੋਵੇ ਸੂਬਿਆਂ ਦਾ ਸਭ ਤੋਂ ਤਾਪਮਾਨ ਸੀ। ਚੰਡੀਗੜ੍ਹ ਵਿੱਚ ਵੀ ਗਰਮੀ ਦਾ ਕਾਫੀ ਜ਼ਿਆਦਾ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਵੱਧ ਤੋਂ ਵੱਧ ਤਾਪਮਾਨ 44.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


COMMERCIAL BREAK
SCROLL TO CONTINUE READING

ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 18 ਜੂਨ ਨੂੰ ਵੱਖ-ਵੱਖ ਥਾਵਾਂ 'ਤੇ ਅਤੇ 19-21 ਜੂਨ ਦੌਰਾਨ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਪੰਜਾਬ ਵਿੱਚ 17 ਜੂਨ ਨੂੰ ਵੱਖ-ਵੱਖ ਥਾਵਾਂ 'ਤੇ ਅਤੇ 18-21 ਜੂਨ ਦੌਰਾਨ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।


ਬਠਿੰਡਾ ਵਿੱਚ 46.3 ਡਿਗਰੀ ਸੈਲਸੀਅਸ ਤੇ ​​ਪਠਾਨਕੋਟ ਵਿੱਚ 46.1 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਅੰਮ੍ਰਿਤਸਰ (45.8 ਡਿਗਰੀ), ਲੁਧਿਆਣਾ (44.6 ਡਿਗਰੀ), ਪਟਿਆਲਾ (45.5 ਡਿਗਰੀ), ਗੁਰਦਾਸਪੁਰ (46 ਡਿਗਰੀ) ਅਤੇ ਫਿਰੋਜ਼ਪੁਰ (44.3 ਡਿਗਰੀ) ਤਾਪਮਾਨ ਦਾ ਲੋਕਾਂ ਨੂੰ ਸਹਾਮਣਾ ਕਰਨ ਪਿਆ।


ਮੌਸਮ ਵਿਭਾਗ ਨੇ 18 ਜੂਨ ਤੋਂ ਤਿੰਨ ਦਿਨ ਪੰਜਾਬ ਵਿਚ ਕਈ ਥਾਵਾਂ ’ਤੇ ਮੀਂਹ ਪੈਣ ਦੀ ਭਵਿੱਖਬਾਣੀ ਵੀ ਕੀਤੀ ਹੈ। ਵਿਭਾਗ ਅਨੁਸਾਰ ਇਸ ਨੂੰ ਮੌਨਸੂਨ ਤੋਂ ਪਹਿਲਾਂ ਵਾਲੀ ਬਾਰਿਸ਼ ਨਹੀਂ ਕਿਹਾ ਜਾ ਸਕਦਾ। ਮੀਂਹ ਨਾਲ ਤਾਪਮਾਨ 'ਚ ਮਾਮੂਲੀ ਗਿਰਾਵਟ ਨਾਲ ਗਰਮੀ ਤੋਂ ਕੁਝ ਰਾਹਤ ਜ਼ਰੂਰ ਮਿਲ ਸਕਦੀ ਹੈ। ਪੰਜਾਬ ਦੇ ਘੱਟੋ-ਘੱਟ ਤਾਪਮਾਨ ‘ਚ 0.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਸ ਕਾਰਨ ਹੁਣ ਇਹ ਆਮ ਨਾਲੋਂ 2.5 ਡਿਗਰੀ ਵੱਧ ਹੋ ਗਿਆ ਹੈ।


ਇਹ ਵੀ ਪੜ੍ਹੋ: Eid Ul Adha 2024: ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਬਕਰੀਦ ਦਾ ਤਿਉਹਾਰ


ਦੱਸ ਦੇਈਏ ਕਿ ਸੂਬੇ ਵਿੱਚ ਗਰਮੀ ਨੇ ਪਿਛਲੇ 65 ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਆਲਮ ਇਹ ਹੈ ਕਿ ਲੋਕਾਂ ਦੇ ਘਰਾਂ ਵਿਚੋਂ ਬਾਹਰ ਨਾ ਨਿਕਲਣ ਕਾਰਣ ਬਾਜ਼ਾਰਾਂ ਵਿਚ ਸੁੰਨ ਪਸਰੀ ਪਈ ਹੈ। ਮਾਹਿਰਾਂ ਨੇ ਹੀਟ ਵੇਵ ਤੋਂ ਬਚਣ ਲਈ ਧੁੱਪੇ ਜਾਣ ਤੋਂ ਪਰਹੇਜ਼ ਕਰਨ ਦੀ ਹਦਾਇਤ ਕੀਤੀ ਹੈ। ਬਹੁਤ ਜ਼ਰੂਰੀ ਕੰਮ ਹੋਣ 'ਤੇ ਬਾਹਰ ਨਿਕਲਿਆ ਜਾਵੇ।