Punjab Weather Update: ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਇਸ ਦੇ ਨਾਲ ਪੰਜਾਬ ਦੇ ਕਈ ਥਾਵਾਂ ਉੱਤੇ ਮੀਂਹ ਪੈਣ ਨਾਲ ਲੋਕਾਂ ਨੂੰ ਥੋੜੀ ਰਾਹਤ ਮਿਲੀ ਹੈ। ਪੰਜਾਬ ਵਿੱਚ ਜਿੰਨੀ ਗਰਮਾ ਪੈ ਰਹੀ ਹੈ ਉਸ ਦੇ ਨਾਲ ਹੀ ਬਿਜਲੀ ਦੇ ਕੱਟ ਵੀ ਲੱਗ ਰਹੇ ਹਨ।  ਵੈਸਟਰਨ ਡਿਸਟਰਬੈਂਸ (ਡਬਲਯੂਡੀ) ਦਾ ਅਸਰ ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਘਟਣਾ ਸ਼ੁਰੂ ਹੋ ਗਿਆ ਹੈ। 


COMMERCIAL BREAK
SCROLL TO CONTINUE READING

ਪਿਛਲੇ 24 ਘੰਟਿਆਂ ਦੌਰਾਨ ਮੀਂਹ ਦੀ ਭਵਿੱਖਬਾਣੀ ਦੇ ਬਾਵਜੂਦ ਮੀਂਹ ਬਹੁਤ ਘੱਟ ਪਿਆ ਜਿਸ ਤੋਂ ਬਾਅਦ ਪੰਜਾਬ ਦੇ ਔਸਤ ਤਾਪਮਾਨ ਵਿੱਚ ਕਰੀਬ 0.9 ਡਿਗਰੀ ਦਾ ਵਾਧਾ ਦੇਖਿਆ ਗਿਆ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਤਾਪਮਾਨ ਇਕ ਵਾਰ ਫਿਰ ਵਧੇਗਾ। ਮੌਸਮ ਵਿਭਾਗ (Punjab Weather Update) ਅਨੁਸਾਰ 12 ਜੂਨ ਤੱਕ ਪੰਜਾਬ ਦੇ ਬਹੁਤੇ ਇਲਾਕਿਆਂ ਵਿੱਚ ਇਹ ਗਰਮੀ ਦੀ ਲਹਿਰ ਮੁੜ ਜ਼ੋਰ ਫੜ ਲਵੇਗੀ।


ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

ਅੱਜ ਪੰਜਾਬ ਦੇ  (Punjab Weather Update)  ਮਾਲਵੇ ਦੇ 6 ਜ਼ਿਲ੍ਹਿਆਂ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ ਅਤੇ ਬਠਿੰਡਾ ਵਿੱਚ ਉਮੀਦ ਹੈ ਕਿ ਅੱਜ ਇੱਥੇ ਮੀਂਹ ਅਤੇ ਹਨੇਰੀ ਹੋ ਸਕਦੀ ਹੈ। ਜਿਸ ਕਾਰਨ ਪੰਜਾਬ ਦੇ ਉਪਰੋਕਤ 6 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੂਰੇ ਪੰਜਾਬ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।


ਸ਼ਹਿਰ ਦੇ ਲੋਕਾਂ ਨੂੰ ਕੁਝ ਦਿਨ ਹੋਰ ਗਰਮੀ ਝੱਲਣੀ ਪਵੇਗੀ। ਹਾਲਾਂਕਿ ਹਾਲ ਹੀ 'ਚ ਆਏ ਤੂਫਾਨ ਅਤੇ ਹਲਕੀ ਬਾਰਿਸ਼ ਤੋਂ ਬਾਅਦ ਸ਼ਹਿਰ  (Punjab Weather Update)  'ਚ ਇਕ ਹਫਤੇ ਤੋਂ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹੁਣ ਮੁੜ ਤਾਪਮਾਨ ਵਧਣ ਕਾਰਨ ਸ਼ਹਿਰ ਦੇ ਕੁਝ ਹਿੱਸਿਆਂ ਨੂੰ ਗਰਮ ਹਵਾਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।  ਆਉਣ ਵਾਲੇ ਦਿਨਾਂ 'ਚ ਤਾਪਮਾਨ 44 ਡਿਗਰੀ ਤੱਕ ਜਾ ਸਕਦਾ ਹੈ। ਵਿਭਾਗ ਨੇ ਅਲਰਟ ਕੀਤਾ ਹੈ ਕਿ ਕੁਝ ਥਾਵਾਂ 'ਤੇ ਗਰਮ ਹਵਾਵਾਂ ਵੀ ਚੱਲਣਗੀਆਂ। 


ਇਹ ਵੀ ਪੜ੍ਹੋ: .Punjab Weather Update: ਪੰਜਾਬ 'ਚ ਗਰਮੀ ਤੋੜ ਰਹੀ ਸਾਰੇ ਰਿਕਾਰਡ, ਹੁਣ ਤਾਪਮਾਨ 46 ਤੋਂ ਜਾਵੇਗਾ ਪਾਰ, 6 ਜ਼ਿਲ੍ਹਿਆਂ 'ਚ ਅਲਰਟ