Punjab Weather Update: ਪੰਜਾਬ `ਚ ਆਉਣ ਵਾਲੇ ਦਿਨਾਂ ਹੋਰ ਵਧੇਗੀ ਗਰਮੀ, ਲੋਕਾਂ ਨੂੰ ਹੀਟ ਵੇਵ ਤੋਂ ਬਚਣ ਦੀ ਸਲਾਹ
Punjab Weather Update: ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਲੋਕਾਂ ਨੂੰ ਆਪਣੇ ਚਿਹਰੇ ਢੱਕ ਕੇ ਬਾਹਰ ਜਾਣ ਦੀ ਸਲਾਹ ਦਿੱਤੀ ਗਈ ਹੈ।
Punjab Weather Update: ਪੰਜਾਬ ਵਿੱਚ ਇਸ ਵੇਲੇ ਅੱਤ ਦੀ ਗਰਮੀ ਪੈ ਰਹੀ ਹੈ। ਲੋਕਾਂ ਦਾ ਘਰ ਤੋਂ ਨਿਕਲਣਾ ਔਖਾ ਹੋ ਗਿਆ ਹੈ। ਦੁਪਹਿਰ ਹੀ ਨਹੀਂ ਬਲਕਿ ਹੁਣ ਸਵੇਰ ਵੇਲੇ ਗਰਮੀ ਬਹੁਤ ਜ਼ਿਆਦਾ ਵੱਧ ਗਈ ਹੈ। ਪੰਜਾਬ ਦੇ ਲੋਕਾਂ ਨੂੰ ਅਗਲੇ 4 ਦਿਨਾਂ ਤੱਕ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਅੱਜ ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਲਈ ਯੈਲੋ ਅਲਰਟ ਅਤੇ 8 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ।
ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.0 ਡਿਗਰੀ ਦਾ ਵਾਧਾ ਹੋਇਆ ਹੈ। ਅੱਜ ਤਾਪਮਾਨ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਹੁਣ 40 ਤੋਂ ਪਾਰ ਹੋ ਗਿਆ ਹੈ।
ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਬੀਤੇ ਦਿਨੀ ਪੰਜਾਬ ਦਾ ਪਠਾਨਕੋਟ ਸਭ ਤੋਂ ਗਰਮ ਰਿਹਾ। ਜਿੱਥੇ ਤਾਪਮਾਨ 46.9 ਡਿਗਰੀ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਸੂਬੇ ਵਿੱਚ ਝੋਨੇ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਵਿਭਾਗ ਨੇ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਅੱਠ ਘੰਟੇ ਬਿਜਲੀ ਦੇਣ ਦੀ ਤਿਆਰੀ ਕਰ ਲਈ ਹੈ। ਅਜਿਹੇ 'ਚ ਕੇਂਦਰ ਨੂੰ 1000 ਮੈਗਾਵਾਟ ਹੋਰ ਬਿਜਲੀ ਦੇਣ ਲਈ ਕਿਹਾ ਗਿਆ ਹੈ। ਰਾਜ ਦੀ ਕੁੱਲ ਬਿਜਲੀ ਉਤਪਾਦਨ ਸਮਰੱਥਾ 6500 ਮੈਗਾਵਾਟ ਹੈ, ਜਿਸ ਦੇ ਹੁਣ 15500 ਮੈਗਾਵਾਟ ਤੱਕ ਪਹੁੰਚਣ ਦੀ ਸੰਭਾਵਨਾ ਹੈ।
ਪੰਜਾਬ ਵਿੱਚ ਬਿਜਲੀ ਦੇ ਬਹੁਤਾ ਜ਼ਿਆਦਾ ਕੱਟ ਲੱਗ ਰਹੇ ਹਨ ਜਿਸ ਕਰਕੇ ਲੋਕਾੰ ਨੂੰ ਰਾਤ ਰਾਤ ਬੈਠ ਕੇ ਗੁਜਾਰਨੀ ਪੈਂਦੀ ਹੈ। ਇੱਕ ਪਾਸੇ ਅੱਤ ਦੀ ਗਰਮੀ ਤੇ ਦੂਜੇ ਪਾਸੇ ਬਿਜਲੀ ਦੇ ਕੱਟ ਕਰਕੇ ਲੋਕ ਖਾਸੇ ਪਰੇਸ਼ਾਨ ਹਨ। ਪੰਜਾਬ ਵਿੱਚ ਅੱਜ ਸਵੇਰ ਵੇਲੇ ਤਾਂ ਮੌਸਮ ਠੰਡਾ ਸੀ ਪਰ ਹੁਣ ਫਿਰ ਗਰਮੀ ਦਾ ਕਹਿਰ ਸ਼ੁਰੂ ਹੋ ਗਿਆ ਹੈ। ਆਈਐਮਡੀ ਨੇ ਕਿਹਾ ਕਿ ਅਗਲੇ 5 ਦਿਨਾਂ ਦੌਰਾਨ ਪੂਰਬੀ ਭਾਰਤ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹੀਟਵੇਵ ਦੇ ਹਾਲਾਤ ਜਾਰੀ ਰਹਿਣ ਦੀ ਸੰਭਾਵਨਾ ਹੈ।
ਹੀਟ ਵੇਵ ਦਾ ਯੈਲੋ ਅਲਰਟ
ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਮੋਗਾ, ਪਟਿਆਲਾ, ਮੋਹਾਲੀ, ਮਲੇਰਕੋਟਲਾ ਅਤੇ ਫਤਿਹਗੜ੍ਹ ਲਈ ਹੀਟ ਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਸੰਗਰੂਰ, ਮਾਨਸਾ, ਬਰਨਾਲਾ, ਲੁਧਿਆਣਾ, ਬਠਿੰਡਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Punjab Weather Update: ਹੋ ਜਾਓ ਤਿਆਰ! ਪੰਜਾਬ 'ਚ ਵੱਧ ਸਕਦੀ ਹੈ ਹੋਰ ਗਰਮੀ, ਜਾਣੋ ਕਿਹੋ ਜਿਹਾ ਰਹੇਗਾ ਮੌਸਮ